ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਸਥਾਨਕ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅੱਪਰਾ ਦੇ 5ਵੀਂ ਕਲਾਸ ਦੇ ਵਿਦਿਆਰਥੀ ਨੀਰਜ ਸੁਆਣ ਪਿਤਾ ਹਰਦੀਪ ਕੁਮਾਰ ਮਾਤਾ ਗੀਤਾ ਰਾਣੀ ਦੀ ਨਵੋਦਿਆ ਵਿਦਿਆਲਾ ਲਈ ਚੋਣ ਹੋਈ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਮੈਡਮ ਊਸ਼ਾ ਰਾਣੀ ਨੇ ਦੱਸਿਆ ਕਿ ਨੀਰਜ ਸੁਆਣ ਨੇ ਆਪਣੇ ਮਾਤਾ ਪਿਤਾ, ਸਕੂਲ ਤੇ ਸਕੂਲ ਸਟਾਫ਼ ਦਾ ਨਾਂ ਰੌਸ਼ਨ ਕੀਤਾ ਹੈ | ਉਨਾਂ ਅੱਗੇ ਦੱਸਿਆ ਕਿ ਬਾਕੀ ਸਕੂਲ ਦਾ ਨਤੀਜਾ ਵੀ ਸ਼ਾਨਦਾਰ ਰਿਹਾ ਹੈ | ਇਸ ਮੌਕੇ ਨੀਰਜ ਸੁਆਣ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਮੈਡਮ ਊਸ਼ਾ ਰਾਣੀ, ਮਨੀਸ਼ ਕੁਮਾਰ, ਪਿੰਕੀ, ਚੇਅਰਪਰਸਨ ਸੁਰਿੰਦਰ ਕੌਰ, ਹਰਦੀਪ ਕੁਮਾਰ, ਗੀਤਾ ਰਾਣੀ, ਕਾਜ ਪਰਮਜੀਤ ਕੌਰ ਵੀ ਹਾਜ਼ਰ ਸਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj