HOME ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਾਕੂਵਾਲਾ ਵਿਖੇ ਸੜਕ ਸੁਰੱਖਿਆ ਗਤੀਵਿਧੀਆਂ ਦੇ ਤਹਿਤ ਵਿਦਿਆਰਥੀਆਂ...

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਾਕੂਵਾਲਾ ਵਿਖੇ ਸੜਕ ਸੁਰੱਖਿਆ ਗਤੀਵਿਧੀਆਂ ਦੇ ਤਹਿਤ ਵਿਦਿਆਰਥੀਆਂ ਦੇ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ

2
ਲੰਬੀ –  (ਸਮਾਜ ਵੀਕਲੀ)   (ਜਸਵਿੰਦਰ ਪਾਲ ਸ਼ਰਮਾ) ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ 1 ਜਨਵਰੀ ਤੋਂ 31 ਜਨਵਰੀ, 2026 ਤੱਕ ਮਾਨਯੋਗ ਡਿਪਟੀ ਕਮਿਸ਼ਨਰ, ਸ਼੍ਰੀ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਇੱਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜ਼ਿਲ੍ਹਾ ਸਿੱਖਿਆ ਅਫ਼ਸਰ, ਸ਼੍ਰੀ ਜਸਪਾਲ ਮੋਂਗਾ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਹਿੱਸੇ ਵਜੋਂ, ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਾਕੂਵਾਲਾ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਗਤੀਵਿਧੀਆਂ ਸਕੂਲ ਪ੍ਰਿੰਸੀਪਲ, ਸ਼੍ਰੀਮਤੀ ਰੇਨੂ ਬਾਲਾ ਦੀ ਦੇਖ-ਰੇਖ ਹੇਠ ਆਯੋਜਿਤ ਕੀਤੀਆਂ ਗਈਆਂ। ਪ੍ਰੋਗਰਾਮ ਦੌਰਾਨ, ਹਿੰਦੀ ਅਧਿਆਪਿਕਾ ਰੁਪਿੰਦਰ ਰਾਣੀ ਵੱਲੋਂ ਵਿਦਿਆਰਥੀਆਂ ਦੇ ਸਲੋਗਨ ਲਿੱਖਣ ਮੁਕਾਬਲੇ ਕਰਵਾਏ ਗਏ ਅਤੇ ਉਹਨਾਂ ਨੂੰ ਸੜਕ ਸੁਰੱਖਿਆ ਦੇ ਮੁੱਢਲੇ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਹੈਲਮੇਟ ਅਤੇ ਸੀਟ ਬੈਲਟ ਦੀ ਮਹੱਤਤਾ, ਟ੍ਰੈਫਿਕ ਸਿਗਨਲਾਂ ਦੀ ਪਾਲਣਾ, ਤੇਜ਼ ਰਫ਼ਤਾਰ ਤੋਂ ਬਚਣਾ, ਮੋਬਾਈਲ ਫੋਨ ਦੀ ਵਰਤੋਂ ਤੋਂ ਬਚਣਾ ਅਤੇ ਨਸ਼ਿਆਂ ਦੇ ਪ੍ਰਭਾਵ ਹੇਠ ਗੱਡੀ ਚਲਾਉਣ ਤੋਂ ਬਚਣਾ ਵਰਗੇ ਮਹੱਤਵਪੂਰਨ ਮੁੱਦਿਆਂ ਬਾਰੇ ਜਾਗਰੂਕ ਕੀਤਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ‘ਨਰਾਇਣ ਪ੍ਰਤਿਭਾ ਖੋਜ ਪ੍ਰੀਖਿਆ 2025-26 ਹੋਈ ਸੰਪੰਨ ।
Next articleਪੀ. ਆਰ .ਟੀ .ਸੀ ਕੰਟੈਕਟ ਵਰਕਰਜ਼ ਯੂਨੀਅਨ 25/11 ਵੱਲੋ ਇੰਸਪੈਕਟਰ ਸੁਖਦੇਵ ਸਿੰਘ ਦੀ ਵਿਦਾਇਗੀ ਪਾਰਟੀ ਤੇ ਖੂਬਸੂਰਤ ਸਮਾਗਮ ਉਲੀਕਿਆ ਗਿਆਂ।