ਪੰਜਾਬ ਸਰਕਾਰ ਵੱਲੋਂ ਐਸਮਾ (E S M A) ਲਗਾਉਣ ਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸਖਤ ਨਿਖੇਧੀ

ਫਿਲੌਰ  ਅੱਪਰਾ (ਜੱਸੀ)-ਗੌਰਮਿੰਟ ਟੀਚਰਜ਼ ਯੂਨੀਅਨ  ਪੰਜਾਬ ਨੇ ਪੰਜਾਬ ਸਰਕਾਰ ਵੱਲੋਂ ਅੰਦੋਲਨਕਾਰੀ ਮੁਲਾਜਮਾਂ ਤੇ ਐਸਮਾਂ (E S M A)  ਲਗਾਉਣਾ ਉਨ੍ਹਾਂ ਦੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨ ਦੇ ਸੰਵਿਧਾਨਕ ਅਧਿਕਾਰ ਦੀ ਉਲੰਘਣਾ ਹੈ । ਇਸ ਸਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ , ਸੂਬਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਦੇ ਬਿਆਨ ਨੂੰ ਜਾਰੀ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਸੁਰਜੀਤ ਸਿੰਘ ਮੋਹਾਲੀ ਕਰਨੈਲ ਫਿਲੌਰ ਆਦਿ ਆਗੂਆਂ ਨੇ ਕਿਹਾ ਹੈ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਦੇ ਮੁਲਾਜਮਾ ਤੇ ਅਜਿਹੇ ਕਾਲ਼ੇ ਕਨੂੰਨ ਲਾਗੂ ਕਰਕੇ ਉਹਨਾਂ ਦੇ ਅੰਦੋਲਨ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਲੋਕਾਂ ਵਿੱਚ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਜਨਮ ਅੰਦੋਲਨਾਂ ਵਿੱਚੋਂ ਹੋਇਆ ਹੈ ਤੇ ਦੂਸਰੇ ਪਾਸੇ ਅੰਦੋਲਨ ਕਰਨ ਵਾਲਿਆਂ ਦੇ ਅੰਦੋਲਨ ਨੂੰ ਦਬਾਉਣ ਲਈ ਤਾਨਾਸ਼ਾਹੀ ਤਰੀਕੇ ਵਰਤਣਾ ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ ਹੈ । ਇਸ ਸਮੇਂ  ਆਗੂਆਂ ਨੇ ਕਿਹਾ ਕਿ ਕਿਸੇ ਮੁਲਾਜਮ ਜਥੇਬੰਦੀ ਨੂੰ ਸ਼ੌਕ ਨਹੀਂ ਹੈ ਧਰਨੇ ਮੁਜਾਹਰੇ ਕਰਨ ਦਾ, ਜਦਕਿ ਪੰਜਾਬ ਦੀ ਸਰਕਾਰ ਨੇ ਮੁਲਾਜਮਾ ਵਿਰੋਧੀ ਨੀਤੀ ਤੇ ਚੱਲਦਿਆਂ ਉਹਨਾਂ ਦੇ 37 ਤਰ੍ਹਾਂ ਦੇ ਭੱਤੇ ਕੱਟੇ ਤੇ ਲੰਗੜਾ ਪੇ ਕਮਿਸ਼ਨ ਲਾਗੂ ਕੀਤਾ ਅਤੇ ਡੀ ਏ ਦੇ ਬਕਾਏ ਸਾਲਾਂ ਤੋਂ ਰੋਕੇ ਹੋਏ ਹਨ, ਕੱਚੇ ਮੁਲਾਜਮਾ ਨੂੰ ਵਾਅਦਾ ਕਰਕੇ ਪੱਕੇ ਨਹੀਂ ਕੀਤਾ ਜਾ ਰਿਹਾ ਤੇ ਪੁਰਾਣੀ ਪੈਨਸ਼ਨ ਐਲਾਨ ਕਰਨ ਤੋਂ ਬਾਅਦ ਵੀ ਲਾਗੂ ਨਹੀਂ ਕੀਤੀ ਜਾ ਰਹੀ, ਹਜਾਰਾਂ ਖਾਲੀ ਅਸਾਮੀਆਂ ਨੂੰ ਭਰਨ ਵਲ ਕੋਈ ਸਕਾਰਾਤਮਕ ਕਦਮ ਨਹੀਂ ਉਠਾਇਆ ਜਾ ਰਿਹਾ। ਆਗੂਆਂ ਨੇ ਕਿਹਾ ਕਿ ਅੱਜ ਤੱਕ ਮੁੱਖ ਮੰਤਰੀ ਪੰਜਾਬ ਨੇ ਮੁਲਾਜਮਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਮੀਟਿੰਗ ਨਹੀਂ ਕੀਤੀ ਅਤੇ ਹਮੇਸ਼ਾ ਮੀਟਿੰਗਾਂ ਦਾ ਸਮਾਂ ਦੇ ਕੇ ਟਾਲ਼ਾ ਵੱਟਿਆ ਹੈ। ਇਸ ਸਮੇਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਵੀ ਅੰਦੋਲਨਕਾਰੀ ਮੁਲਾਜਮਾ ਤੇ ਆਮ ਲੋਕਾਂ ਦੇ ਅੰਦੋਲਨਾਂ  ਨੂੰ ਕੁਚਲਣ ਲਈ ਬਹੁਤ ਕਾਲੇ ਕਨੂੰਨ ਲਿਆਂਦੇ ਸਨ ਪਰ ਲੋਕਾਂ ਅੱਗੇ ਨਾ ਉਹ ਕਨੂੰਨ ਟਿਕ ਸਕੇ ਤੇ ਨਾ ਹੀ ਉਹ ਸਰਕਾਰਾਂ ਰਹੀਆਂ।  ਪੰਜਾਬ ਸਰਕਾਰ ਨੂੰ ਅੰਦੋਲਨਕਾਰੀ ਮੁਲਾਜਮਾ ਦੀਆਂ ਮੰਗਾਂ ਤੇ ਹਮਦਰਦੀ ਨਾਲ ਵਿਚਾਰ ਕਰਕੇ ਉਹਨਾ ਦਾ ਨਿਪਟਾਰਾ ਗੱਲਬਾਤ ਰਾਂਹੀ ਕਰਨਾ ਚਾਹੀਦਾ ਹੈ । ਇਸ ਸਮੇਂ ਤੀਰਥ ਸਿੰਘ ਬਾਸੀ, ਕੁਲਦੀਪ ਸਿੰਘ ਦੌੜਕਾ, ਮੰਗਲ ਟਾਂਡਾ, ਮਨੋਹਰ ਲਾਲ ਸ਼ਰਮਾਂ, ਗੁਰਦੀਪ ਬਾਜਵਾ,ਬਲਵਿੰਦਰ ਸਿੰਘ ਭੁੱਟੋ, ਕੁਲਦੀਪ ਸਿੰਘ ਪੂਰੋਵਾਲ, ਗੁਰਪ੍ਰੀਤ ਅੰਮੀਵਾਲ਼, ਜੱਜਪਾਲ ਬਾਜੇਕੇ, ਹਰਿੰਦਰ ਬਰਨਾਲਾ, ਗੁਰਦਾਸ ਮਾਨਸਾ, ਸੁਭਾਸ਼ ਪਠਾਨਕੋਟ, ਸੁਖਚੈਨ ਕਪੂਰਥਲਾ, ਬੋਧ ਰਾਜ, ਪ੍ਰਭਜੀਤ ਸਿੰਘ ਰਸੂਲਪੁਰ, ਦੇਵੀ ਦਿਆਲ, ਸਤਵੰਤ ਸਿੰਘ, ਪੁਸ਼ਪਿੰਦਰ ਹਰਪਾਲਪੁਰ, ਜਗਜੀਤ ਸਿੰਘ ਮਾਨ, ਸੁੱਚਾ ਸਿੰਘ, ਪਰਮਜੀਤ ਸਿੰਘ ਸ਼ੋਰੇਵਾਲ, ਦਿਲਦਾਰ ਸਿੰਘ ਭੰਡਾਲ਼, ਮਨਜੀਤ ਬਰਾੜ, ਸਰਬਜੀਤ ਬਰਾੜ, ਰਵਿੰਦਰ ਸਿੰਘ ਪੱਪੀ, ਨਰਿੰਦਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਮਾਲਸਰ ਨੇ ਲਿਆ ਨਸ਼ਿਆ ਖਿਲਾਫ਼ ਡਟਣ ਦਾ ਫੈਸਲਾ 
Next article3 ਸਤੰਬਰ ਨੂੰ ਵਿਸ਼ਾਲ ਇਕੱਠ ਕਰਕੇ ਸਿੱਖਿਆ ਮੰਤਰੀ ਦਾ ਭੁਲੇਖਾ ਕਰਾਂਗੇ ਦੂਰ-ਤਰਲੋਕ ਸਿੰਘ ।