-ਇਹ ਮਾਪੇ ਅਧਿਆਪਕ ਮੀਟਿੰਗ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਬਹੁਤ ਲਾਹੇਵੰਦ ਸਿੱਧ ਹੋਵੇਗੀ- ਬਲਦੇਵ ਸਿੰਘ ਧੁੱਗਾ
ਹੁਸ਼ਿਆਰਪੁਰ, (ਸਮਾਜ ਵੀਕਲੀ) (ਤਰਸੇਮ ਦੀਵਾਨਾ)– ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਹੁਸ਼ਿਆਰਪੁਰ ਲਲਿਤਾ ਕੁਮਾਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਜਕਾਰੀ ਪ੍ਰਿੰਸੀਪਲ ਬਲਦੇਵ ਸਿੰਘ ਧੁੱਗਾ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਭੱਟਲਾ ਵਿਖੇ ਮਾਪੇ ਅਧਿਆਪਕ ਮੀਟਿੰਗ (ਪੀਟੀਐਮ) ਹੋਈ, ਜਿਸ ਵਿੱਚ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੀ ਕਾਰਗੁਜ਼ਾਰੀ ਬਾਰੇ ਮਾਪਿਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ਦੇ ਸਿੱਖਣ ਪੱਧਰ ਵਿੱਚ ਹੋਰ ਸੁਧਾਰ ਲਿਆਉਣ ਲਈ ਨੁਕਤੇ ਸਾਂਝੇ ਕੀਤੇ। ਕਾਰਜਕਾਰੀ ਪ੍ਰਿੰਸੀਪਲ ਬਲਦੇਵ ਸਿੰਘ ਧੁੱਗਾ ਨੇ ਕਿਹਾ ਕਿ ਇਹ ਮਾਪੇ ਅਧਿਆਪਕ ਮੀਟਿੰਗ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਬਹੁਤ ਲਾਹੇਵੰਦ ਸਿੱਧ ਹੋਵੇਗੀ। ਉਹਨਾਂ ਨੇ ਮਾਪਿਆਂ ਨੂੰ ਬੱਚਿਆਂ ਵੱਲ ਵੱਧ ਤੋਂ ਵੱਧ ਧਿਆਨ ਦੇਣ ਦੀ ਸਲਾਹ ਦਿੱਤੀ ਤਾਂ ਜੋ ਵਿਦਿਆਰਥੀ ਸਮਾਜਿਕ ਕੁਰੀਤੀਆਂ ਤੋਂ ਵੀ ਬਚ ਕੇ ਸਮਾਜ ਦੇ ਅਦਰਸ਼ ਨਾਗਰਿਕ ਬਣ ਸਕਣ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਭਰਤ ਭੂਸ਼ਣ, ਵਾਇਸ ਚੇਅਰਮੈਨ ਰੀਨਾ ਦੇਵੀ, ਲੈਕਚਰਾਰ ਗੁਰਦੀਪ ਸਿੰਘ, ਲੈਕਚਰਾਰ ਜਸਵਿੰਦਰ ਸਿੰਘ ਸਹੋਤਾ, ਲੈਕਚਰਾਰ ਸੰਜੀਵ ਕੁਮਾਰ, ਲੈਕਚਰਾਰ ਤਿਲਕ ਰਾਜ, ਲੈਕਚਰਾਰ ਅੰਮ੍ਰਿਤਪਾਲ, ਦੇਵ ਦੱਤ ਸ਼ਰਮਾ, ਮੋਹਨ ਲਾਲ, ਦਲਵੀਰ ਸਿੰਘ, ਦਵਿੰਦਰ ਸਿੰਘ, ਲਖਬੀਰ ਸਿੰਘ, ਜਗਜੀਤ ਸਿੰਘ, ਬਲਵੰਤ ਸਿੰਘ,ਸੁਰਜੀਤ ਕੁਮਾਰ, ਸੰਜੇ ਕੁਮਾਰ ਝਾਅ, ਜਸਵਿੰਦਰ ਕੌਰ, ਨਸੀਬ ਚੰਦ, ਰੋਜ਼ੀ ਸ਼ਰਮਾ, ਰਮਨੀਤ ਕੌਰ, ਸੁਮਨ ਬਾਲਾ, ਮਮਤਾ ਦੇਵੀ, ਸਵਿਤਾ, ਸੁਨੀਤਾ ਦੇਵੀ, ਮਮਤਾ ਦੇਵੀ, ਰਾਜਦੀਪ ਕੌਰ ਆਦਿ ਸਮੇਤ ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


