ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੰਡਾਲ ਦੋਨਾ  ਦੀ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ 

ਕਪੂਰਥਲਾ   (ਸਮਾਜ ਵੀਕਲੀ)   (ਕੌੜਾ)– ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੰਡਾਲ ਦੋਨਾ (ਕਪੂਰਥਲਾ) ਦੀ ਪੰਜਵੀਂ ਜਮਾਤ ਦੀ ਮਾਰਚ 2025 ਪ੍ਰੀਖਿਆ ਦਾ ਨਤੀਜਾ ਇਸ ਸਾਲ ਵੀ ਬਹੁਤ ਸ਼ਾਨਦਾਰ ਰਿਹਾ। ਸਕੂਲ ਦੀ ਅਧਿਆਪਿਕਾ ਸ਼੍ਰੀਮਤੀ ਮੁਨੱਜ਼ਾ ਇਰਸ਼ਾਦ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ  ਕਿ ਇਸ ਵਾਰ ਵੀ ਇਸ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਆਪਣੀ ਮਿਹਨਤ ਸਦਕਾ ਪੰਜਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਵਿੱਚੋਂ ਬਹੁਤ ਚੰਗੇ ਅੰਕ ਪ੍ਰਾਪਤ ਕਰਕੇ ਇੱਕ ਵਾਰ ਫ਼ਿਰ ਤੋਂ ਸਕੂਲ ਸਟਾਫ਼ ਅਤੇ ਆਪਣੇ ਮਾਤਾ ਪਿਤਾ ਤੇ ਕਪੂਰਥਲਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਅਧਿਆਪਿਕਾ ਸ਼੍ਰੀਮਤੀ ਮੁਨੱਜ਼ਾ ਇਰਸ਼ਾਦ ਨੇ ਦੱਸਿਆ ਕਿ ਪ੍ਰੀਖਿਆ ਵਿੱਚ ਬੈਠੇ ਕੁੱਲ 17 ਵਿਦਿਆਰਥੀਆਂ ਵਿੱਚੋਂ 7 ਵਿਦਿਆਰਥੀਆਂ ਨੇ 90% ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ। ਜਿਹਨਾਂ ਵਿੱਚੋਂ ਕ੍ਰਮਵਾਰ ਸ਼ਰਨਜੀਤ ਕੌਰ ਨੇ 98.8%, ਅਵਨੀਤ ਕੌਰ ਨੇ 97.8%, ਮੁਹੰਮਦ ਬਿਲਾਲ ਨੇ 97.4%, ਗੁਰਨੂਰ ਸਿੰਘ ਨੇ 97.2%, ਮਨਸੀਰਤ ਕੌਰ ਨੇ 95.6%, ਰਣਵੀਰ ਸਿੰਘ ਨੇ 94.2% ਅਤੇ ਆਸਥਾ ਨੇ 91% ਅੰਕ ਪ੍ਰਾਪਤ ਕੀਤੇ। ਜ਼ਿਕਰਯੋਗ ਹੈ ਕਿ ਬਾਕੀਆਂ ਵਿਦਿਆਰਥੀਆਂ ਵਿੱਚੋਂ ਚਾਰ ਵਿਦਿਆਰਥੀਆਂ ਨੇ 80% ਤੋਂ ਉੱਪਰ ਅੰਕ ਪ੍ਰਾਪਤ ਕਰਕੇ ਏ ਗਰੇਡ ਪ੍ਰਾਪਤ ਕੀਤਾ ਹੈ। ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਸਟਾਫ਼ ਨੂੰ ਮੁਬਾਰਕ ਦਿੰਦਿਆਂ ਆਖਿਆ ਕਿ ਇਹ ਸਭ ਇਹਨਾਂ ਸਕੂਲ ਅਧਿਆਪਕਾਂ ਦੀ ਮਿਹਨਤ ਅਤੇ ਲਗਨ ਸਦਕਾ ਹੀ ਸੰਭਵ ਹੋਇਆ ਹੈ। ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਅਧਿਆਪਕਾਂ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦੇ ਆਪਸੀ ਸਹਿਯੋਗ ਅਤੇ ਤਾਲਮੇਲ ਸਦਕਾ ਹੀ ਚੰਗੇ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ। ਕਮੇਟੀ ਮੈਂਬਰਾਂ ਅਤੇ ਗ੍ਰਾਮ ਪੰਚਾਇਤ ਮੈਂਬਰਾਂ ਨੇ ਸ਼੍ਰੀਮਤੀ ਮੁਨੱਜ਼ਾ ਇਰਸ਼ਾਦ ਅਤੇ ਸ਼੍ਰੀ ਸੰਦੀਪ ਕੁਮਾਰ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਵਿੱਚ ਵੀ ਅਜਿਹੇ ਨਤੀਜੇ ਪ੍ਰਾਪਤ ਕਰਨ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਜਰਖੜ ਖੇਡਾਂ – ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੀਆਂ ਤਰੀਕਾਂ ਐਲਾਨੀਆਂ  ਸ਼ੁਰੂਆਤ 10 ਮਈ ਤੋਂ, ਫਾਈਨਲ ਮੁਕਾਬਲਾ ਹੋਵੇਗਾ 2 ਜੂਨ ਨੂੰ, ਜੇਤੂ ਟੀਮਾਂ ਨੂੰ ਮਿਲਣਗੇ ਲੱਖਾਂ ਦੇ ਇਨਾਮ
Next articleਪਿੰਡ ਘਵੱਦੀ ਵਿਖੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ