( ਬੁਨਿਆਦੀ ਸ਼ਾਖਰਤਾ ਅਤੇ ਗਣਿਤ ਦੇ ਮੁੱਢਲੇ ਹੁਨਰ ਸਿੱਖਣ ਲਈ ਇਹ ਮੇਲੇ ਜਰੂਰੀ ਹਨ–ਬਾਸੀਆਂ )
(ਸਮਾਜ ਵੀਕਲੀ) ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਜਿਲ੍ਹਾ ਸਿੱਖਿਆ ਅਫਸਰ (ਐਐ) ਸ਼੍ਰੀਮਤੀ ਰਵਿੰਦਰ ਕੌਰ, ਉਪ ਜਿਲ੍ਹਾ ਸਿੱਖਿਆ ਅਫਸਰ ਸ਼੍ਰੀ ਮਨੋਜ ਕੁਮਾਰ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਹਰਦੇਵ ਸਿੰਘ ਸਰਹਾਲੀ ਦੀ ਯੋਗ ਅਗਵਾਈ ਹੇਠ ਲਗਾਏ ਗਏ ਐੱਫ ਐੱਲ ਐੱਨ ਮੇਲਿਆਂ ਦੀ ਲੜੀ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਨੌ ਅਬਾਦ ਬਲਾਕ ਸਿੱਧਵਾਂ ਬੇਟ 2 ਵਿੱਚ ਇਹ ਮੇਲਾ ਲਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪਿਆਂ, ਐੱਸ ਐੱਮ ਸੀ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਈਚਾਰੇ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਸਕੂਲ ਮੁਖੀ ਬਲਵੀਰ ਸਿੰਘ ਬਾਸੀਆਂ ਨੇ ਕਿਹਾ ਕਿ ਬੱਚਿਆਂ ਚ ਬੁਨਿਆਦੀ ਸ਼ਾਖਰਤਾ ਅਤੇ ਗਣਿਤ ਦੇ ਮੁੱਢਲੇ ਸੰਕਲਪਾਂ ਦੇ ਹੁਨਰ ਵਿਕਾਸ ਲਈ ਇਹ ਮੇਲੇ ਅਹਿਮ ਭੂਮਿਕਾ ਨਿਭਾਉਂਦੇ ਹਨ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ 8300 ਰੁਪਏ ਦੀ ਗ੍ਰਾਂਟ ਜਾਰੀ ਕਰਕੇ ਸਾਰੇ ਸਕੂਲਾਂ ਨੂੰ ਐੱਫ ਐੱਲ ਐੱਨ ਕਿੱਟ ਖ੍ਰੀਦਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ, ਜਿਸ ਵਿੱਚ ਸਕੂਲਾਂ ਵੱਲੋਂ ਬੁਨਿਆਦੀ ਸਾਖਰਤਾ ਅਤੇ ਗਣਿਤ ਦੇ ਮੁੱਢਲੇ ਸੰਕਲਪਾਂ ਚ ਹੁਨਰ ਵਿਕਾਸ ਲਈ ਬਹੁੱਮੁਲੀ ਸਿੱਖਣ ਸਮੱਗਰੀ ਖਰੀਦੀ ਹੈ। ਉਹਨਾਂ ਅੱਗੇ ਗੱਲ ਕਰਦਿਆਂ ਦੱਸਿਆ ਕਿ ਅੱਜ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਅੰਦਰ ਹੋਰ ਵੀ ਬੁਨਿਆਦੀ ਸਹੂਲਤਾਂ ਦੇ ਕੇ ਸਕੂਲਾਂ ਨੂੰ ਸਮੇਂ ਦੇ ਹਾਣੀ ਅਤੇ ਸਮਾਰਟ ਬਣਾਇਆ ਜਾ ਰਿਹਾ ਹੈ। ਉਹਨਾਂ ਨਵੇਂ ਸ਼ੈਸ਼ਨ 2025-26 ਲਈ ਮਾਪਿਆਂ ਨੂੰ ਵੱਧ ਤੋਂ ਵੱਧ ਬੱਚੇ ਸਕੂਲ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਮੈਡਮ ਜਸਵਿੰਦਰ ਕੌਰ ਗਿੱਲ, ਮੈਡਮ ਰਣਜੀਤ ਕੌਰ ਘਮਨੇਵਾਲ, ਐੱਸ ਐੱਮ ਸੀ ਦੇ ਉਪ ਚੇਅਰਮੈਨ ਰਛਪਾਲ ਸਿੰਘ, ਮੱਖਣ ਸਿੰਘ, ਹਰਵਿੰਦਰ ਕੌਰ, ਜੋਗਿੰਦਰ ਕੌਰ, ਗੁਰਮੀਤ ਕੌਰ ਮਿਡ ਡੇ ਮੀਲ ਵਰਕਰ, ਬਿੰਦਰ ਕੌਰ, ਸਲਵਿੰਦਰ ਕੌਰ, ਸੰਤੋਸ਼ ਰਾਣੀ ਸਮੇਤ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj