ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ (PSTSE) ਦਾ ਨਤੀਜਾ ਐਲਾਨਿਆ ਗਿਆ ਜਿਸ ਵਿੱਚ ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਦਾ ਨਤੀਜਾ ਪਿਛਲੇ ਸਾਲਾਂ ਦੀ ਤਰਾਂ ਇਸ ਵਾਰੀ ਵੀ ਸ਼ਾਨਦਾਰ ਰਿਹਾ।PSTSE ਪ੍ਰੀਖਿਆ ਵਿੱਚ ਭੰਗਲ ਖੁਰਦ ਸਕੂਲ ਦੇ ਦੋ ਵਿਦਿਆਰਥੀ ਮੈਰਿਟ ਵਿੱਚ ਆਏ ਜਿਸ ਵਿੱਚ ਸੂਰਜ ਕੁਮਾਰ S/O ਸ਼੍ਰੀ ਪੱਪੂ ਨੇ 115 ਅੰਕ ਪ੍ਰਾਪਤ ਕਰਕੇ ਜਿਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਮਰਿਅਮ D/O ਸ਼੍ਰੀ ਅਨਿਲ ਕੁਮਾਰ ਨੇ 108 ਅੰਕ ਪ੍ਰਾਪਤ ਕਰਕੇ ਮੈਰਿਟ ਵਿੱਚ ਨਾਮ ਦਰਜ ਕਰਵਾਇਆ। ਮੁੱਖ ਅਧਿਆਪਕ ਸ਼੍ਰੀ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਨੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj