ਸ੍ਰੀ ਮੁਕਤਸਰ ਸਾਹਿਬ (ਸਮਾਜ ਵੀਕਲੀ) (ਜਸਵਿੰਦਰ ਪਾਲ ਸ਼ਰਮਾ)- 28 ਅਕਤੂਬਰ 2025- ਅੱਜ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੋਂਗਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜਿੰਦਰ ਕੁਮਾਰ ਸੋਨੀ ਜੀ ਦੀ ਯੋਗ ਅਗਵਾਈ ਅਤੇ ਅਕਾਦਮਿਕ ਸਪੋਰਟ ਗਰੁੱਪ ਦੇ ਡੀਆਰਸੀ ਗੁਰਮੇਲ ਸਿੰਘ ਸਾਗੂ ਜੀ ਦੀ ਯੋਗ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਲ ਵਿਖੇ ਸਕੂਲ ਦੇ ਪ੍ਰਿੰਸੀਪਲ ਅਵਤਾਰ ਸਿੰਘ ਜੀ ਦੀ ਅਗਵਾਈ ਵਿੱਚ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਛੇਵੀਂ ਤੋਂ ਦਸਵੀਂ ਅਤੇ ਬਾਰ੍ਹਵੀਂ ਸਾਇੰਸ ਵਿਸ਼ੇ ਦਾ ਮੇਲਾ ਲਗਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਸਮੇਂ ਸਕੂਲ ਦੇ ਲੈਕਚਰਾਰ ਹਿਸਟਰੀ ਸ੍ਰੀ ਯਾਦਵਿੰਦਰ ਸਿੰਘ, ਅਮਨਦੀਪ ਸਿੰਘ ਸਇੰਸ ਮਾਸਟਰ, ਸਤਿੰਦਰ ਸਿੰਘ ਕੰਪਿਊਟਰ ਫੈਕਲਟੀ, ਗੁਰਸ਼ਪਿੰਦਰ ਸਿੰਘ, ਧਰਮਪਾਲ ਸਿੰਘ ਇੰਗਲਿਸ਼ ਮਾਸਟਰ, ਸੁਖਦੇਵ ਸਿੰਘ, ਗੁਰਦਾਸ ਸ਼ਰਮਾ ਲੈਕਚਰਾਰ ਫੀਜ਼ਿਕਸ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਕਾਰ ਦੇ ਮਾਡਲ ਅਤੇ ਗਤੀਵਿਧੀਆਂ ਪੇਸ਼ ਕਰਨ ਲਈ ਉਤਸਾਹਿਤ ਕੀਤਾ। ਵਿਦਿਆਰਥੀਆਂ ਨੇ ਬਹੁਤ ਹੀ ਦਿਲਚਸਪ ਤਰੀਕੇ ਨਾਲ ਮੇਲੇ ਦੀਆਂ ਗਤੀਵਿਧੀਆਂ ਨੂੰ ਮਾਡਲਾਂ ਦੇ ਰੂਪ ਵਿੱਚ ਪੇਸ਼ ਕੀਤਾ। ਪ੍ਰਿੰਸੀਪਲ ਅਵਤਾਰ ਸਿੰਘ ਜੀ ਨੇ ਉਚੇਚੇ ਤੌਰ ਤੇ ਹੋਣਹਾਰ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸਰਾਹਨਾ ਕੀਤੀ। ਉਹਨਾਂ ਨੇ ਵਿਭਾਗ ਦੁਆਰਾ ਕਰਵਾਈਆਂ ਜਾਂਦੀਆਂ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਦੱਸਿਆ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਦਾ ਗਿਆਨ ਚਿਰ ਸਥਾਈ ਹੋ ਜਾਂਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



