ਸਰਕਾਰੀ ਪ੍ਰਾਇਮਰੀ ਸਕੂਲ ਵਿਰਕ ਖੁਰਦ ਨੇ ਲਗਾਤਾਰ ਤੀਜੇ ਸਾਲ ਓਵਰ ਆਲ-ਟਰਾਫੀ ਜਿੱਤੀ

ਬਠਿੰਡਾ  (ਸਮਾਜ ਵੀਕਲੀ) ਸੈਂਟਰ ਬੱਲੂਆਣਾ ਦੀਆਂ ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬੱਲੂਆਣਾ ਦੇ ਵਿਹੜੇ ਸੰਪੰਨ ਹੋਈਆਂ। ਸੈਂਟਰ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਸੈਂਟਰ ਹੈੱਡ ਟੀਚਰ ਦਲਜੀਤ ਸਿੰਘ ਨੇ ਦੱਸਿਆ ਕਿ ਇਸ ਸੈਸ਼ਨ ਦੀਆਂ ਖੇਡਾਂ ਮਰਹੂਮ ਸ੍ਰੀ ਤਰਸੇਮ ਲਾਲ ਜੀ ਮੁੱਖ ਅਧਿਆਪਕ ਦੀ ਯਾਦ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਇਹਨਾਂ ਖੇਡਾਂ ਵਿੱਚ ਸੈਂਟਰ ਅਧੀਨ ਪੈਂਦੇ ਅੱਠ ਸਰਕਾਰੀ ਅਤੇ ਪੰਜ ਪ੍ਰਾਈਵੇਟ ਸਕੂਲਾਂ ਦੇ ਲਗਭਗ 600 ਵਿਦਿਆਰਥੀਆਂ ਨੇ ਭਾਗ ਲਿਆ। ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਵਿਰਕ ਖੁਰਦ ਨੇ ਲਗਾਤਾਰ ਤੀਜੇ ਸਾਲ ਓਵਰ-ਆਲ ਟਰਾਫੀ ਹਾਸਲ ਕੀਤੀ। ਖੇਡਾਂ ਦੇ ਆਖਰੀ ਦਿਨ ਇਨਾਮ ਵੰਡ ਸਮਾਰੋਹ ਵਿੱਚ ਮਹੰਤ ਕੁੰਭ ਦਾਸ ਜੀ ਡੇਰਾ ਲੰਗ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਿਲ ਹੋਏ। ਉਹਨਾਂ ਨੇ ਖੇਡ ਮੁਕਾਬਲਿਆਂ ਦੇ ਆਯੋਜਨ ਲਈ 5100 ਰੁਪਏ ਦਾ ਸਹਿਯੋਗ ਦਿੱਤਾ। ਉਪ ਜਿਲ੍ਹਾ ਸਿੱਖਿਆ ਅਫਸਰ ਮਹਿੰਦਰਪਾਲ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਲਖਵਿੰਦਰ ਸਿੰਘ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ। ਇਹਨਾਂ ਖੇਡ ਮੁਕਾਬਲਿਆਂ ਵਿੱਚ ਕਬੱਡੀ ਨੈਸ਼ਨਲ ਲੜਕੇ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਈ.ਜੀ.ਐਸ. ਅਪਗਰੇਡਡ ਬੱਲੂਆਣਾ ਨੇ ਪਹਿਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਰਕ ਖੁਰਦ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕਬੱਡੀ ਨੈਸ਼ਨਲ ਲੜਕੀਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਵਿਰਕ ਕਲਾਂ ਅਤੇ ਵਿਰਕ ਖੁਰਦ, ਕਬੱਡੀ ਸਰਕਲ ਸਟਾਈਲ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਬਹਿਮਨ ਦੀਵਾਨਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਲੂਆਣਾ ਕ੍ਰਮਵਾਰ ਪਹਿਲੇ ਅਤੇ ਦੂਜੇ ਸਥਾਨ ਤੇ ਰਹੇ। ਖੋ-ਖੋ ਲੜਕੇ ਅਤੇ ਲੜਕੀਆਂ ਵਿੱਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬੱਲੂਆਣਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਰਦਾਰਗੜ੍ਹ ਕ੍ਰਮਵਾਰ ਪਹਿਲੇ ਅਤੇ ਦੂਜੇ ਸਥਾਨ ਤੇ ਰਹੇ। ਕੁਸ਼ਤੀਆਂ ਦੇ ਵੱਖ-ਵੱਖ ਵਰਗਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਬੱਲੂਆਣਾ, ਅਪਗਰੇਡਡ ਬੱਲੂਆਣਾ ਤੇ ਵਿਰਕ ਖੁਰਦ ਪਹਿਲੇ ਸਥਾਨ ‘ਤੇ ਰਹੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਰਦਾਰਗੜ੍ਹ ਤੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬੱਲੂਆਣਾ ਦੂਜੇ ਸਥਾਨ ਤੇ ਰਹੇ। ਯੋਗਾ ਅਤੇ ਜਿਮਨਾਸਟਿਕ ਦੇ ਮੁਕਾਬਲਿਆਂ ਵਿੱਚ ਸਰਦਾਰਗੜ੍ਹ, ਵਿਰਕ ਖੁਰਦ ਅਤੇ ਬੱਲੂਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਜੇਤੂ ਰਹੇ। ਰੱਸਾਕਸ਼ੀ ਵਿੱਚ ਪੀ. ਕੇ. ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਬੱਲੂਆਣਾ ਅਤੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬੱਲੂਆਣਾ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ, ਸ਼ਤਰੰਜ ਲੜਕਿਆਂ ਵਿੱਚ ਕੁਐਸਟ ਇੰਟਰਨੈਸ਼ਨਲ ਪਬਲਿਕ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੱਲੂਆਣਾ ਨੇ ਅਤੇ ਸ਼ਤਰੰਜ ਲੜਕੀਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਬੱਲੂਆਣਾ ਅਤੇ ਕੁਐਸਟ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ। ਕਰਾਟਿਆਂ ਦੇ ਮੁਕਾਬਲੇ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਵਿਰਕ ਖੁਰਦ ਦੀ ਝੰਡੀ ਰਹੀ। ਖੇਡ ਮੁਕਾਬਲਿਆਂ ਦੇ ਸਫਲਤਾ ਪੂਰਵਕ ਆਯੋਜਨ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਚੇਅਰਮੈਨ ਰੋਹਿਤ ਸ਼ਰਮਾ, ਸੈਂਟਰ ਖੇਡ ਨੋਡਲ ਇੰਚਾਰਜ ਜਸਵਿੰਦਰ ਸਿੰਘ, ਨਰਿੰਦਰ ਸਿੰਘ, ਨਛੱਤਰ ਸਿੰਘ, ਗੁਰਦਾਸ ਸਿੰਘ, ਸ਼ਮਿੰਦਰ ਸਿੰਘ, ਠਾਣਾ ਮਸੀਹ, ਜਗਰੂਪ ਸਿੰਘ, ਕਾਮੀਆ ਗਰਗ, ਗਗਨਦੀਪ, ਜੁਗਨਦੀਪ ਸਿੰਘ, ਅੰਗਰੇਜ ਸਿੰਘ, ਰਣਜੀਤ ਸਿੰਘ, ਚੰਦਰਪਾਲ, ਜਗਸੀਰ ਸਿੰਘ, ਮੁਨੀਸ਼ ਗਰਗ, ਸਤਿੰਦਰਜੀਤ ਸਿੰਘ, ਆਰਤੀ ਚਾਂਦਲਾ, ਸਤਵੀਰ ਕੌਰ, ਸੁਖਵੀਰ ਕੌਰ, ਜਸਵੀਰ ਕੌਰ, ਵੀਰਪਾਲ ਕੌਰ, ਗੁਰਵਿੰਦਰ ਕੌਰ, ਜਸਪ੍ਰੀਤ ਕੌਰ ਅਤੇ ਨਾਜੀਆ ਆਦਿ ਦਾ ਵਿਸ਼ੇਸ਼ ਸਹਿਯੋਗ ਰਿਹਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲੇ ਕਰਵਾਏ ਗਏ ਜਿੰਦਗੀ ਵਿੱਚ ਸਫ਼ਲ ਹੋਣ ਲਈ ਮੁਕਾਬਲੇ ਦੀ ਭਾਵਨਾ ਜ਼ਰੂਰੀ- ਪਰਮਜੀਤ ਸਿੰਘ
Next articleਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੀ ਮੀਟਿੰਗ ਜੱਥੇਦਾਰ ਨਿਮਾਣਾ ਤੇ ਮਖੂ ਦੀ ਅਗਵਾਈ ਹੇਠ ਹੋਏ ਵੱਡੇ ਫੈਸਲੇ ਦੋ ਸਤੰਬਰ ਨੂੰ ਕੰਗਣਾ ਰਣੌਤ ਤੇ ਉਸਦੀ ਫ਼ਿਲਮ ਦਾ ਡੀ.ਸੀ. ਨੂੰ ਮੰਗ ਪੱਤਰ ਦੇ ਕੇ ਸਖ਼ਤ ਵਿਰੋਧ ਕੀਤਾ ਜਾਵੇਗਾ