HOME ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਕੂਵਾਲਾ ਵਿਖੇ ਸਿੱਖਿਆ ਦਾ ਮਹਾਂ ਜਸ਼ਨ ਤਹਿਤ ਮੈਗਾ...

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਕੂਵਾਲਾ ਵਿਖੇ ਸਿੱਖਿਆ ਦਾ ਮਹਾਂ ਜਸ਼ਨ ਤਹਿਤ ਮੈਗਾ ਮਾਪੇ-ਅਧਿਆਪਕ ਮਿਲਣੀ ਅਤੇ ਮਾਪੇ ਵਰਕਸ਼ਾਪ ਦਾ ਆਯੋਜਨ

4
ਸ੍ਰੀ ਮੁਕਤਸਰ ਸਾਹਿਬ,  (ਸਮਾਜ ਵੀਕਲੀ)   (ਜਸਵਿੰਦਰ ਪਾਲ ਸ਼ਰਮਾ): ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਦੇ 19,000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮਨਾਏ ਜਾ ਰਹੇ “ਸਿੱਖਿਆ ਦਾ ਮਹਾਂ ਜਸ਼ਨ” ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਕੂਵਾਲਾ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਅਤੇ ਮਾਪੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਸਕੂਲ ਦੀ ਪ੍ਰਿੰਸੀਪਲ ਮੈਡਮ ਰੇਨੂ ਬਾਲਾ ਜੀ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਾਪਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਨੀਤੀ ਆਯੋਗ ਦੀ ਸਕੂਲ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਵੱਲੋਂ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਦੀ ਖੁਸ਼ੀ ਸਾਂਝੀ ਕੀਤੀ ਗਈ। ਮਾਪਿਆਂ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਉਪਲਬਧੀਆਂ ਅਤੇ ਸਿੱਖਿਆ ਖੇਤਰ ਵਿੱਚ ਹੋ ਰਹੇ ਨਵੀਨਤਾਕਾਰੀ ਉਪਰਾਲਿਆਂ ਬਾਰੇ ਜਾਣੂ ਕਰਵਾਇਆ ਗਿਆ। ਮਾਪੇ ਵਰਕਸ਼ਾਪ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨਾਲ ਬੱਚਿਆਂ ਦੀ ਪੜ੍ਹਾਈ, ਵਿਵਹਾਰਕ ਵਿਕਾਸ ਅਤੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਿੱਖਣ ਦੀ ਲਗਾਤਾਰਤਾ ਬਰਕਰਾਰ ਰੱਖਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮਾਪਿਆਂ ਨੂੰ ਘਰ ਵਿੱਚ ਬੱਚਿਆਂ ਨਾਲ ਪੜ੍ਹਨ, ਲਿਖਣ, ਕਹਾਣੀਆਂ ਸੁਣਨ, ਰੋਜ਼ਾਨਾ ਗਣਿਤਕ ਗਤੀਵਿਧੀਆਂ ਅਤੇ ਰਚਨਾਤਮਕ ਕਾਰਜਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਹੋਣਹਾਰ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਮਾਪਿਆਂ ਨੇ ਸਕੂਲ ਵੱਲੋਂ ਕਰਵਾਏ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮਿਲਣੀਆਂ ਨਾਲ ਉਨ੍ਹਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਸਕੂਲ ਦੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਮਿਲਦੀ ਹੈ। ਪ੍ਰਿੰਸੀਪਲ ਮੈਡਮ ਰੇਨੂ ਬਾਲਾ ਜੀ ਨੇ ਕਿਹਾ ਕਿ ਬੱਚਿਆਂ ਦੀ ਸਫਲਤਾ ਵਿੱਚ ਮਾਪਿਆਂ ਅਤੇ ਅਧਿਆਪਕਾਂ ਦੀ ਸਾਂਝੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਕੂਲ ਅਤੇ ਮਾਪਿਆਂ ਦਰਮਿਆਨ ਮਜ਼ਬੂਤ ਤਾਲਮੇਲ ਰਾਹੀਂ ਹੀ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕਦਾ ਹੈ। ਸਮਾਗਮ ਦੇ ਅੰਤ ਵਿੱਚ ਮਾਪਿਆਂ ਨੇ ਸਕੂਲ ਪ੍ਰਬੰਧਨ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰੱਖਣ ਦੀ ਅਪੀਲ ਕੀਤੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਵਿਧਾਇਕ ਕਟਾਰੀਆ ਤੇ ਪ੍ਰਧਾਨ ਲਾਡੀ ਰਾਣਾ ਅਤੇ ਕੌਂਸਲਰ ਹਨੀ ਡੱਬ ਯਤਨਾਂ ਸਦਕਾ ਬਲਾਚੌਰ ‘ਚ ਲੱਗਿਆ ਨਵਾਂ ਟ੍ਰਾਂਸਫਾਰਮਰ
Next articleDalit Panthers: History, Role and Impact on Dalits