28 ਸਤੰਬਰ ਨੂੰ ਕੰਪਿਊਟਰ ਅਧਿਆਪਕਾਂ ਦੀ ਖਟਕੜ ਕਲਾਂ ਰੈਲੀ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸ਼ਮੂਲੀਅਤ ਦਾ ਫ਼ੈਸਲਾ।

ਜਲੰਧਰ, ਫਿਲੌਰ, ਅੱਪਰਾ (ਕੁਲਵਿੰਦਰ ਸਿੰਘ ਚੰਦੀ)-ਗੌਰਮਿੰਟ ਟੀਚਰਜ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ , ਸੂਬਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਦੇ ਬਿਆਨ ਨੂੰ ਜਾਰੀ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਸੁਰਜੀਤ ਸਿੰਘ ਮੋਹਾਲੀ ਕਰਨੈਲ ਫਿਲੌਰ ਆਦਿ ਆਗੂਆਂ ਨੇ ਪਰੈਸ ਦੇ ਨਾਮ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਸਿੱਖਿਆ ਵਿਭਾਗ ਵਿੱਚ ਮਰਜ਼ ਹੋਣ ਲਈ ਲੜ ਰਹੇ ਕੰਪਿਊਟਰ ਅਧਿਆਪਕਾਂ ਦੀ ਖਟਕੜ ਕਲਾਂ ਰੈਲੀ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਹੈ। ਆਗੂਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਇਆ ਹੈ ਕਿ ਉਹ ਚੋਣਾਂ ਤੋਂ ਪਹਿਲਾਂ ਮੁਲਾਜਮਾ ਤੇ ਆਮ ਲੋਕਾਂ ਨਾਲ ਕੀਤੇ ਸਾਰੇ ਵਾਅਦਿਆ ਤੋਂ ਭੱਜ ਰਹੀ ਹੈ ਤੇ ਲੋਕਾਂ ਦੀ ਮਿਹਨਤ ਦੀ ਕਮਾਈ ਨਾਲ ਇਕੱਠੇ ਕੀਤੇ ਟੈਕਸਾਂ ਦਾ ਪੈਸਾ ਫੋਕੀ ਇਸਤਿਹਾਰਬਾਜ਼ੀ ਵਿੱਚ ਉਡਾਇਆ ਜਾ ਰਿਹਾ ਹੈ। ਸਿਹਤ ਤੇ ਸਿੱਖਿਆ ਦੇ ਸੁਧਾਰਾਂ ਦੇ ਨਾਮ ਤੇ ਵੋਟਾਂ ਲੈਕੇ ਸਤਾ ਵਿੱਚ ਆਈ ਸਰਕਾਰ ਜਨਤਕ ਮਹਿਕਮਿਆਂ ਦਾ ਭੋਗ ਪਾਉਣ ਲਈ ਉਤਾਰੂ ਹੈ ਅਤੇ ਹੱਕ ਮੰਗਦੇ ਲੋਕਾਂ ਤੇ ਮੁਲਾਜਮਾ ਦੇ ਅੰਦੋਲਨਾਂ ਨੂੰ ਦਬਾਉਣ ਲਈ ਐਸਮਾਂ ਵਰਗੇ ਕਾਲ਼ੇ ਕਨੂੰਨ ਪੰਜਾਬ ਦੇ ਸਿਰ ਥੋਪੇ ਜਾ ਰਹੇ ਹਨ। ਆਗੂਆਂ ਨੇ ਕੰਪਿਊਟਰ ਅਧਿਆਪਕਾਂ ਦੀ ਖਟਕੜ ਕਲਾਂ ਰੈਲੀ ਨੂੰ ਸਫ਼ਲ ਬਣਾਉਣ ਲਈ ਨੇੜਲੇ ਜਿਲਿਆਂ ਦੇ ਆਗੂਆਂ ਦੀ ਡਿਊਟੀ ਲਗਾਈ ਹੈ। ਇਸ ਸਮੇਂ ਤੀਰਥ ਸਿੰਘ ਬਾਸੀ,, ਮੰਗਲ ਟਾਂਡਾ, ਮਨੋਹਰ ਲਾਲ ਸ਼ਰਮਾਂ, ਗੁਰਦੀਪ ਬਾਜਵਾ,ਬਲਵਿੰਦਰ ਸਿੰਘ ਭੁੱਟੋ, ਕੁਲਦੀਪ ਸਿੰਘ ਪੂਰੋਵਾਲ, ਗੁਰਪ੍ਰੀਤ ਅੰਮੀਵਾਲ਼, ਜੱਜਪਾਲ ਬਾਜੇਕੇ, ਹਰਿੰਦਰ ਬਰਨਾਲਾ, ਗੁਰਦਾਸ ਮਾਨਸਾ, ਸੁਭਾਸ਼ ਪਠਾਨਕੋਟ, ਸੁਖਚੈਨ ਕਪੂਰਥਲਾ, ਬੋਧ ਰਾਜ, ਪ੍ਰਭਜੀਤ ਸਿੰਘ ਰਸੂਲਪੁਰ, ਦੇਵੀ ਦਿਆਲ, ਸਤਵੰਤ ਸਿੰਘ, ਪੁਸ਼ਪਿੰਦਰ ਹਰਪਾਲਪੁਰ, ਜਸਵਿੰਦਰ ਸਮਾਣਾ, ਸੁੱਚਾ ਸਿੰਘ, ਪਰਮਜੀਤ ਸਿੰਘ ਸ਼ੋਰੇਵਾਲ, ਦਿਲਦਾਰ ਸਿੰਘ ਭੰਡਾਲ਼, ਮਨਜੀਤ ਬਰਾੜ, ਸਰਬਜੀਤ ਬਰਾੜ, ਰਵਿੰਦਰ ਸਿੰਘ ਪੱਪੀ, ਨਰਿੰਦਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।
 
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
 
 
Previous article  ਏਹੁ ਹਮਾਰਾ ਜੀਵਣਾ ਹੈ -396
Next articleਸ਼ਹੀਦ ਭਗਤ ਸਿੰਘ ਦੇ ਜਨਮਦਿਨ ਨੂੰ ਸਮਰਪਿਤ ਵਿਚਾਰ ਗੋਸ਼ਟੀ ਪਹਿਲੀ ਅਕਤੂਬਰ ਨੂੰ-ਤਰਕਸ਼ੀਲ