ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਇਲ ਜ਼ਿਲ੍ਹਾ ਲੁਧਿਆਣਾ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਐਕਸੀਡੈਂਟ ਬਹੁਤ ਦੁਖਦਾਈ ਘਟਨਾ – ਅਧਿਆਪਕ ਦਲ ਪੰਜਾਬ

ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਸੈਲਫ ਸੈਂਟਰ ਨਾ ਬਣਾਉਣ ਤੇ ਵਿਦਿਆਰਥੀਆਂ ਦੀ ਹੋ ਰਹੀ ਖੱਜਲ ਖਰਾਬੀ
ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜਾ ਦੇਣ ਅਤੇ ਸਰਕਾਰੀ ਖ਼ਰਚੇ ਤੇ ਇਲਾਜ ਕਰਵਾਉਣ ਦੀ ਕੀਤੀ ਮੰਗ
ਕਪੂਰਥਲਾ,(ਸਮਾਜ ਵੀਕਲੀ) (ਕੌੜਾ)– ਬੀਤੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਇਲ ਜ਼ਿਲ੍ਹਾ ਲੁਧਿਆਣਾ ਦੇ 3 ਵਿਦਿਆਰਥੀਆਂ ਦਾ  ਬਾਰਵੀਂ ਜਮਾਤ ਦਾ ਕੰਪਿਊਟਰ ਵਿੱਸ਼ੇ ਦਾ ਪੇਪਰ ਦੇਣ ਤੋਂ ਬਾਅਦ ਘਰ ਜਾਂਦੇ ਸਮੇਂ ਟਰੱਕ ਨਾਲ ਹੋਇਆ ਐਕਸੀਡੈਂਟ ਬਹੁਤ ਦੁਖਦਾਈ ਘਟਨਾ ਹੈ ਜਿਸ ਵਿਚ ਇਕ ਵਿਦਿਆਰਥੀ ਦੀ ਤਾਂ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਇਕ ਵਿਦਿਆਰਥੀ ਗੰਭੀਰ ਰੂਪ ਵਿੱਚ ਜਖਮੀ ਹੈ।  ਇਸ ਭਿਆਨਕ ਹਾਦਸੇ ਤੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਅਧਿਆਪਕ ਦਲ ਪੰਜਾਬ ਦੇ ਸੂਬਾ ਕਾਰਜਕਾਰੀ ਕਨਵੀਨਰ ਰਵਿੰਦਰਜੀਤ ਸਿੰਘ ਪੰਨੂੰ ਅਤੇ ਮੁੱਖ ਬੁਲਾਰੇ ਸੁਖਦਿਆਲ ਸਿੰਘ ਝੰਡ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਸ਼ੈਲਫ਼ ਸੈਂਟਰ ਬਣਾਉਣ ਦੀ ਬਜਾਏ ਦੂਰ ਦੁਰਾਡੇ ਪ੍ਰੀਖਿਆ ਕੇਂਦਰ ਬਣਾਉਣ ਕਾਰਨ ਹਰ ਸਾਲ ਵਿਦਿਆਰਥੀਆਂ ਦੀ ਖੱਜਲ ਖ਼ੁਆਰੀ ਹੋ ਰਹੀ ਹੈ ਅਤੇ ਇਮਤਿਹਾਨਾਂ ਦੇ ਦਿਨਾਂ ਵਿੱਚ ਵਿਦਿਆਰਥੀਆਂ ਦਾ ਕੀਮਤੀ ਸਮਾਂ ਵੀ ਖਰਾਬ ਹੋ ਰਿਹਾ ਹੈ ਅਤੇ ਇਸ ਦੇ ਨਾਲ ਹੀ ਲੜਕੀਆਂ ਨੂੰ ਦੂਰ ਦੁਰਾਡੇ ਦੇ ਪ੍ਰੀਖਿਆ ਕੇਂਦਰਾਂ ਵਿੱਚ ਪਹੁੰਚਾਉਣਾ ਵੀ ਮਾਪਿਆਂ ਦੀ ਸਿਰਦਰਦੀ ਬਣਿਆ ਹੋਇਆ ਹੈ ਇਸ ਲਈ ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਇਸ ਸੰਬੰਧੀ ਗੰਭੀਰਤਾ ਨਾਲ ਵਿਚਾਰ ਕਰਨੀ ਚਾਹੀਦੀ ਹੈ। ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਜਖਮੀ ਵਿਦਿਆਰਥੀਆਂ ਦਾ ਇਲਾਜ ਸਰਕਾਰੀ ਖਰਚੇ ਤੇ ਕਰਵਾਇਆ ਜਾਵੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਮਮਤਾ ਬਜਾਜ ਦੁਆਰਾ ਜਿਲ੍ਹੇ ਦੇ ਸਮੂਹ ਕਲੱਸਟਰਾਂ ਇਨਚਾਰਜਾਂ ਨਾਲ ਅਹਿਮ ਮੀਟਿੰਗ ਹੋਈ
Next articleਤੀਸਰੀ ਉੱਤਰ ਜੋਨ ਵੋਮੈਨ ਮਾਸਟਰਜ਼ ਹਾਕੀ ਚੈਂਪੀਅਨਸ਼ਿਪ ਜਰਖੜ ਸਟੇਡੀਅਮ ਵਿਖੇ 22 ਮਾਰਚ ਤੋਂ