ਸ੍ਰੀ ਮੁਕਤਸਰ ਸਾਹਿਬ (ਸਮਾਜ ਵੀਕਲੀ) ( ਪੱਤਰ ਪ੍ਰੇਰਕ ) ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਪ੍ਰਿੰਸੀਪਲ ਸ੍ਰੀਮਤੀ ਰੇਨੂ ਬਾਲਾ ਜੀ ਦੀ ਯੋਗ ਅਗਵਾਹੀ ਅਤੇ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਕੂਵਾਲਾ ਦੀਆਂ ਵਿਦਿਆਰਥਣਾਂ ਨੇ ਬਿਊਟੀ ਅਤੇ ਵੈਲਨੈਸ ਤਹਿਤ ਸ੍ਰੀ ਮੁਕਤਸਰ ਸਾਹਿਬ ਦਾ ਵਿਦਿਅਕ ਦੌਰਾ ਕੀਤਾ। ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਇਸ ਟ੍ਰੇਡ ਸੰਬੰਧੀ ਜਾਣਕਾਰੀ ਪ੍ਰਾਪਤ ਕਰਨਾ ਸੀ। ਇਹ ਯਾਤਰਾ ਵਿਦਿਆਰਥਣਾ ਲਈ ਲਾਹੇਵੰਦ ਰਹੀ ਕਿਉਂਕਿ ਉਨ੍ਹਾਂ ਨੇ ਇਸ ਯਾਤਰਾ ਦੌਰਾਨ ਐਸ ਆਰ ਬਿਊਟੀ ਸੈਲੂਨ ਵਿੱਚ ਜਾ ਕੇ ਇਸ ਵਿਸ਼ੇ ਦੀ ਪ੍ਰੈਕਟਿਕਲ ਤੌਰ ਤੇ ਜਾਣਕਾਰੀ ਪ੍ਰਾਪਤ ਕੀਤੀ।ਪ੍ਰਿੰਸੀਪਲ ਰੇਨੂ ਬਾਲਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਵਿੱਚ ਵਿਸ਼ੇ ਪ੍ਰਤੀ ਰੁਚੀ ਪੈਦਾ ਕਰਨ ਲਈ ਅਜਿਹੇ ਵਿਦਿਅਕ ਦੌਰਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਦਿਆਰਥੀਆਂ ਦੇ ਨਾਲ ਪ੍ਰਿੰਸੀਪਲ ਮੈਡਮ ਰੇਨੂ ਬਾਲਾ, ਮੈਡਮ ਰੁਪਿੰਦਰ ਰਾਣੀ, ਮੈਡਮ ਅਮਨਦੀਪ ਕੌਰ, ਮੈਡਮ ਮੀਨੂ, ਮੈਡਮ ਪਰਮਜੀਤ ਕੌਰ, ਜਸਵਿੰਦਰ ਪਾਲ ਸ਼ਰਮਾ, ਗੁਰਸਿਮਰਜੀਤ ਸਿੰਘ ਭਾਟੀ (ਬਿੱਟੂ) ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



