ਯੂਨੀਫਾਈਡ ਪੈਨਸ਼ਨ ਸਕੀਮ ਨੂੰ ਕਿਸੇ ਵੀ ਹਾਲਤ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ- ਸੁਖਚੈਨ ਸਿੰਘ
ਕਪੂਰਥਲਾ,(ਸਮਾਜ ਵੀਕਲੀ) ( ਕੌੜਾ )- ਕੇਂਦਰ ਸਰਕਾਰ ਵੱਲੋਂ ਲੁਕਵੇਂ ਰੂਪ ਵਿੱਚ ਲਾਗੂ ਕੀਤੀ ਜਾ ਰਹੀ ਯੂਨੀਫਾਈਡ ਪੈਨਸ਼ਨ ਸਕੀਮ ਦਾ ਗੋਰਮਿੰਟ ਟੀਚਰਜ਼ ਯੂਨੀਅਨ ਵੱਲੋਂ ਅੱਜ ਜ਼ਿਲ੍ਹਾ ਕਪੂਰਥਲਾ ਦੇ ਸਮੁੱਚੇ ਸਕੂਲਾਂ ਵਿੱਚ ਜ਼ਬਰਦਸਤ ਵਿਰੋਧ ਕਰਦਿਆਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਜਾਣਕਾਰੀ ਦਿੰਦਿਆਂ ਗੋਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ ਨੇ ਦੱਸਿਆ ਕਿ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਸੂਬਾ ਕਮੇਟੀ ਦੇ ਦਿੱਤੇ ਸੱਦੇ ਤਹਿਤ ਅੱਜ ਜ਼ਿਲੇ ਦੇ ਸਾਰੇ ਸਕੂਲਾਂ ਵਿੱਚ ਅਧਿਆਪਕਾਂ ਨੇ ਯੂਨੀਫਾਈਡ ਪੈਨਸ਼ਨ ਸਕੀਮ ਦੀਆਂ ਕਾਪੀਆਂ ਸਾੜੀਆਂ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ 2004 ਵਿੱਚ ਵਿੱਚ ਲਾਗੂ ਕੀਤੀ ਗਈ ਨਵੀਂ ਪੈਨਸ਼ਨ ਸਕੀਮ ਦੀਆਂ ਕਮੀਆਂ ਨੂੰ ਭਾਂਪਦੇ ਹੋਏ ਲਗਭਗ 20 ਸਾਲਾਂ ਬਾਅਦ ਯੂਨੀਫਾਈਡ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਲਾਗੂ ਕਰਕੇ ਮੁਲਾਜ਼ਮਾਂ ਨਾਲ ਨਵਾਂ ਭੁਲੇਖਾ ਪਾਉਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਯੂਨੀਫਾਈਡ ਪੈਨਸ਼ਨ ਸਕੀਮ ਕਦੇ ਵੀ ਪੁਰਾਣੀ ਪੈਨਸ਼ਨ ਸਕੀਮ ਦਾ ਬਦਲ ਨਹੀਂ ਬਣ ਸਕਦੀ। ਉਨ੍ਹਾਂ ਨੇ ਕਿਹਾ ਯੂਨੀਫਾਈਡ ਪੈਨਸ਼ਨ ਸਕੀਮ ਵਿੱਚ ਮੈਡੀਕਲ ਭੱਤਾ, ਬੁਢਾਪਾ ਭੱਤਾ,ਪੇਅ ਕਮਿਸ਼ਨ,ਐਲ ਪੀ ਸੀ ,ਗਰੈਚੁਟੀ ਆਦਿ ਦਾ ਵਰਨਣ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਗੋਰਮਿੰਟ ਟੀਚਰਜ਼ ਯੂਨੀਅਨ ਵੱਲੋਂ ਇਸ ਦਾ ਹੁਣ ਡੱਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਕਿਸੇ ਵੀ ਹਾਲਤ ਨੋਟੀਫਿਕੇਸ਼ਨ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।ਇਸ ਮੌਕੇ ਪ੍ਰਦੀਪ ਸਿੰਘ ਘੁਮਾਣ, ਬਲਾਕ ਪ੍ਰਧਾਨ ਸੁਖਦੇਵ ਸਿੰਘ ਬੂਲਪੁਰ, ਜਗਜੀਤ ਸਿੰਘ ਰਾਜੂ, ਕੰਵਰਦੀਪ ਸਿੰਘ ਕੇ ਬੀ, ਅਸ਼ਵਨੀ ਕੁਮਾਰ, ਅਜੇ ਗੁਪਤਾ, ਸੁਖਨਿੰਦਰ ਸਿੰਘ,ਅਜੇ ਕੁਮਾਰ,ਦੀਪਕ ਕਾਲੀਆ, ਗੁਰਦੇਵ ਸਿੰਘ ਰਾਮਪੁਰ ਜਗੀਰ,ਸੀ ਐਚ ਟੀ ਰਾਮ ਸਿੰਘ, ਜਗਤਾਰ ਸਿੰਘ ਠੱਟਾ ਨਵਾਂ,ਸੂਰਤ ਸਿੰਘ ਹੈਬਤਪੁਰ,ਸੀ ਐਚ ਟੀ ਕੁਲਦੀਪ ਸਿੰਘ,ਬਰਿੰਦਰ ਸਿੰਘ, ਕਮਲਜੀਤ ਸਿੰਘ,ਅਰੁਣ ਕਾਂਡਾਂ, ਬਲਜੀਤ ਸਿੰਘ ਟਿੱਬਾ, ਜੁਗਿੰਦਰ ਸਿੰਘ ਅਮਾਨੀਪੁਰ, ਗੋਪਾਲ ਕ੍ਰਿਸ਼ਨ, ਰਾਜ਼ ਕੁਮਾਰ, ਦਲਬੀਰ ਸਿੰਘ ਡੱਲਾ, ਜਗਜੀਤ ਸਿੰਘ ਗਾਜੀਪੁਰ,, ਸੁਖਵਿੰਦਰ ਸਿੰਘ, ਨਰੇਸ਼ ਕੋਹਲੀ ਆਦਿ ਅਧਿਆਪਕ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj