HOME ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਲੇਹਲ ਦੇ ਵਿਦਿਆਰਥੀਆਂ ਵਾਸਤੇ ਦੋ ਪੱਖੇ...

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਲੇਹਲ ਦੇ ਵਿਦਿਆਰਥੀਆਂ ਵਾਸਤੇ ਦੋ ਪੱਖੇ ਭੇਂਟ ਕੀਤੇ

1

ਫਿਲੌਰ/ਅੱਪਰਾ,  (ਸਮਾਜ ਵੀਕਲੀ)    (ਦੀਪਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਲੇਹਲ ਵਿਖੇ ਸਕੂਲ ਦੇ ਬੱਚਿਆਂ ਵਾਸਤੇ ਪੱਖੇ ਭੇਂਟ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਸ. ਕਸ਼ਮੀਰ ਸਿੰਘ ਰਿਟਾਇਰ  ਏ ਐੱਸ ਆਈ ਦੇ ਪਰਿਵਾਰ ਵੱਲੋਂ ਗਰਮੀ ਦੇ ਮੌਸਮ ਨੂੰ ਮਦੇਨਜ਼ਰ ਰੱਖਦੇ ਹੋਏ ਸਕੂਲ ਦੇ ਬੱਚਿਆਂ ਵਾਸਤੇ 02 ਛੱਤ ਵਾਲੇ ਪੱਖੇ ਭੇਂਟ ਕੀਤੇ ਗਏ। ਉਨ੍ਹਾਂ ਅੱਗੇ ਕਿਹਾ ਕਿ ਕਸ਼ਮੀਰ ਸਿੰਘ ਰਿਟਾਇਰ ਏ. ਐੱਸ. ਆਈ ਦੇ ਪਰਿਵਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਸਕੂਲ ਦੇ ਵਿਦਿਆਰਥੀਆਂ ਵਾਸਤੇ ਮੱਦਦ ਕਰਦੇ ਰਹਿਣਗੇ। ਇਸ ਸਮੇਂ ਸਕੂਲ ਮੁਖੀ ਸ਼੍ਰੀਮਤੀ ਅਮਨਦੀਪ ਕੌਰ ਨੇ ਕਸ਼ਮੀਰ ਸਿੰਘ ਰਿਟਾਇਰ ਏ ਐੱਸ ਆਈ ਦੇ ਪਰਿਵਾਰ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਸਹਿਯੋਗ ਲਈ ਤਹਿਦਿਲੋਂ ਧੰਨਵਾਦ ਕੀਤਾ ਅਤੇ ਕਸ਼ਮੀਰ ਸਿੰਘ ਰਿਟਾਇਰ ਏ ਐੱਸ ਆਈ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਸ਼੍ਰੀਮਤੀ ਅਮਨਦੀਪ ਕੌਰ, ਕਸ਼ਮੀਰ ਸਿੰਘ ਰਿਟਾਇਰ ਏ ਐੱਸ ਆਈ ਅਤੇ ਸਮੂਹ ਸਕੂਲ ਸਟਾਫ ਆਦਿ ਹਾਜ਼ਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਧੰਨ ਧੰਨ ਸ੍ਰੀ ਨਾਂਭ ਕੰਵਲ ਰਾਜਾ ਸਾਹਿਬ ਜੀ ਦੇ ਸੇਵਕ ਨੇ ਵਿਅਕਤੀ ਦਾ ਡਿੱਗਿਆ ਹੋਇਆ ਮਹਿੰਗਾ ਆਈ ਫੋਨ ਕੀਤਾ ਵਾਪਿਸ
Next articleਐਮ ਸੀ ਨੂੰ 22 ਏਕੜ ਵਾਸੀਆਂ ਨੇ ਦੱਸੀਆਂ ਮੁਸ਼ਕਿਲਾਂ