ਸ੍ਰੀ ਮੁਕਤਸਰ ਸਾਹਿਬ (ਸਮਾਜ ਵੀਕਲੀ) (ਜਸਵਿੰਦਰ ਪਾਲ ਸ਼ਰਮਾ) ਅੱਜ 14 ਸਤੰਬਰ ਨੂੰ ਹਿੰਦੀ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਹਾਕੂਵਾਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਿੰਸੀਪਲ ਰੇਨੂ ਬਾਲਾ ਜੀ ਦੀ ਅਗਵਾਈ ਹੇਠ ਹਿੰਦੀ ਦਿਵਸ ਮਨਾਇਆ ਗਿਆ। ਇਸ ਸਮੇਂ ਹਿੰਦੀ ਅਧਿਆਪਿਕਾ ਸ੍ਰੀਮਤੀ ਰੁਪਿੰਦਰ ਰਾਣੀ ਨੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਦੇ ਵਿੱਚ ਹਿੰਦੀ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਹਨਾਂ ਵੱਲੋਂ ਦੱਸਿਆ ਗਿਆ ਕਿ ਹਿੰਦੀ ਸਾਡੀ ਰਾਜ ਭਾਸ਼ਾ ਹੈ ਅਤੇ ਸੰਸਾਰ ਵਿੱਚ ਬੋਲੀ ਜਾਣ ਵਾਲੀ ਇਹ ਤੀਸਰੀ ਭਾਸ਼ਾ ਹੈ। ਹਿੰਦੀ ਦਿਵਸ ਮੌਕੇ ਸਕੂਲ ਵਿੱਚ ਹਿੰਦੀ ਅਧਿਆਪਕਾਂ ਸ੍ਰੀ ਸਤਪਾਲ ਸਿੰਘ ਅਤੇ ਮੈਡਮ ਰੁਪਿੰਦਰ ਰਾਣੀ ਵੱਲੋਂ ਹਿੰਦੀ ਦਿਵਸ ਨਾਲ ਸੰਬੰਧਿਤ ਇੱਕ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly