HOME ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨ ਵਿਖੇ ਸਾਇਂਸ ਅਤੇ ਗਣਿਤ, ਸਮਾਜਿਕ ਸਿੱਖਿਆ ਅਤੇ...

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨ ਵਿਖੇ ਸਾਇਂਸ ਅਤੇ ਗਣਿਤ, ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਦਾ ਮੇਲਾ ਲਗਾਇਆ

2
ਸ੍ਰੀ ਮੁਕਤਸਰ ਸਾਹਿਬ  (ਸਮਾਜ ਵੀਕਲੀ)   (ਜਸਵਿੰਦਰ ਪਾਲ ਸ਼ਰਮਾ)  ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੋਂਗਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜਿੰਦਰ ਕੁਮਾਰ ਸੋਨੀ ਜੀ ਦੀ ਯੋਗ ਅਗਵਾਈ ਅਤੇ ਅਕਾਦਮਿਕ ਸਪੋਰਟ ਗਰੁੱਪ ਦੇ ਡੀਆਰਸੀ ਗੁਰਮੇਲ ਸਿੰਘ ਸਾਗੂ ਜੀ ਦੀ ਯੋਗ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨ ਵਿਖੇ ਸਕੂਲ ਦੇ ਪ੍ਰਿੰਸੀਪਲ ਸ਼ੁਭਰਾ ਗੁਪਤਾ ਜੀ ਦੀ ਅਗਵਾਈ ਵਿੱਚ ਸਾਇਂਸ, ਗਣਿਤ, ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਦਾ ਮੇਲਾ ਲਗਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਸਮੇਂ ਸਕੂਲ ਦੇ ਲੈਕਚਰਾਰ ਹਿਸਟਰੀ ਸ੍ਰੀ ਸੁਰਜੀਤ ਸਿੰਘ, ਮੈਥ ਮਿਸਟ੍ਰੈਸ ਮੈਡਮ ਕੁਦਰਤ, ਮੈਡਮ ਹਰਪ੍ਰੀਤ ਕੌਰ ਸਾਇੰਸ ਮਿਸਟ੍ਰੈਸ , ‎ਕੁਲਦੀਪ ਸਿੰਘ ਸਸ ਮਾਸਟਰ ਅਤੇ ਸ਼ਮੀਨਾ ਰਾਣੀ ਹਿੰਦੀ ਮਿਸਟ੍ਰੈਸ, ਕਮੇਟੀ ਮੈਂਬਰ ਸ. ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਕੁਲਵੀਰ ਸਿੰਘ ਅਤੇ ਸੰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਕਾਰ ਦੇ ਮਾਡਲ ਅਤੇ ਗਤੀਵਿਧੀਆਂ ਪੇਸ਼ ਕਰਨ ਲਈ ਉਤਸਾਹਿਤ ਕੀਤਾ। ਵਿਦਿਆਰਥੀਆਂ ਨੇ ਬਹੁਤ ਹੀ ਦਿਲਚਸਪ ਤਰੀਕੇ ਨਾਲ ਮੇਲੇ ਦੀਆਂ ਗਤੀਵਿਧੀਆਂ ਨੂੰ ਮਾਡਲਾਂ ਦੇ ਰੂਪ ਵਿੱਚ ਪੇਸ਼ ਕੀਤਾ। ਇਸ ਸਮੇਂ ਬੀਆਰਸੀ ਸ੍ਰੀ ਰਜਿੰਦਰ ਮੋਹਨ ਵੀ ਉਚੇਚੇ ਤੌਰ ਤੇ ਪਹੁੰਚੇ ਅਤੇ ਉਹਨਾਂ ਨੇ ਹੋਣਹਾਰ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸਰਾਹਨਾ ਕੀਤੀ। ਉਹਨਾਂ ਨੇ ਵਿਭਾਗ ਦੁਆਰਾ ਕਰਵਾਈਆਂ ਜਾਂਦੀਆਂ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਦੱਸਿਆ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਦਾ ਗਿਆਨ ਚਿਰ ਸਥਾਈ ਹੋ ਜਾਂਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਿੱਖਿਆ ਬਲਾਕ ਮਸੀਤਾਂ ਦੀਆਂ 47 ਦੀਆਂ ਮਿੰਨੀ ਪ੍ਰਾਇਮਰੀ ਬਲਾਕ ਪੱਧਰੀ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸ਼ੁਰੂ
Next articleਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸੋਈ) ਲੰਬੀ ਵਿਖੇ ਸਾਇਂਸ ਅਤੇ ਗਣਿਤ ਵਿਸ਼ੇ ਦਾ ਮੇਲਾ ਲਗਾਇਆ