HOME ਸੰਕਟ ਵੇਲੇ ਸਰਕਾਰ ਜ਼ਿੰਮੇਵਾਰੀ ਨਿਭਾਏ,ਸਮਾਜ ਵੀ ਪੀੜਤ ਲੋਕਾਂ ਦੀ ਬਾਂਹ ਫੜੇ —ਐਡਵੋਕੇਟ...

ਸੰਕਟ ਵੇਲੇ ਸਰਕਾਰ ਜ਼ਿੰਮੇਵਾਰੀ ਨਿਭਾਏ,ਸਮਾਜ ਵੀ ਪੀੜਤ ਲੋਕਾਂ ਦੀ ਬਾਂਹ ਫੜੇ —ਐਡਵੋਕੇਟ ਬਲਵਿੰਦਰ ਕੁਮਾਰ

8
ਇਹ ਤਸਵੀਰਾਂ ਰੂਬੀ ਬੱਲ ਤੇ ਪ੍ਰੀਤਮ ਦਾਸ, ਪਿੰਡ ਬੱਲਾਂ ਦੇ ਘਰਾਂ ਦੀਆਂ ਹਨ, ਜਿਨ੍ਹਾਂ ਨੂੰ ਮੀਂਹ ਨਾਲ ਭਾਰੀ ਨੁਕਸਾਨ ਪਹੁੰਚਿਆ ਹੈ।

ਜਲੰਧਰ  (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾਂ ) ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਤੇ ਹੜ੍ਹ ਕਰਕੇ ਹਾਲਾਤ ਕਾਫੀ ਖ਼ਰਾਬ ਹੋ ਚੁੱਕੇ ਹਨ। ਲੋਕ ਘਰੋਂ ਬੇਘਰ ਹੋ ਰਹੇ ਹਨ। ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਲੋਕਾਂ ਦੇ ਘਰ ਟੁੱਟ ਰਹੇ ਹਨ। ਦਿਹਾੜੀਦਾਰ ਲੋਕਾਂ ਲਈ ਕੰਮ ਦਾ ਸੰਕਟ ਖੜਾ ਹੋਣ ਕਰਕੇ ਘਰ ਵਿੱਚ ਰੋਟੀ ਦਾ ਪ੍ਰਬੰਧ ਕਰਨਾ ਮੁਸ਼ਕਿਲ ਹੋ ਰਿਹਾ ਹੈ। ਇਸ ਸਮੇਂ ਲੋੜ ਹੈ ਕਿ ਮੁਸ਼ਕਿਲ ਵਿੱਚ ਫ਼ਸੇ ਆਪਣੇ ਲੋਕਾਂ ਨਾਲ ਖੜੇ ਹੋਈਏ। ਸਰਕਾਰ ਵੀ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਵੇ ਤੇ ਸਮਾਜ ਵੀ ਮੁਸ਼ਕਿਲਾਂ ਵਿੱਚ ਘਿਰੇ ਲੋਕਾਂ ਦੀ ਬਾਂਹ ਫੜੇ, ਤਾਂ ਕਿ ਉਨ੍ਹਾਂ ਨੂੰ ਇਨ੍ਹਾਂ ਮਾੜੇ ਹਾਲਾਤ ਵਿੱਚੋਂ ਬਾਹਰ ਕੱਢਿਆ ਜਾ ਸਕੇ। ਇਸ ਵਿਚਾਰ ਐਡਵੋਕੇਟ ਬਲਵਿੰਦਰ ਕੁਮਾਰ ਜਨਰਲ ਸਕੱਤਰ ਬਸਪਾ ਪੰਜਾਬ ਜੋਨ ਇੰਚਾਰਜ ਜਲੰਧਰ ਦੇ ਹਨ। ਅੱਜ ਉਨ੍ਹਾਂ ਲੋਕਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦੇ ਘਰਾਂ ਦੀਆਂ ਛੱਤਾਂ ਮੀਂਹ ਕਰਕੇ ਖਰਾਬ ਹੋਈਆਂ ਹਨ। ਘਰਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਦੌਰਾਨ ਬਸਪਾ ਆਗੂ ਸ਼ਾਦੀ ਲਾਲ ਬੱਲਾਂ ਵੀ ਨਾਲ ਮੌਜ਼ੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਰੂਪਨਗਰ ਪ੍ਰਸਾਸਨ ਹੜਾਂ ਦੀ ਮਾਰ ਪ੍ਰਤੀ ਪੂਰਾ ਗੰਭੀਰ:ਰਾਮਪਾਲ ਅਬਿਆਣਾ
Next articleਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਬੰਗਾ ਦੀ ਮੀਟਿੰਗ ਡਾ ਅੰਮ੍ਰਿਤ ਲਾਲ ਫਰਾਲਾ ਦੀ ਪ੍ਰਧਾਨਗੀ ਹੇਠ ਹੋਈ