ਬਠਿੰਡਾ (ਸਮਾਜ ਵੀਕਲੀ) ਸਰਕਾਰੀ ਪ੍ਰਾਇਮਰੀ ਸਕੂਲ( ਈ ਜੀ ਐਸ ਅਪਗ੍ਰੇਡਡ) ਬੱਲੂਆਣਾ ਦੀ ਮੁੱਖ ਅਧਿਆਪਕਾ ਕਾਮੀਆ ਗਰਗ ਦੀ ਅਗਵਾਈ ਹੇਠ ਸਕੂਲ ਦੇ ਵਿਹੜੇ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਸਕੂਲ ਮੁਖੀ ਕਾਮੀਆ ਗਰਗ ਨੇ ਕਿਹਾ ਕਿ ਦਰੱਖਤਾਂ ਦੀ ਘਾਟ ਕਾਰਨ ਆਲਮੀ ਤਪਸ ਵਧ ਰਹੀ ਹੈ, ਜਿਸ ਨਾਲ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਸਕੂਲ ਦੇ ਅਧਿਆਪਕ ਨਰਿੰਦਰ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਦਰੱਖਤ ਲਗਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਨੇ ਹਵਾ ਨੂੰ ਗੁਰੂ ਦਾ ਦਰਜਾ ਦਿੱਤਾ, ਜਦੋਂ ਕਿ ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਇਸ ਲਈ ਇਨ੍ਹਾਂ ਦੀ ਸੰਭਾਲ ਕਰਨਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਇਸ ਮੌਕੇ ਸਕੂਲ ਵਿਚ ਨਿੰਮ, ਸੁਹਾਜਣਾ, ਜਾਮੁਣ, ਅੰਬ ਅਤੇ ਕੜੀ ਪੱਤਾ ਦੇ ਪੌਦੇ ਲਗਾਏ ਗਏ। ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਦੇ ਪੌਦੇ ਲਗਾਉਣ ਅਤੇ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਮੁੱਖ ਅਧਿਆਪਕਾ ਨੇ ਕਿਹਾ ਕਿ ਇਨ੍ਹਾਂ ਪੌਦਿਆਂ ਦੀ ਉਦੋਂ ਤਕ ਪੂਰੀ ਸਾਂਭ ਸੰਭਾਲ ਕੀਤੀ ਜਾਵੇਗੀ ਜਦੋਂ ਤਕ ਇਹ ਦਰੱਖਤ ਨਹੀਂ ਬਣ ਜਾਂਦੇ। ਇਸ ਮੌਕੇ ਸਕੂਲ ਦੇ ਅਧਿਆਪਕਾ ਅਮਨਜੀਤ ਕੌਰ. ਈ ਟੀ ਟੀ ਸਿੱਖਿਆਰਥੀ ਵੀਰਪਾਲ ਕੌਰ ਅਤੇ ਪੰਚਾਇਤ ਮੈਂਬਰ ਬਬਲੀ ਰਾਮ ਆਦਿ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly