ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ)- ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਪਤਵੰਤ ਸਿੰਘ ਨੇ ਦੱਸਿਆ ਕਿ ਜਥੇਬੰਦੀ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ 24 ਅਪ੍ਰੈਲ ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਅਨਿਲ ਕੁਮਾਰ ਨੇ ਦੱਸਿਆ ਕਿ ਸੂਬਾ ਪ੍ਰਧਾਨ ਪਤਵੰਤ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਮੌਜੂਦ ਹੋਰ ਅਹੁਦੇਦਾਰ ਸੂਬਾ ਸ੍ਰਪਰਸਤ ਜਸਵੰਤ ਰਾਏ,ਸੂਬਾ ਵਿੱਤ ਸਕੱਤਰ ਸੁਖਮੰਦਰ ਸਿੰਘ ਮੋਗਾ , ਸੂਬਾ ਜਨਰਲ ਸਕੱਤਰ ਪੰਕਜ ਸਪਰਾ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ, ਸੂਬਾ ਮੀਤ ਪ੍ਰਧਾਨ ਦਿਲਪ੍ਰੀਤ ਸਿੰਘ ਭਿੰਡਰ, ਸੂਬਾ ਮੀਤ ਪ੍ਰਧਾਨ ਯੋਗੇਸ਼ ਕੌੜਾ, ਸੂਬਾ ਜਥੇਬੰਦਕ ਸਕੱਤਰ ਜਤਿੰਦਰ ਸਿੰਘ ਭੰਗੂ, ਸੂਬਾ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਸੰਧੂ, ਅਤੇ ਜਥੇਬੰਦੀ ਦੇ ਮੁੱਖ ਬੁਲਾਰੇ ਹਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਲੰਘੀ 11 ਅਪ੍ਰੈਲ ਨੂੰ ਜਥੇਬੰਦੀ ਨੇ ਵਿੱਤ ਮੰਤਰੀ ਦੇ ਦਫਤਰ ਅੱਗੇ ਧਰਨੇ ਦਾ ਪ੍ਰੋਗਰਾਮ ਉਲੀਕਿਆ ਸੀ ਪਰ ਸੰਗਰੂਰ ਪ੍ਰਸ਼ਾਸਨ ਨੇ ਵਿੱਤ ਮੰਤਰੀ ਨਾਲ ਅੱਜ 24 ਅਪ੍ਰੈਲ ਦੀ ਮੀਟਿੰਗ ਤੈਅ ਕਰਵਾ ਦਿੱਤੀ ਸੀ। ਜਿਸ ਪ੍ਰਤੀ ਉਹਨਾਂ ਪ੍ਰਸ਼ਾਸਨ ਦਾ ਧੰਨਵਾਦ ਵੀ ਕੀਤਾ ਅਤੇ ਆਸ ਜਤਾਈ ਕਿ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਗੁਰਦਾਸਪੁਰ, ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕੁਮਾਰ ਤਰਨਤਾਰਨ, ਜ਼ਿਲ੍ਹਾ ਪ੍ਰਧਾਨ ਅਸ਼ੀਸ਼ ਅਰੋੜਾ ਕਪੂਰਥਲਾ, ਜ਼ਿਲ੍ਹਾ ਪ੍ਰਧਾਨ ਅਨਿਲ ਕੁਮਾਰ ਜਲੰਧਰ, ਜ਼ਿਲ੍ਹਾ ਪ੍ਰਧਾਨ ਵਿਕਾਸ ਅਗਰਵਾਲ ਲੁਧਿਆਣਾ ਅਤੇ ਹੋਰ ਜ਼ਿਲ੍ਹਿਆਂ ਦੇ ਆਗੂ ਅਤੇ ਐਸ ਐਲ ਏ ਕਰਮਚਾਰੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



