ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ ਜਿਸ ਮੌਕੇ ਵਿਦਿਆਰਥੀਆਂ ਦੇ ਕੁਇਜ ਮੁਕਾਬਲੇ ਕਰਵਾਏ ਗਏ ਜਿਸ ਵਿੱਚ 9 ਟੀਮਾਂ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚ ਮਦਰ ਟਰੇਸਾ ਟੀਮ ਨੇ ਪਹਿਲਾ ਸਥਾਨ, ਲਕਸ਼ਮੀ ਬਾਈ ਟੀਮ ਨੇ ਦੂਸਰਾ ਸਥਾਨ ਅਤੇ ਕਲਪਨਾ ਚਾਵਲਾ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕੁਇਜ ਮੁਕਾਬਲੇ ਦੌਰਾਨ ਧਰਤੀ ਦਿਵਸ, ਵਾਤਾਵਰਣ ਅਤੇ ਸਾਂਭ ਸੰਭਾਲ ਸਬੰਧੀ ਪ੍ਰਸ਼ਨ ਪੁੱਛੇ ਗਏ। ਵਿਸ਼ੇਸ਼ ਤੌਰ ਤੇ ਪਹੁੰਚੇ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਵੱਲੋਂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਧਰਤੀਦਿਵਸਦੀ ਮਹੱਤਤਾ ਦੱਸਦਿਆਂ ਵਾਤਾਵਰਣ ਅਤੇ ਕੁਦਰਤੀ ਸਾਧਨਾਂ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਨੀਰਜ ਕੁਮਾਰੀ ਸਟੇਟ ਅਵਾਰਡੀ ਹਰਜੀਤ ਕੌਰ ਅਤੇ ਮਨਜਿੰਦਰ ਕੌਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj