ਸ੍ਰੀ ਮੁਕਤਸਰ ਸਾਹਿਬ (ਸਮਾਜ ਵੀਕਲੀ) (ਜਸਵਿੰਦਰ ਪਾਲ ਸ਼ਰਮਾ)– 20 ਦਸੰਬਰ 2025- ਅੱਜ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਾਕੂਵਾਲਾ ਵਿਖੇ ਸਕੂਲ ਪ੍ਰਿੰਸੀਪਲ ਮੈਡਮ ਰੇਨੂ ਬਾਲਾ ਦੀ ਅਗਵਾਈ ਹੇਠ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਦੇ ਨਵੰਬਰ ਪ੍ਰੀਖਿਆ ਨਤੀਜੇ ਐਲਾਨੇ ਗਏ। ਇਸ ਸਮੇਂ, ਵਿਭਾਗ ਦੀਆਂ ਹਦਾਇਤਾਂ ਅਨੁਸਾਰ ਐਸ ਐਮ ਸੀ ਟ੍ਰੇਨਿੰਗ ਕਰਵਾਈ ਗਈ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤੋਂ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਵਿਭਾਗ ਵੱਲੋਂ ਭੇਜੇ ਗਏ ਪੈਂਫਲ਼ੇਟ ਮਾਪਿਆਂ ਨੂੰ ਵੰਡੇ ਗਏ। ਪ੍ਰਿੰਸੀਪਲ ਮੈਡਮ ਰੇਨੂ ਬਾਲਾ ਜੀ ਨੇ ਇਸ ਮੈਗਾ ਮਾਪੇ ਅਧਿਆਪਕ ਮਿਲਣੀ ਦੇ ਸਫਲਤਾਪੂਰਵਕ ਆਯੋਜਨ ਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੈਗਾ ਮਾਪੇ ਅਧਿਆਪਕ ਮਿਲਣੀਆਂ ਦੇ ਆਯੋਜਨ ਨਾਲ ਮਾਤਾ ਪਿਤਾ ਨੂੰ ਆਪਣੇ ਬੱਚਿਆਂ ਦੀ ਕਾਰਗੁਜਾਰੀ ਦੀ ਨਿਰੰਤਰ ਜਾਣਕਾਰੀ ਮਿਲਦੀ ਰਹਿੰਦੀ ਹੈ ਅਤੇ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਮਾਤਾ ਪਿਤਾ ਨੂੰ ਜਾਣਕਾਰੀ ਮਿਲਦੀ ਹੈ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਮੌਜੂਦ ਸੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



