ਰਾੲਕੋਟ, (ਸਮਾਜ ਵੀਕਲੀ) ( ਗੁਰਭਿੰਦਰ ਗੁਰੀ ) : ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੈਣੀ ਦਰੇੜਾ ਦੇ ਬੱਚਿਆਂ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜਿਲ੍ਹਾ ਮੀਤ ਪ੍ਰਧਾਨ ਅਮਨਦੀਪ ਸ਼ਰਮਾਂ ਵੱਲੋਂ ਆਈ ਕਾਰਡ ਬਣਵਾ ਕੇ ਦਿੱਤੇ ਗਏ। ਇਸ ਮੌਕੇ ਸਕੂਲ ਦੇ ਸਕੂਲ ਦੇ ਇੰਚਾਰਜ ਕਮਲਜੀਤ ਸਿੰਘ ਨੇ ਬੱਚਿਆਂ ਨੂੰ ਆਈ ਕਾਰਡ ਬਣਵਾ ਕੇ ਦੇਣ ਲਈ ਅਮਨਦੀਪ ਸ਼ਰਮਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਹੁਕਮਾਂ ਤਹਿਤ ਨਵੇਂ ਵਰੇ੍ਹ ਲਈ ਦਾਖ਼ਲਾ ਮੁਹਿੰਮ ਬਹੁਤ ਵਧੀਆ ਚੱਲ ਰਹੀ ਹੈ, ਜਿਸ ਕਾਰਨ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਇਸ ਮੌਕੇ ਸਕੂਲ ਦੇ ਇੰਚਾਰਜ ਕਮਲਜੀਤ ਸਿੰਘ ਅਤੇ ਸਟਾਫ ਵੱਲੋਂ ਅਮਨਦੀਪ ਸ਼ਰਮਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮਾਸਟਰ ਇੰਦਰਜੀਤ ਸਿੰਘ, ਚੇਅਰਮੈਨ ਗਗਨਦੀਪ ਕੌਰ, ਹਰਜਿੰਦਰ ਕੌਰ, ਲੱਖਾ ਸਿੰਘ ਭੈਣੀ ਦਰੇੜਾ ਕਿਸਾਨ ਆਗੂ, ਹਰਦੇਵ ਸਿੰਘ ਨੰਬਰਦਾਰ (ਪ੍ਰਧਾਨ ਕੋਆਪਰੇਟਿਵ ਸੁਸਾਇਟੀ ਭੈਣੀ ਦਰੇੜਾ), ਸਾਬਕਾ ਪੰਚ ਜਸਵੀਰ ਸਿੰਘ ਗਿੱਲ, ਗੁਰਜੀਤ ਸਿੰਘ ਨੰਬਰਦਾਰ (ਇਕਾਈ ਪ੍ਰਧਾਨ), ਮਨਪ੍ਰੀਤ ਸਿੰਘ, ਜਗਰੂਪ ਸਿੰਘ, ਕਾਕਾ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj