*ਗੱਲਬਾਤ ਰਾਂਹੀ ਮਸਲੇ ਹੱਲ ਕਰੇ ਸਰਕਾਰ, ਲਾਠੀ ਗੋਲ਼ੀ ਮਸਲਿਆਂ ਦਾ ਹੱਲ ਨਹੀਂ:- ਚਾਹਲ, ਸਸਕੌਰ।*
ਫਿਲੌਰ, ਅੱਪਰਾ (ਜੱਸੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਨੂੰ ਆਪਣੀਆਂ ਹੱਕੀ ਮੰਗਾਂ ਲਈ ਜਾਣੂ ਕਰਾਉਣ ਗਏ ਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਟੈਟ ਪਾਸ ਬੇਰੁਜਗਾਰ ਈ ਟੀ ਟੀ ਅਧਿਆਪਕਾਂ ਤੇ ਲਾਠੀ ਚਾਰਜ ਦੀ ਸਖਤ ਨਿਖੇਧੀ ਕੀਤੀ ਹੈ, ਆਗੂਆਂ ਨੇ ਕਿਹਾ ਕਿ ਅਧਿਆਪਕ ਦਿਵਸ ਦੇ ਮਾਣ ਮੱਤੇ ਦਿਨ ਮੌਕੇ ਮਹਿਲਾ ਅਧਿਆਪਕਾਂ ਨੂੰ ਘਣੀਸਣਾ ਤੇ ਉਨ੍ਹਾਂ ਨੂੰ ਭਜਾ ਭਜਾ ਕੁੱਟਣਾ ਕਿ ਇਹੀ ਸਨਮਾਨ ਹੈ ? ਇਸ ਸਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ , ਸੂਬਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਦੇ ਬਿਆਨ ਨੂੰ ਜਾਰੀ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਸੁਰਜੀਤ ਸਿੰਘ ਮੋਹਾਲੀ ਕਰਨੈਲ ਫਿਲੌਰ ਆਦਿ ਆਗੂਆਂ ਨੇ ਕਿਹਾ ਹੈ ਕਿ ਲੋਕਾਂ ਦੇ ਸੰਵਿਧਾਨਕ ਅੰਦੋਲਨ ਦੇ ਅਧਿਕਾਰ ਨੂੰ ਲਾਠੀ ਗੋਲ਼ੀ ਨਾਲ ਦਬਾਇਆ ਨਹੀਂ ਜਾ ਸਕਦਾ। ਇਸ ਸਮੇਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਫੋਕੀ ਇਸਤਿਹਾਰਬਾਜ਼ੀ ਤੇ ਲੋਕਾਂ ਦੀ ਕਿਰਤ ਕਮਾਈ ਦਾ ਪੈਸਾ ਉਡਾ ਰਹੀ ਹੈ ਪਰ ਜਮੀਨੀ ਹਕੀਕਤ ਤੇ ਕੋਈ ਵੀ ਕੰਮ ਨਹੀਂ ਹੋ ਰਿਹਾ। ਇਸ ਸਮੇਂ ਆਗੂਆਂ ਨੇ ਮੰਗ ਕੀਤੀ ਕਿ ਬੇਰੁਜਗਾਰ ਟੈੱਟ ਪਾਸ ਈ ਟੀ ਟੀ ਅਧਿਆਪਕਾਂ ਨਾਲ ਗੱਲ ਕਰਕੇ ਮਸਲੇ ਦਾ ਹੱਲ ਕੀਤਾ ਜਾਵੇ ਤੇ ਖਾਲੀ ਪਈਆਂ ਹਜਾਰਾਂ ਪ੍ਰਾਇਮਰੀ ਅਧਿਆਪਕਾਂ ਦੀਆਂ ਅਸਮਾਮੀਆਂ ਤੇ ਉਨ੍ਹਾਂ ਦੀ ਤੈਨਾਤੀ ਕੀਤੀ ਜਾਵੇ। ਇਸ ਸਮੇ ਪਟਿਆਲਾ ਵਿੱਚ ਬੇਰੁਜਗਾਰ ਲਾਇਨਮੈਂਨਾ ਤੇ ਕੀਤੇ ਤਸ਼ੱਦਦ ਦੀ ਵੀ ਸਖਤ ਨਿਖੇਧੀ ਕੀਤੀ ਗਈ । ਇਸ ਸਮੇਂ ਤੀਰਥ ਸਿੰਘ ਬਾਸੀ, ਕੁਲਦੀਪ ਸਿੰਘ ਦੌੜਕਾ, ਮੰਗਲ ਟਾਂਡਾ, ਮਨੋਹਰ ਲਾਲ ਸ਼ਰਮਾਂ, ਗੁਰਦੀਪ ਬਾਜਵਾ,ਬਲਵਿੰਦਰ ਸਿੰਘ ਭੁੱਟੋ, ਕੁਲਦੀਪ ਸਿੰਘ ਪੂਰੋਵਾਲ, ਗੁਰਪ੍ਰੀਤ ਅੰਮੀਵਾਲ਼, ਜੱਜਪਾਲ ਬਾਜੇਕੇ, ਹਰਿੰਦਰ ਬਰਨਾਲਾ, ਗੁਰਦਾਸ ਮਾਨਸਾ, ਸੁਭਾਸ਼ ਪਠਾਨਕੋਟ, ਸੁਖਚੈਨ ਕਪੂਰਥਲਾ, ਬੋਧ ਰਾਜ, ਪ੍ਰਭਜੀਤ ਸਿੰਘ ਰਸੂਲਪੁਰ, ਦੇਵੀ ਦਿਆਲ, ਸਤਵੰਤ ਸਿੰਘ, ਪੁਸ਼ਪਿੰਦਰ ਹਰਪਾਲਪੁਰ, ਜਗਜੀਤ ਸਿੰਘ ਮਾਨ, ਸੁੱਚਾ ਸਿੰਘ, ਪਰਮਜੀਤ ਸਿੰਘ ਸ਼ੋਰੇਵਾਲ, ਦਿਲਦਾਰ ਸਿੰਘ ਭੰਡਾਲ਼, ਮਨਜੀਤ ਬਰਾੜ, ਸਰਬਜੀਤ ਬਰਾੜ, ਰਵਿੰਦਰ ਸਿੰਘ ਪੱਪੀ, ਨਰਿੰਦਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly