ਰੂਪਨਗਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਮਨਰੇਗਾ ਮੇਟਾਂ ਦੀ ਬਕਾਇਆ ਰਾਸ਼ੀ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਸੀਟੂ ਆਗੂ ਕਾਮਰੇਡ ਗੁਰਦੇਵ ਸਿੰਘ ਬਾਗੀ, ਗੋਲਡੀ ਪਰਖਾਲੀ ਅਤੇ ਮਨਰੇਗਾ ਵਰਕਰ ਫਰੰਟ ਦੇ ਆਗੂ ਗੁਰਮੁੱਖ ਸਿੰਘ ਢੋਲਣ ਮਾਜਰਾ ਸਮੇਤ ਹੋਰ ਸਾਥੀ ਮੌਜੂਦ ਸਨ। ਆਗੂਆਂ ਨੇ ਕਿਹਾ ਕਿ ਮਨਰੇਗਾ ਸਕੀਮ ਹੇਠ ਕੰਮ ਕਰ ਰਹੇ ਮੇਟਾਂ ਦੀ ਬਕਾਇਆ ਰਾਸ਼ੀ ਲੰਬੇ ਸਮੇਂ ਤੋਂ ਰੁਕੀ ਹੋਈ ਹੈ, ਜਿਸ ਕਾਰਨ ਉਨ੍ਹਾਂ ਨੂੰ ਗੰਭੀਰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਵੱਲੋਂ ਜਲਦੀ ਤੋਂ ਜਲਦੀ ਇਹ ਬਕਾਇਆ ਰਕਮ ਜਾਰੀ ਕੀਤੀ ਜਾਵੇ ਤਾਂ ਜੋ ਮਜ਼ਦੂਰਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਮਨਰੇਗਾ ਵਰਕਰ ਵੱਡੇ ਪੱਧਰ ‘ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਅੰਤ ਵਿੱਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਉਮੀਦ ਜਤਾਈ ਗਈ ਕਿ ਪ੍ਰਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਲਦ ਕਾਰਵਾਈ ਕਰਨ ਲਈ ਏ ਡੀ ਸੀ ਸਾਹਿਬ ਨੂੰ ਮੰਗ ਪੱਤਰ ਮਾਰਕ ਕੀਤਾ ਅਤੇ ਏ ਡੀ ਸੀ ਸਾਹਿਬ ਨੇ ਤੁੰਰਤ ਮਨਰੇਗਾ ਵਿਭਾਗ ਮੰਗ ਪੱਤਰ ਮਾਰਕ ਕੀਤਾ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਆਗੂਆਂ ਨੂੰ ਮਨਰੇਗਾ ਵਿਭਾਗ ਨਾਲ ਸੰਪਰਕ ਕਰਨ ਲਈ ਕਿਹਾ ਅਤੇ ਕਿਹਾ ਕਿ ਜਲ ਦੀ ਹੀ ਪੈਸੇ ਜਾਰੀ ਕੀਤੇ ਜਾਣਗੇ ਇਸ ਮੌਕੇ ਤੇ ਮੇਟ ਆਗੂ ਪਰਮਿੰਦਰ ਕੌਰ ਕੁਲਦੀਪ ਕੌਰ ਰਣਜੀਤ ਕੌਰ ਗੁਰਮੀਤ ਕੌਰ ਮੇਜ਼ਰ ਸਿੰਘ ਹਰਦੀਪ ਕੌਰ ਕੁਲਜੀਤ ਕੌਰ ਆਦਿ ਹਾਜ਼ਰ ਸਨ।
https://play.google.com/store/apps/details?id=in.yourhost.samajweekly



