(ਸਮਾਜ ਵੀਕਲੀ) ਹਰ ਸਾਲ ਦੀ ਤਰ੍ਹਾਂ ਐਨ ਆਰ ਆਈ ਭੈਣ ਇਕਨਿੰਦਰ ਕੌਰ ਅਤੇ ਰਾਜਵਿੰਦਰ ਕੌਰ (ਇੰਗਲੈਂਡ ਨਿਵਾਸੀ) ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਗਰਮ ਜੈਕਟਾਂ ਵੰਡੀਆਂ । ਇਸ ਸੰਬੰਧੀ ਮਾਸਟਰ ਬਲਦੇਵ ਸਿੰਘ ਸ਼ੇਖੂਪੁਰਾ ਨੇ ਦੱਸਿਆ ਕਿ ਇਹਨਾਂ ਐਨ ਆਰ ਆਈ ਭੈਣਾਂ ਵੱਲੋਂ ਹਰ ਸਾਲ ਸਮੂਹ ਵਿਦਿਆਰਥੀਆਂ ਨੂੰ ਸੈਸ਼ਨ ਦੇ ਸ਼ੁਰੂ ਵਿੱਚ ਸਕੂਲ ਬੈਗ ਅਤੇ ਸਾਰੀ ਸਟੇਸ਼ਨਰੀ ਦਿੱਤੀ ਜਾਂਦੀ ਹੈ । ਸਰਦੀ ਦੇ ਮੌਸਮ ਵਿੱਚ ਵਿਦਿਆਰਥੀਆਂ ਨੂੰ ਗਰਮ ਜੈਕਟਾਂ ਵੰਡੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਜੇਕਰ ਸਕੂਲ ਸਟਾਫ ਵੱਲੋਂ ਵਿਦਿਆਰਥੀਆਂ ਲਈ ਕਿਸੇ ਵੀ ਕਿਸਮ ਦੀ ਮੱਦਦ ਕਰਨ ਲਈ ਕਿਹਾ ਜਾਂਦਾ ਹੈ ਤਾਂ ਇਹਨਾਂ ਐਨ ਆਰ ਆਈ ਭੈਣਾਂ ਵੱਲੋਂ ਹਰ ਮੱਦਦ ਕੀਤੀ ਜਾਂਦੀ ਹੈ । ਸਸਬਸ ਸਰਕਾਰੀ ਮਿਡਲ ਸਕੂਲ ਸ਼ੇਖੂਪੁਰਾ ਦੇ ਮੁਖੀ ਸ. ਅਵਨਿੰਦਰ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਖੂਪੁਰਾ ਦੇ ਮੁਖੀ ਸ਼੍ਰੀਮਤੀ ਪਰਮਜੀਤ ਕੌਰ ਵੱਲੋਂ ਇਕਨਿੰਦਰ ਕੌਰ ਅਤੇ ਰਾਜਵਿੰਦਰ ਕੌਰ ਜੀ ਦਾ ਧੰਨਵਾਦ ਕੀਤਾ ਗਿਆ ।ਇਸ ਸਮੇਂ ਮਾਸਟਰ ਅਵਤਾਰ ਸਿੰਘ ਦਾਖਾ,ਮਾਸਟਰ ਅਪਰਅਪਾਰ ਸਿੰਘ ਪਮਾਲ ਅਤੇ ਮੈਡਮ ਕਿਰਨਪਾਲ ਕੌਰ ਜੱਸੋਵਾਲ ਹਾਜ਼ਿਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



