ਹੁਸ਼ਿਆਰਪੁਰ, (ਸਮਾਜ ਵੀਕਲੀ) (ਤਰਸੇਮ ਦੀਵਾਨਾ)– ਡਾਇਰੈਕਟਰ ਸਿੱਖਿਆ ਵਿਭਾਗ (ਐਲੀਮੈਂਟਰੀ ਸਿੱਖਿਆ) ਪੰਜਾਬ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ -ਸਤੌਰ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਸਾਲ 2025-27 ਦੋ ਸਾਲ ਲਈ ਸਰਬਸੰਮਤੀ ਨਾਲ ਕੀਤੀ ਗਈ। ਇਸ ਸਬੰਧੀ ਪ੍ਰਿੰਸੀਪਲ ਸੁਰਜੀਤ ਸਿੰਘ ਬੱਧਣ ਨੇ ਦੱਸਿਆ ਕਿ ਸਿੱਖਿਆ ਸਮੁਦਾਇ ਦੀ ਮੀਟਿੰਗ ਸਕੂਲ ਮੈਨੇਜਮੈਂਟ ਕਮੇਟੀ ਦੇ ਗਠਨ ਸਬੰਧੀ ਰੱਖੀ ਗਈ, ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਦੁਆਰਾ ਭਾਗ ਲਿਆ ਗਿਆ, ਜਿਨਾਂ ਵਿੱਚ ਆਪਸੀ ਸਹਿਮਤੀ ਨਾਲ ਮਨਜਿੰਦਰ ਸਿੰਘ ਨੂੰ ਸਕੂਲ ਮੈਨੇਜਮੈਂਟ ਕਮੇਟੀ ਦਾ ਚੇਅਰਮੈਨ, ਪ੍ਰਿੰਸੀਪਲ ਸਰਜੀਤ ਸਿੰਘ ਨੂੰ ਮੈਂਬਰ ਸਕੱਤਰ, ਸੁਰਿੰਦਰ ਕੌਰ, ਕਰਮਜੀਤ ਕੌਰ ਅਤੇ ਸੁਨੀਤਾ ਰਾਣੀ, ਰਾਜਦੀਪ, ਪਰਮਵੀਰ ਸਿੰਘ ਗੁਰਵਿੰਦਰ ਸਿੰਘ, ਰਾਜਵੀਰ ਕੌਰ, ਸੀਮਾ, ਪਵਨ ਕੁਮਾਰ, ਸੁਰਜੀਤ ਕੌਰ, ਹਰਵਿੰਦਰਜੀਤ ਸਿੰਘ, ਪਰਵਿੰਦਰ ਸਿੰਘ ,ਰਾਜਵਿੰਦਰ ਕੌਰ, ਪਰਮਿੰਦਰ ਸਿੰਘ ਆਦਿ ਮੈਂਬਰ ਚੁਣੇ ਗਏ। ਪਰਵਿੰਦਰ ਸਿੰਘ ਨੂੰ ਨੁਮਾਇੰਦਾ ਸਥਾਨਕ ਐਮ ਐਲ ਏ ਵਲੋਂ ਨਾਮਜਦ ਕੀਤਾ ਗਿਆ। ਉਹਨਾਂ ਦੱਸਿਆ ਕਿ ਇਹ ਸਕੂਲ ਮੈਨੇਜਮੈਂਟ ਕਮੇਟੀ ਦੋ ਸਾਲ ਲਈ ਸਕੂਲ ਦੇ ਵਿਕਾਸ ਕਾਰਜਾਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਕੰਮ ਕਰੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



