HOME ਸਰਕਾਰੀ ਸਕੂਲ ਕੂੰਮ ਦੇ ਵਿਦਿਆਰਥੀਆਂ ਨੂੰ ਕੋਟੀਆਂ ਬੂਟ ਵੰਡੇ

ਸਰਕਾਰੀ ਸਕੂਲ ਕੂੰਮ ਦੇ ਵਿਦਿਆਰਥੀਆਂ ਨੂੰ ਕੋਟੀਆਂ ਬੂਟ ਵੰਡੇ

1
ਮਾਛੀਵਾੜਾ ਸਾਹਿਬ  (ਸਮਾਜ ਵੀਕਲੀ)  ਬਲਬੀਰ ਸਿੰਘ ਬੱਬੀ :- ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹ ਰਹੇ ਬੱਚਿਆਂ ਦੀ ਲੋੜ ਨੂੰ ਰੱਖਦਿਆਂ ਹੋਇਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂਮ ਕਲਾਂ ਦੇ ਵਿਦਿਆਰਥੀਆਂ ਨੂੰ ਸਮਾਜ ਸੇਵੀਆਂ ਵੱਲੋਂ ਬੂਟ ਕੋਟੀਆਂ ਵੰਡੇ ਗਏ। ਇਸ ਮੌਕੇ ਨੰਬਰਦਾਰ ਗੁਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਦਿਆ ਮਨੁੱਖ ਦਾ ਗਹਿਣਾ ਹੈ ਗਿਆਨ ਪ੍ਰਾਪਤ ਕਰਕੇ ਹੀ ਅਸੀਂ ਆਪਣਾ ਜੀਵਨ ਸਫ਼ਲ ਬਣਾ ਸਕਦੇ ਹਾ। ਇਸ ਲਈ ਸਾਰੇ ਬੱਚਿਆਂ ਨੂੰ ਵੱਧ ਤੋਂ ਵੱਧ ਮਿਹਨਤ ਨਾਲ ਪੜਾਈ ਕਰਨੀ ਚਾਹੀਦੀ ਹੈ। ਇਸ ਸਮੇਂ ਪਹਿਲੀ ਤੋਂ ਲੈਕੇ+2 ਤੱਕ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਬੂਟ ਅਤੇ ਕੋਟੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਸਕੂਲ ਵਿੱਚ ਵਿਦਿਆ ਹਾਸਲ ਕਰਕੇ ਪੀ਼ ਐਚ ਡੀ ਕਰਨ ਵਾਲੇ ਪੁਰਾਣੇ ਵਿਦਿਆਰਥੀ ਡਾਕਟਰ ਸੁਖਬੀਰ ਸਿੰਘ ਭਮਾਂ ਖੁਰਦ ਦਾ‌ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਰਘਬੀਰ ਸਿੰਘ ਗਿੱਲ, ਨਰਿੰਦਰ ਸਿੰਘ ਗਿੱਲ, ਹਰਪ੍ਰੀਤ ਸਿੰਘ ਗਿੱਲ, ਸੁਖਬੀਰ ਸਿੰਘ ਗਿੱਲ ਕਿਸਾਨ ਆਗੂ ਬੇਅੰਤ ਸਿੰਘ ਗਰੇਵਾਲ, ਸਾਮ ਲਾਲ ਜਸਵਿੰਦਰ ਸਿੰਘ, ਡਾਕਟਰ ਚਰਨਜੀਤ ਸਿੰਘ ਸਰਪੰਚ ਪ੍ਰਦੀਪ ਕੌਰ ਆਤਮਾ ਸਿੰਘ ਅਤੇ ਗੁਰਚਰਨ ਸਿੰਘ ਉਪਲ ਨੇ ਵਿਸ਼ੇਸ਼ ਤੌਰ ਹਾਜ਼ਰੀ ਲਗਵਾਈ ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਅਜੇ ਸ਼ਰਮਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅੰਤਰਰਾਸ਼ਟਰੀ ਦਿਵਿਆਂਗ ਦਿਵਸ ਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਪ੍ਰੋਗਰਾਮ ਕਰ ਲੋਕਾਂ ਨੂੰ ਕੀਤਾ ਜਾਗਰੂਕ।
Next articleਵਿਸ਼ਵ ਅਪੰਗਤਾ ਦਿਵਸ ਦਾ ਰੱਖਬਾਗ ਵਿਖੇ ਕੀਤਾ ਗਿਆ ਆਯੋਜਨ