HOME ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਕੂਵਾਲਾ ਵਿਖੇ ਸੜਕ ਸੁਰੱਖਿਆ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ...

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਕੂਵਾਲਾ ਵਿਖੇ ਸੜਕ ਸੁਰੱਖਿਆ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ

5
ਲੰਬੀ –  (ਸਮਾਜ ਵੀਕਲੀ)  (ਜਸਵਿੰਦਰ ਪਾਲ ਸ਼ਰਮਾ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਕੂਲਾਂ ਵਿੱਚ ਸੜਕ ਹਾਦਸਿਆਂ ਤੋਂ ਬਚਾਅ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ 1 ਜਨਵਰੀ ਤੋਂ 31 ਜਨਵਰੀ 2026 ਤੱਕ ਮਾਣਯੋਗ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਜੀ ਦੀ ਯੋਗ ਅਗਵਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੌਂਗਾ ਜੀ ਦੀ ਯੋਗ ਰਹਿਨੁਮਾਈ ਹੇਠ  ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਕੂਵਾਲਾ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਗਤੀਵਿਧੀਆਂ  ਸਕੂਲ ਪ੍ਰਿੰਸੀਪਲ ਸ੍ਰੀਮਤੀ ਰੇਨੂ ਬਾਲਾ ਜੀ ਦੀ ਦੇਖਰੇਖ ਵਿੱਚ ਆਯੋਜਿਤ ਕੀਤੀਆਂ ਗਈਆਂ। ਕਾਰਜਕ੍ਰਮ ਦੌਰਾਨ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੇ ਮੂਲ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਹੈਲਮੈਟ ਅਤੇ ਸੀਟ ਬੈਲਟ ਦੀ ਮਹੱਤਤਾ, ਟ੍ਰੈਫਿਕ ਸੰਕੇਤਾਂ ਦੀ ਪਾਲਣਾ, ਤੇਜ਼ ਗਤੀ ਨਾਲ ਵਾਹਨ ਨਾ ਚਲਾਉਣ, ਮੋਬਾਇਲ ਫੋਨ ਵਰਤੋਂ ਤੋਂ ਬਚਣ ਅਤੇ ਨਸ਼ੇ ਦੀ ਹਾਲਤ ਵਿੱਚ ਵਾਹਨ ਨਾ ਚਲਾਉਣ ਵਰਗੇ ਅਹਿਮ ਮਸਲਿਆਂ ਬਾਰੇ ਜਾਗਰੂਕ ਕੀਤਾ ਗਿਆ। ਇਸ ਸਮੇਂ ਜਸਵਿੰਦਰ ਪਾਲ ਸ਼ਰਮਾ ਸਸ ਮਾਸਟਰ ਅਤੇ ਰਾਜਿੰਦਰ ਸਿੰਘ ਸਾਇੰਸ ਮਾਸਟਰ ਨੇ ਕਿਹਾ ਕਿ ਸੜਕ ਹਾਦਸਿਆਂ ਦੀ ਮੁੱਖ ਵਜ੍ਹਾ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਹੈ। ਜੇਕਰ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਸਮਝ ਕੇ ਨਿਯਮਾਂ ਦੀ ਪਾਲਣਾ ਕਰੇ ਤਾਂ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਵਿਦਿਆਰਥੀਆਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਉਹ ਸਿਰਫ਼ ਆਪਣੇ ਆਪ ਹੀ ਨਹੀਂ, ਸਗੋਂ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਸੜਕ ਸੁਰੱਖਿਆ ਬਾਰੇ ਜਾਗਰੂਕ ਕਰਨ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਰੇਨੂ ਬਾਲਾ ਜੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਸਕੂਲ ਪੱਧਰ ‘ਤੇ ਇਸ ਤਰ੍ਹਾਂ ਦੇ ਕਾਰਜਕ੍ਰਮ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅੰਤ ਵਿੱਚ ਵਿਦਿਆਰਥੀਆਂ ਵੱਲੋਂ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ ਦਾ ਸੰਕਲਪ ਲਿਆ ਗਿਆ। ਸਕੂਲ ਸਟਾਫ਼ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਜਾਗਰੂਕਤਾ ਗਤੀਵਿਧੀਆਂ ਜਾਰੀ ਰੱਖਣ ਦੀ ਗੱਲ ਕਹੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੰਮਾ ਡੂਮੇਵਾਲ ਤੇ ਪਾਲਾ ਮੱਲਪੁਰ ਨੂੰ ਕੀਤਾ ਗਿਆ ‘ਰੂਹ ਪੰਜਾਬ ਦੀ’ ਅਵਾਰਡ ਨਾਲ ਸਨਮਾਨਿਤ
Next articleਯੁੱਧ ਨਸ਼ਿਆਂ ਵਿਰੁੱਧ ‘ਮੁਹਿੰਮ 2.0’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ