HOME ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ* 

ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ* 

1

*17 ਅਤੇ 18 ਜੁਲਾਈ ਨੂੰ ਮੁੱਖ ਮੰਤਰੀ ਦੇ ਨਾਮ ਜਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਭੇਜੇ ਜਾਣਗੇ ਮੰਗ ਪੱਤਰ*4161, 6635 ਦੇ ਵਿਦ-ਹੈੱਲਡ ਸਮੇਤ ਨਵ ਨਿਯੁਕਤ ਅਤੇ ਪ੍ਰਮੋਟੀ ਅਧਿਆਪਕਾਂ ਨੂੰ ਬਦਲੀ ਦਾ ਤੁਰੰਤ ਮੌਕਾ ਦਿੱਤਾ ਜਾਵੇ- ਚਾਹਲ, ਸਸਕੌਰ*

ਫਿਲੌਰ/ਅੱਪਰਾ  (ਸਮਾਜ ਵੀਕਲੀ)  (ਦੀਪਾ)-ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਆਨਲਾਈਨ ਮੀਟਿੰਗ  ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਦੁਆਰਾ ਅਧਿਆਪਕਾਂ ਦੇ ਮੰਗਾਂ ਮਸਲਿਆਂ ਨੂੰ ਅਣਗੌਲਿਆ ਕਰਨ ਦਾ ਦੋਸ਼ ਲਾਉਂਦਿਆਂ  ਅਗਲੇ ਐਕਸ਼ਨ ਉਲੀਕੇ ਜਿਸ ਦੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਅਮਨਦੀਪ ਸ਼ਰਮਾ, ਪ੍ਰੈਸ ਸਕੱਤਰ ਕਰਨੈਲ ਫਿਲੌਰ ਨੇ ਕਿਹਾ ਕਿ 17 ਅਤੇ 18 ਜੁਲਾਈ ਨੂੰ ਜ਼ਿਲਾ ਸਿੱਖਿਆ ਅਫਸਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਅਧਿਆਪਕਾਂ ਦੇ ਮੰਗਾਂ ਮਸਲਿਆਂ ਸਬੰਧੀ ਮੰਗ ਪੱਤਰ ਭੇਜੇ ਜਾਣਗੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਅਮੀਵਾਲ, ਕੁਲਦੀਪ ਸਿੰਘ ਪੁਰੋਵਾਲ, ਗੁਰਦੀਪ ਸਿੰਘ ਬਾਜਵਾ, ਮਨੋਹਰ ਲਾਲ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਪੰਜਾਬ ਦੇ ਅਧਿਆਪਕਾਂ ਤੇ ਲਾਏ ਕੇਂਦਰੀ ਸਕੇਲ ਅਤੇ ਸਰਵਿਸ ਰੂਲ ਰੱਦ ਕਰਕੇ ਪੰਜਾਬ ਦੇ ਸਕੇਲ ਅਤੇ ਸਰਵਿਸ ਰੂਲ ਲਾਗੂ ਕੀਤੇ ਜਾਣ,ਸਾਰੇ ਮੁਲਾਜ਼ਮਾਂ ਨੂੰ ਤਨਖਾਹ ਮਹੀਨੇ ਦੀ ਇਕ ਤਰੀਕ ਨੂੰ ਦਿੱਤੀ ਜਾਵੇ, ਸਕੂਲ ਮੈਨੇਜਮੈਂਟ ਕਮੇਟੀਆਂ ਵਿੱਚ ਸਿਆਸੀ ਦਖਲ ਅੰਦਾਜ਼ੀ ਬੰਦ ਕੀਤੀ, 4161 ਅਤੇ 6635 ਦੇ ਵਿਦ ਹਿੱਲਡ ਅਧਿਆਪਕਾਂ ਸਮੇਤ ਨਵ ਨਿਯੁਕਤ ਅਧਿਆਪਕਾਂ ਅਤੇ ਪ੍ਰਮੋਟੀ ਅਧਿਆਪਕਾਂ ਨੂੰ ਬਦਲੀ ਦਾ ਮੌਕਾ ਦਿੱਤਾ ਜਾਵੇ, ਪੇਂਡੂ ਭੱਤੇ ਸਮੇਤ ਬੰਦ ਕੀਤੇ ਭੱਤੇ ਤੁਰੰਤ ਜਾਰੀ ਕੀਤੇ ਜਾਣ,ਡਿਊ ਡੀਏ ਤੁਰੰਤ ਜਾਰੀ ਕੀਤਾ ਜਾਵੇ, ਐਸ.ਐਸ.ਏ. ਅਤੇ ਰਮਸਾ ਤੋਂ ਸਿੱਖਿਆ ਵਿਭਾਗ ਵਿੱਚ ਆਏ ਅਧਿਆਪਕਾਂ ਦੀਆਂ ਬਣਦੀਆਂ ਛੁੱਟੀਆਂ ਅਤੇ ਹੋਰ ਸਹੂਲਤਾਂ ਤੁਰੰਤ ਜਾਰੀ ਕੀਤੀਆਂ ਜਾਣ, ਕੰਪਿਊਟਰ ਅਤੇ  ਮੈਰੀਟੋਰੀਅਸ ਅਧਿਆਪਕਾਂ ਨੂੰ ਪੂਰੀਆਂ ਸਹੂਲਤਾਂ ਤਹਿਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ, ਰੀਕਾਸਟ ਲਿਸਟਾਂ ਦੇ ਨਾਮ ਤੇ ਅਧਿਆਪਕਾਂ ਨੂੰ ਖੱਜਲ ਖੁਆਰ ਕਰਨਾ ਬੰਦ ਕੀਤਾ ਜਾਵੇ,ਕੋਰਟ ਦੁਆਰਾ ਕੀਤੇ ਮੁਲਾਜਮ ਪੱਖੀ ਫੈਸਲਿਆਂ ਨੂੰ ਜਰਨਲ ਰਾਇਜ ਕੀਤਾ ਜਾਵੇ,ਆਪਸੀ ਬਦਲੀ ਤੇ ਸਟੇ ਦੀ ਸ਼ਰਤ ਖਤਮ ਕੀਤੀ ਜਾਵੇ, ਸਿੱਖਿਆ ਵਿਭਾਗ ਵਿੱਚ ਹਰ ਵਰਗ ਦੇ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਕੀਤੀਆਂ ਜਾਣ! ਸੂਬਾ ਕਮੇਟੀ ਮੀਟਿੰਗ ਵਿੱਚ ਜਥੇਬੰਦੀ ਦੀ ਜਨਰਲ ਕੌਂਸਲ ਅੱਠ ਨਵੰਬਰ ਨੂੰ ਜਲੰਧਰ ਵਿਖੇ ਕਰਨ ਦਾ ਫੈਸਲਾ ਵੀ ਕੀਤਾ ਗਿਆ ਜਥੇਬੰਦੀ ਨੇ ਫੈਸਲਾ ਕੀਤਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਮੁੱਖ ਦਫਤਰ ਵਿਖੇ ਡੀ.ਐਸ. ਸੀ. (ਸਕੈਂਡਰੀ )ਅਤੇ ਡੀ. ਐਸ.ਸੀ. (ਐਲੀਮੈਂਟਰੀ) ਦਾ ਘਿਰਾਓ ਵੀ ਕੀਤਾ ਜਾਵੇਗਾ।ਇਸ ਮੌਕੇ ਹੁਸ਼ਿਆਰਪੁਰ ਤੋਂ ਅਮਨਦੀਪ ਸ਼ਰਮਾ ਤੇ ਸੁਨੀਲ ਕੁਮਾਰ , ਗੁਰਦਾਸਪੁਰ ਤੋਂ ਮੰਗਲਦੀਪ ਨਵਾਂਸ਼ਹਿਰ ਤੋਂ ਕੁਲਦੀਪ ਸਿੰਘ ਦੌੜਕਾ, ਮੋਗਾ ਤੋਂ ਜੱਜਪਾਲ ਸਿੰਘ ਬਾਜੇ ਕੇ ਅਤੇ ਗੁਰਪ੍ਰੀਤ ਸਿੰਘ ਅਮੀਵਾਲ ,ਮੁਕਤਸਰ ਤੋਂ ਮਨੋਹਰ ਲਾਲ ਸ਼ਰਮਾ, ਸੰਗਰੂਰ ਤੋਂ ਸਰਬਜੀਤ ਸਿੰਘ, ਪਟਿਆਲਾ ਤੋਂ ਪਰਮਜੀਤ ਪਟਿਆਲਾ,ਫਤਹਿਗੜ੍ਹ ਸਾਹਿਬ ਤੋਂ ਰਾਜੇਸ਼ ਕੁਮਾਰ, ਫਿਰੋਜਪੁਰ ਤੋਂ ਬਲਵਿੰਦਰ ਸਿੰਘ ਭੁੱਟੋ ,ਜਸਵਿੰਦਰ ਸਿੰਘ ਸਮਾਣਾ,,ਰੋਪੜ ਤੋਂ ਗੁਰਬਿੰਦਰ ਸਸਕੌਰ ਪਠਾਨਕੋਟ ਤੋਂ ਸੁਭਾਸ਼ ਚੰਦਰ ,ਅਮ੍ਰਿਤਪਾਲ ਨਰਿੰਦਰ ਸਿੰਘ ਮਾਖਾ,ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਮੋਹਾਲੀ ਤੋਂ ਮਨਪ੍ਰੀਤ ਸਿੰਘ,ਪ੍ਰਸੋਤਮ ਲਾਲ,ਸ੍ਰੀ ਅੰਮ੍ਰਿਤਸਰ ਤੋਂ ਸੁੱਚਾ ਸਿੰਘ ਟਰਪਈ, ਲੁਧਿਆਣਾ ਤੋਂ ਜਗਜੀਤ ਸਿੰਘ ਮਾਨ, ਫ਼ਾਜ਼ਿਲਕਾ ਤੋਂ ਪਰਮਜੀਤ ਸਿੰਘ ਸ਼ੋਰੇਵਾਲ, ਅਮਨਦੀਪ ਸਿੰਘ, ਮੰਗਾਂ ਸਿੰਘ,ਮਨਜਿੰਦਰ ਸਿੰਘ,, ਰਾਜੀਵ ਹਾਂਡਾ ਫਿਰੋਜ਼ਪੁਰ,ਬਰਨਾਲਾ ਤੋਂ ਹਰਿੰਦਰ ਮਲੀਆ ਤਰਨਤਾਰਨ ਤੋਂ ਸਰਬਜੀਤ ਹਰਿੰਦਰ ਜਲੰਧਰ ਤੋਂ ਤੀਰਥ ਸਿੰਘ ਬਾਸੀ ਅਤੇ ਨਿਰਮੋਲਕ ਸਿੰਘ ਹੀਰਾ ਆਦਿ ਅਧਿਆਪਕ ਆਗੂ ਸ਼ਾਮਿਲ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਭਾਈਚਾਰੇ ਦਾ ਸ਼ਾਹੂਕਾਰ -ਕਿਰਪਾਲ ਸਿੰਘ ਗਰਚਾ (ਕਨੇਡਾ)
Next article*ਐੱਸ.ਐੱਸ.ਡੀ ਕਾਲਜ ਵਿੱਚ ਵਿਦਿਆਰਥੀਆਂ ਨੂੰ ਬੈਂਕਿੰਗ ਅਤੇ ਵਿੱਤੀ ਖੇਤਰ ‘ਚ ਆਪਣਾ ਕੈਰੀਅਰ ਬਣਾਉਣ ਸਬੰਧੀ ਜਾਣਕਾਰੀ ਦਿੱਤੀ ਗਈ*