ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚੱਕ ਸਾਹਬੂ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਕਰੀਬੀ ਪਿੰਡ ਚੱਕ ਸਾਹਬੂ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਸਕੂਲ ਸਟਾਫ਼ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਭੇਜੀਆਂ ਗਈਆਂ ਵਰਦੀਆਂ ਵੰਡੀਆਂ ਗਈਆਂ। ਇਸ ਮੌਕੇ ਬੋਲਦਿਆਂ ਸਕੂਲ ਦੀ ਮੁੱਖ ਅਧਿਆਪਕਾ ਜਸਵਿੰਦਰ ਕੌਰ ਨੇ ਕਿਹਾ ਕਿ ਹੁਣ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਤੋਂ ਕਿਸੇ ਵੀ ਤਰ੍ਹਾਂ ਪਿੱਛੇ ਨਹੀਂ ਰਹੇ। ਪੰਜਾਬ ਸਰਕਾਰ ਅਤੇ ਐੱਨ. ਆਰ. ਆਈ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਸਰਪੰਚ ਸ੍ਰੀਮਤੀ ਸਿਮਰਜੀਤ ਕੌਰ, ਬੀਬੀ ਰਚਨਾ ਦੇਵੀ ਸਾਬਕਾ ਸਰਪੰਚ, ਚੇਅਰਪਰਸਨ ਸੁਨੀਤਾ ਰਾਣੀ, ਕਮਲ ਕੁਮਾਰ ਚੱਕ ਸਾਹਬੂ ਸਮਾਜ ਸੇਵਕ, ਰਾਜੇਸ਼ ਕੁਮਾਰ ਬੱਬੂ ਸਮਾਜ ਸੇਵਕ ਆਸਟ੍ਰੇਲੀਆ, ਜਸਵਿੰਦਰ ਕੌਰ ਸਕੂਲ ਮੁੱਖ ਅਧਿਆਪਕਾ, ਅਧਿਆਪਕ ਨਰਿੰਦਰ ਸਿੰਘ, ਸ਼ਲਿੰਦਰ ਸਿੰਘ ਸਮਾਜ ਸੇਵਕ ਮੈਡਮ ਕੁਲਦੀਪ ਕੌਰ ਆਦਿ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿਹਤ ਵਿਭਾਗ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਹਮੇਸ਼ਾ ਵਚਨਬੱਧ-ਡਾ. ਰਣਜੀਤ ਸਿੰਘ ਰਾਏ
Next articleਸਿੰਘ ਸਭਾ ਲਹਿਰ ਦਾ ਇਤਿਹਾਸ ਸਾਂਭਣਯੋਗ ਦਸਤਾਵੇਜ਼ ‘ਸੋਵੀਨਰ’