ਸਰਕਾਰੀ ਸਮਾਰਟ ਸਕੂਲ ਸ਼ਾਹਜਹਾਨਪੁਰ ਵਿਖੇ ਸਾਲਾਨਾ ਨਤੀਜੇ ਮੌਕੇ ਸਮਾਗਮ ਆਯੋਜਿਤ

ਸਾਲਾਨਾ ਨਤੀਜੇ ਮੌਕੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਬਲਾਕ ਸਿੱਖਿਆ ਅਧਿਕਾਰੀ ਭੁਪਿੰਦਰ ਸਿੰਘ ਸੈਂਟਰ ਹੈੱਡ ਟੀਚਰ ਦਲਜੀਤ ਸਿੰਘ ਜੰਮੂ ਸਕੂਲ ਮੁਖੀ ਰਾਕੇਸ਼ ਕੁਮਾਰ ਸਕੂਲ ਮੁਖੀ ਮਿਡਲ ਸ਼੍ਰੀਮਤੀ ਹਰਪ੍ਰੀਤ ਕੌਰ ਤੇ ਹੋਰ

ਬਲਾਕ ਸਿੱਖਿਆ ਅਧਿਕਾਰੀ ਭੁਪਿੰਦਰ ਸਿੰਘ ਵੱਲੋਂ ਚੰਗੇ ਅੰਕ ਲੈਣ ਵਾਲੇ ਵਿਦਿਆਰਥੀ ਕੀਤੇ ਗਏ ਸਨਮਾਨਤ

ਕਪੂਰਥਲਾ ,(ਕੌੜਾ)-ਸਰਕਾਰੀ ਸਮਾਰਟ ਐਲੀਮੈਂਟਰੀ ਤੇ ਮਿਡਲ ਸਕੂਲ ਸ਼ਾਹਜਹਾਨਪੁਰ ਵਿਖੇ ਸਾਲਾਨਾ ਨਤੀਜਾ ਘੋਸ਼ਿਤ ਕਰਨ ਸਮੇਂ ਇਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਰਾਕੇਸ਼ ਕੁਮਾਰ ਤੇ ਹਰਪ੍ਰੀਤ ਕੌਰ ਦੀ ਦੇਖ ਰੇਖ ਹੇਠ ਕਰਵਾਇਆ ਗਿਆ । ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਭੁਪਿੰਦਰ ਸਿੰਘ ਬਲਾਕ ਸਿੱਖਿਆ ਅਧਿਕਾਰੀ ਤੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਮਨਜੀਤ ਸਿੰਘ ,ਸਰਪੰਚ ਜਨਕੋ ਰਾਣੀ , ਸੈਂਟਰ ਹੈੱਡ ਟੀਚਰ ਦਲਜੀਤ ਸਿੰਘ ਜੰਮੂ, ਚੇਅਰਮੈਨ ਐਸ ਐਮ ਸੀ ਮਨਜੀਤ ਸਿੰਘ ਤੇ ਚੇਅਰਮੈਨ ਮਹੇਸ਼ ਅਰੋੜਾ ਨੇ ਸ਼ਿਰਕਤ ਕੀਤੀ। ਇਸ ਦੌਰਾਨ ਐੱਲ ਕੇ ਜੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਨਤੀਜੇ ਘੋਸ਼ਿਤ ਕੀਤੇ ਗਏ । ਸਮਾਗਮ ਦੌਰਾਨ ਪਹਿਲੀ ,ਦੂਜੀ ਤੇ ਤੀਜੀਆਂ ਪੁਜ਼ੀਸ਼ਨਾਂ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਭੁਪਿੰਦਰ ਸਿੰਘ ਬਲਾਕ ਸਿੱਖਿਆ ਅਧਿਕਾਰੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ। ਸਨਮਾਨਿਤ ਕਰਨ ਉਪਰੰਤ ਭੁਪਿੰਦਰ ਸਿੰਘ ਬਲਾਕ ਸਿੱਖਿਆ ਅਧਿਕਾਰੀ ਨੇ ਵਿਦਿਆਰਥੀਆਂ ਨੂੰ ਜਿੱਥੇ ਨਵੀਆਂ ਜਮਾਤਾਂ ਵਿੱਚ ਚੰਗੇ ਅੰਕ ਲੈ ਕੇ ਪਾਸ ਹੋਣ ਲਈ ਵਧਾਈ ਦਿੱਤੀ। ਉਥੇ ਹੀ ਉਨ੍ਹਾਂ ਨੇ ਨਵੀਆਂ ਜਮਾਤਾਂ ਵਿੱਚ ਹੋਰ ਮਿਹਨਤ ਕਰਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਸਮਾਗਮ ਨੂੰ ਕਰਵਾਉਣ ਲਈ ਜਿੱਥੇ ਲਖਵਿੰਦਰ ਸਿੰਘ, ਜੁਝਾਰ ਸਿੰਘ, ਮੰਗਲ ਸਿੰਘ , ਬਾਬਾ ਬਲਵਿੰਦਰ ਸਿੰਘ ,ਡਾ ਲਵਪ੍ਰੀਤ ਰੰਧਾਵਾ ਨੇ ਵਿਸ਼ੇਸ਼ ਸਹਿਯੋਗ ਦਿੱਤਾ ਉੱਥੇ ਹੀ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਰਾਜੂ ਜੈਨਪੁਰੀ ਵਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਤੇ ਰਾਕੇਸ਼ ਕੁਮਾਰ, ਆਰਤੀ ਯਾਦਵ ,ਪਰਮਜੀਤ ਕੌਰ ,ਮੰਜੂ ਅਰੋੜਾ, ਮਨਜੀਤ ਕੌਰ , ਮਨਦੀਪ ਕੌਰ, ਹਰਪ੍ਰੀਤ ਕੌਰ , ਗੁਰਪ੍ਰੀਤ ਕੌਰ ਆਦਿ ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ ।

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ’ਚ ਕਾਇਮ ਹੋਵੇਗੀ ਗੈਂਗਸਟਰ ਵਿਰੋਧੀ ਟਾਸਕ ਫੋਰਸ
Next articleਹਰਿਆਣਾ ਵਿਧਾਨ ਸਭਾ: ਚੰਡੀਗੜ੍ਹ ’ਤੇ ਹੱਕ ਅਤੇ ਐੱਸਵਾਈਐੱਲ ਬਾਰੇ ਮਤਾ ਪਾਸ