ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਹਿਲਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਬੇਲੀ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਦੀ ਚੋਣ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਪਲੇਸਮੈਂਟ ਅਫ਼ਸਰ ਰਾਕੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਬੱਚਿਆਂ ਦੇ ਭਵਿੱਖ ਦੇ ਕਰੀਅਰ ਲਈ ਕੀਤੀ ਜਾਂਦੀ ਕਰੀਅਰ ਕਾਊਂਸਲਿੰਗ, ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਸਵੈ-ਰੋਜ਼ਗਾਰ ਸਕੀਮਾਂ ਦੇ ਬਾਰੇ ਜਾਣਕਾਰੀ, ਸ਼ਾਰਟ-ਟਰਮ ਤਕਨੀਕੀ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਨੌਕਰੀਆਂ ਬਾਰੇ ਵੀ ਜਾਣਕਾਰੀ ਦਿੱਤੀ
HOME ਸਰਕਾਰੀ ਸਕੂਲ ਮਾਹਿਲਪੁਰ ਤੇ ਬੰਬੇਲੀ ਵਿਖੇ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ



