HOME ਸਰਕਾਰੀ ਸੈਕੰਡਰੀ ਸਕੂਲ ਝੰਡੂਕੇ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ...

ਸਰਕਾਰੀ ਸੈਕੰਡਰੀ ਸਕੂਲ ਝੰਡੂਕੇ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ ਦੋ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਵਿੱਚ ਬਣਾਇਆ ਸਥਾਨ

1
ਅਰਨਪ੍ਰੀਤ ਕੌਰ, ਸੋਨੂ ਬਾਈ
ਮਾਨਸਾ   (ਸਮਾਜ ਵੀਕਲੀ)   ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸੈਕੰਡਰੀ ਸਕੂਲ ਝੰਡੂਕੇ (ਮਾਨਸਾ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੌ ਫੀਸਦੀ ਨਤੀਜਾ ਹਾਸਲ ਕੀਤਾ ਹੈ। ਸਕੂਲ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਵਿੱਚ ਆਪਣਾ ਸਥਾਨ ਬਣਾਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਵਿਦਿਆਰਥਣ ਸੋਨੂ ਬਾਈ ਪੁੱਤਰੀ ਮਨੂੰ ਰਾਮ ਨੇ 97.40 ਫੀਸਦੀ ਅੰਕ ਪ੍ਰਾਪਤ ਕਰਕੇ ਵਿੱਚ 14ਵਾਂ  ਸਥਾਨ ਹਾਸਲ ਕੀਤਾ, ਜਦਕਿ ਅਰਨਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਨੇ 96.80 ਫੀਸਦੀ ਅੰਕ ਪ੍ਰਾਪਤ ਕਰਕੇ  17ਵਾਂ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣਾਂ ਦੀ ਇਸ ਉਪਲਬਧੀ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ. ਬਲਵਿੰਦਰ ਸਿੰਘ ਲੱਧੂਵਾਸ ਨੇ ਦੋਵਾਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ, ਜਮਾਤ ਇੰਚਾਰਜ ਮੈਡਮ ਗੁਰਪ੍ਰੀਤ ਕੌਰ, ਸ੍ਰ. ਰਣਜੀਤ ਸਿੰਘ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥਣਾਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਸੁਚੱਜੀ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਦਿਆਂ ਅਜਿਹੀਆਂ ਉਪਲਬਧੀਆਂ ਲਈ ਪ੍ਰੇਰਿਤ ਕਰਦਾ ਰਹੇਗਾ। ਸਕੂਲ ਸਟਾਫ਼ ਨੇ ਵੀ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਆਸਟ੍ਰੇਲੀਆ ਦਾ ਅਦਭੁੱਤ ਪੇਲਿਕਨ ਟਾਈਮ ਸ਼ੋ
Next articleਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਨੂੰ ਦੇਣਾ ਲਾਜ਼ਮੀ: ਜ਼ਿਲ੍ਹਾ ਮੈਜਿਸਟ੍ਰੇਟ