ਲੰਬੀ (ਸਮਾਜ ਵੀਕਲੀ) ਸਕੂਲ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਕੂਵਾਲਾ ਨੂੰ ਦੋ ਇੰਟਰਐਕਟਿਵ ਫ਼ਲੈਟ ਪੈਨਲ ਭੇਜੇ ਗਏ। ਜਿੰਨ੍ਹਾਂ ਦਾ ਉਦਘਾਟਨ ਪਿੰਡ ਦੇ ਸਰਪੰਚ ਸ. ਗੁਰਦੀਪ ਸਿੰਘ ਅਤੇ ਐਸ.ਐਮ.ਸੀ. ਕਮੇਟੀ ਚੇਅਰਮੈਨ ਸ. ਸੋਹਣ ਸਿੰਘ, ਸਮੂਹ ਸਮੂਹ ਐਸ.ਐਮ.ਸੀ. ਕਮੇਟੀ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਰੇਨੂ ਬਾਲਾ ਨੇ ਸਿੱਖਿਆ ਕ੍ਰਾਂਤੀ ਤਹਿਤ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇੰਟਰਐਕਟਿਵ ਫਲੈਟ ਪੈਨਲ ਆਧੁਨਿਕ ਸਿੱਖਿਆ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਚੁੱਕਾ ਹੈ। ਇਹ ਸਿੱਖਣ ਸਿਖਾਉਣ ਦੀ ਪ੍ਰਕਿਰਿਆ ਨੂੰ ਹੋਰ ਦਿਲਚਸਪ, ਪ੍ਰਭਾਵਸ਼ਾਲੀ ਅਤੇ ਆਸਾਨ ਬਣਾਉਂਦਾ ਹੈ ਕਿਉਂਕਿ ਇਸ ਰਾਹੀਂ ਵੀਡੀਓ, ਐਨੀਮੇਸ਼ਨ ਅਤੇ ਚਿੱਤਰਾਂ ਦੀ ਮਦਦ ਨਾਲ ਪਾਠ ਪੜ੍ਹਾਏ ਜਾਂਦੇ ਹਨ, ਜਿਸ ਨਾਲ ਵਿਦਿਆਰਥੀਆਂ ਦੀ ਰੁੱਚੀ ਵੀ ਵਧਦੀ ਹੈ ਅਤੇ ਉਹ ਵਿਸ਼ੇ ਨੂੰ ਅਸਾਨੀ ਨਾਲ ਸਮਝ ਲੈਂਦੇ ਹਨ।ਇਸ ਮੌਕੇ ਸਕੂਲ ਮੁਖੀ ਵੱਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਦੇ ਨਾਲ ਹੀ ਸਕੂਲ ਦੇ ਇਸ ਸਾਲ ਨਾਨ-ਬੋਰਡ ਜਮਾਤਾਂ ਦੇ ਨਤੀਜੇ ਵਿੱਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸਕੂਲ਼ ਦਾ ਸਮੂਹ ਸਟਾਫ਼ ਮੌਜੂਦ ਸੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



