ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਠਵੀਂ ਜਮਾਤ ਦਾ ਸਲਾਨਾ ਨਤੀਜਾ ਐਲਾਨਿਆ ਗਿਆ ਜਿਸ ਵਿੱਚ ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਦੀਆਂ ਦੋ ਵਿਦਿਆਰਥਣਾਂ ਲਵਪ੍ਰੀਤ ਪੁੱਤਰੀ ਸ਼੍ਰੀ ਪਵਨ ਕੁਮਾਰ ਪਿੰਡ ਭੰਗਲ ਕਲਾਂ ਨੇ 98.17% (589/600) ਅਤੇ ਸੁਖਪ੍ਰੀਤ ਕੌਰ ਪੁੱਤਰੀ ਸ਼੍ਰੀ ਸਤਨਾਮ ਸਿੰਘ ਪਿੰਡ ਭੰਗਲ ਕਲਾਂ ਨੇ 98% (588/600) ਅੰਕ ਪ੍ਰਾਪਤ ਕਰਕੇ ਮੈਰਿਟ
ਵਿੱਚ ਸਥਾਨ ਪ੍ਰਾਪਤ ਕੀਤਾ। ਸਕੂਲ ਇੰਚਾਰਜ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਦੱਸਿਆ ਕਿ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਇੱਕ ਵਾਰ ਫਿਰ ਤੋਂ ਇਤਿਹਾਸ ਰਚਦਿਆਂ ਜਿਲੇ ਵਿੱਚ
ਦੋ ਮੈਰਿਟ ਸਥਾਨ ਪ੍ਰਾਪਤ ਕੀਤੇ ਜੋ ਕਿ ਸਕੂਲ ਅਤੇ ਪਿੰਡ ਲਈ ਮਾਣ ਵਾਲੀ ਗੱਲ ਹੈ।ਸਟਾਫ ਮੈਂਬਰਾਂ ਨੀਰਜ ਕੁਮਾਰੀ ਸਟੇਟ ਐਵਾਰਡੀ , ਹਰਜੀਤ ਕੌਰ ਅਤੇ ਮਨਜਿੰਦਰ ਕੌਰ ਵੱਲੋਂ ਵੀ ਇਸ ਪ੍ਰਾਪਤੀ ਲਈ ਵਿਦਿਆਰਥਣ ਨੂੰ ਮੁਬਾਰਕਬਾਦ ਦਿੱਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj