ਕਪੂਰਥਲਾ, (ਸਮਾਜ ਵੀਕਲੀ) ( ਵਿਸ਼ੇਸ਼ ਪ੍ਰਤੀਨਿਧ)– ਜ਼ਿਲ੍ਹੇ ਦੇ ਵਧੀਆ ਅਤੇ ਆਧੁਨਿਕ ਵਿੱਦਿਅਕ ਸਹੂਲਤਾਂ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਭੰਡਾਲ ਦੋਨਾਂ ਦੀ ਪੰਜਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਵਿੱਚੋਂ 90% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪਿੰਡ ਦੇ ਪ੍ਜਰਵਾਸੀ ਭਾਰਤੀ ਜਸਪਾਲ ਸਿੰਘ (ਕੈਨੇਡਾ) ਵੱਲੋਂ ਇਨਾਮ ਦਿੱਤੇ ਗਏ। ਸਕੂਲ ਦੇ ਅਧਿਆਪਕ ਮੁਨੱਜ਼ਾ ਇਰਸ਼ਾਦ ਅਤੇ ਸੰਦੀਪ ਕੁਮਾਰ ਨੇ ਇਹ ਜਾਣਕਾਰੀ ਦਿੱਤੀ ਕਿ ਸ਼ਾਬਾਸ਼ੀ ਵਜੋਂ ਹਰ ਵਿਦਿਆਰਥੀ ਨੂੰ ਸਕੂਲ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਦੀ ਹਾਜ਼ਰੀ ਵਿੱਚ ਪੰਜ-ਪੰਜ ਸੌ ਰੁਪਏ ਇਨਾਮ ਵਜੋਂ ਦਿੱਤੇ ਗਏ। ਪਿੰਡ ਦੇ ਸਰਪੰਚ ਅਮਰਜੀਤ ਸਿੰਘ ਭੰਡਾਲ ਅਤੇ ਊਸ਼ਾ ਰਾਣੀ ਨੇ ਦੱਸਿਆ ਕਿ ਇਹ ਨਤੀਜੇ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਲਗਨ ਅਤੇ ਮਿਹਨਤ ਸਦਕਾ ਹੀ ਸੰਭਵ ਹੋਏ ਹਨ। ਉਹਨਾਂ ਨੇ ਆਖਿਆ ਕਿ ਅਜਿਹੀ ਪ੍ਰਾਪਤੀ ਉੱਤੇ ਦਿੱਤਾ ਗਿਆ ਇੱਕ ਛੋਟਾ ਜਿਹਾ ਇਨਾਮ ਵੀ ਇੱਕ ਹੋਣਹਾਰ ਵਿਦਿਆਰਥੀ ਲਈ ਬਹੁਤ ਹੱਲਾਸ਼ੇਰੀ ਦਾ ਕੰਮ ਕਰਦਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਇਸ ਸਕੂਲ ਦੇ ਵਿਕਾਸ ਲਈ ਜਸਪਾਲ ਸਿੰਘ ਅਤੇ ਉਹਨਾਂ ਦੇ ਪਿਤਾ ਕਰਮ ਸਿੰਘ ਭੰਡਾਲ ਵੱਲੋਂ ਮਾਲੀ ਸਹਾਇਤਾ ਦਿੱਤੀ ਜਾਂਦੀ ਰਹੀ ਹੈ ਅਤੇ ਉਹਨਾਂ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਹ ਸਕੂਲ ਨੂੰ ਹਰ ਤਰ੍ਹਾਂ ਦਾ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹਨ। ਇਸ ਮੌਕੇ ਸਕੂਲ ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਗ੍ਰਾਮ ਪੰਚਾਇਤ ਮੈਂਬਰ, ਪੰਜਵੀਂ ਜਮਾਤ ਦੇ ਬੱਚਿਆਂ ਦੇ ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj