ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਸਰਕਾਰੀ ਪ੍ਰਾਇਮਰੀ ਸਮਾਰਟ ਸਾਹਸਲੇਮਪੁਰ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਇਸ ਮੌਕੇ ਹੈੱਡ ਟੀਚਰ ਮੈਰੀ ਅਰੋੜਾ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਹੋਰ ਤਰੱਕੀ ਕਰਨ ਦੀ ਕਾਮਨਾ ਕੀਤੀ। ਉਹਨਾਂ ਦੱਸਿਆ ਕਿ ਪ੍ਰੀਖਿਆ ਵਿਚ 11 ਬੱਚਿਆਂ ਨੇ ਭਾਗ ਲਿਆ ਸੀ ਅਤੇ ਸਾਰੇ ਬੱਚੇ ਚੰਗੇ ਅੰਕ ਲੈ ਕੇ ਪਾਸ ਹੋਏ ਹਨ। ਜਿਸ ਵਿੱਚੋਂ ਤਰਨਪ੍ਰੀਤ ਸਹੋਤਾ ਸਪੁੱਤਰੀ ਸਤੀਸ਼ ਕੁਮਾਰ ਨੇ 493/500 ਅੰਕ ਲੈ ਕੇ ਪਹਿਲਾਂ ਸਥਾਨ ਦੀਪਕਾ ਸਪੁੱਤਰੀ ਸੁਖਵਿੰਦਰ ਸਿੰਘ ਨੇ 488/500 ਅੰਕ ਲੈ ਕੇ ਦੂਜਾ ਸਥਾਨ ਤੇ ਨੈਨਤਾਰਾ ਸਪੁੱਤਰੀ ਡਬਲੂ ਯਾਦਵ ਨੇ 487/500 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਮੁਖੀ ਵੱਲੋਂ ਮਾਪਿਆਂ ਨੂੰ ਸਕੂਲ ਵਿੱਚ ਉਪਲਬਧ ਸਹੂਲਤਾਂ ਬਾਰੇ ਦੱਸਿਆ ਗਿਆ ਅਤੇ ਮਾਪਿਆਂ ਨੂੰ ਸਕੂਲ ਵਿੱਚ ਵੱਧ ਤੋਂ ਵੱਧ ਦਾਖਲਾ ਕਰਵਾਉਣ ਦੀ ਅਪੀਲ ਕੀਤੀ। ਮੌਕੇ ਸਕੂਲ ਸਟਾਫ ਵਿਦਿਆਵਤੀ,ਨੀਤੂ ਵਰਮਾ, ਰੀਨਾ ਰਾਣੀ, ਕਮਲਜੀਤ ਕੌਰ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly