ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮ ਮੰਗਾਂ ਮੰਨਣ ਤੋਂ ਰਹੀ ਹੈ ਭੱਜ- ਵੜੈਚ, ਬੱਧਣ
ਕਪੂਰਥਲਾ, (ਸਮਾਜ ਵੀਕਲੀ) ( ਵਿਸੇਸ ਪ੍ਰਤੀਨਿਧ )– ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਰਛਪਾਲ ਸਿੰਘ ਵੜੈਚ, ਜਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ, ਜਨਰਲ ਸਕੱਤਰ ਗੁਰਬਿੰਦਰ ਸਿੰਘ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਮਿਤੀ 07-02-2026 ਨੂੰ ਮਾਸਟਰ ਕਾਡਰ ਦੀਆਂ ਪਦਉਨਤੀਆਂ ਲਈ ਟੈੱਟ ਲਾਜਮੀ ਹੋਣ ਦਾ ਪੱਤਰ ਜਾਰੀ ਕਰਕੇ ਟੈੱਟ ਤੋਂ ਛੋਟ ਦੇਣ ਦਾ 14-09-2017 ਦਾ ਪੱਤਰ ਰੱਦ ਕਰਨ ਦੇ ਵਿਰੋਧ ਵਿੱਚ ਪੰਜਾਬ ਪੰਜਾਬ ਦੀਆਂ ਅਧਿਆਪਕ ਜਥੇਬੰਦੀਆਂ ਵੱਲੋਂ 12 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਜਿਸ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ। ਅਧਿਆਪਕ ਆਗੂਆਂ ਨੇ ਕਿਹਾ ਅਨੰਦਪੁਰ ਸਾਹਿਬ ਵਿਖੇ ਹੋਏ ਸੂਬਾ ਪੱਧਰੀ ਰੂਸ ਰੈਲੀ ਦੇ ਨਤੀਜੇ ਵਜੋਂ ਸਿੱਖਿਆ ਮੰਤਰੀ ਪੰਜਾਬ ਨਾਲ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਹੋਈ ਸੀ ਜਿਸ ਵਿੱਚ ਸਿੱਖਿਆ ਮੰਤਰੀ ਪੰਜਾਬ ਨੇ ਅਧਿਆਪਕਾਂ ਦੇ ਮਸਲੇ ਤੁਰੰਤ ਹੱਲ ਕਰਨ ਦਾ ਵਿਸ਼ਵਾਸ ਦਵਾਇਆ ਸੀ। ਪਰ ਅਜੇ ਤੱਕ ਇਸ ਤੇ ਕਿਸੇ ਪ੍ਰਕਾਰ ਦੀ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਜਿਸ ਦੇ ਕਾਰਨ ਅਧਿਆਪਕ ਜਥੇਬੰਦੀਆਂ ਨੂੰ ਮਜਬੂਰੀ ਵੱਸ ਵਿਧਾਨ ਸਭਾ ਦਾ ਘਰਾਓ ਕਰਨ ਦਾ ਫੈਸਲਾ ਕਰਨਾ ਪਿਆ ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵਿਆਪਕ ਸੁਧਾਰ ਲਿਆਉਣ ਦੇ ਨਾਂ ‘ਤੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਸੁਪਰੀਮ ਕੋਰਟ ਦੇ ਬਹਾਨੇ ਨਾਲ ਪਹਿਲਾਂ ਹੀ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਦੀ ਹੋਰ ਗਿਣਤੀ ਘਟਾਉਣ ਲਈ ਹੀ ਇਹੋ ਜਿਹੇ ਕਦਮ ਉਠਾ ਰਹੀ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਹਨਾਂ ਸਾਰੇ ਪ੍ਰੋਗਰਾਮਾਂ ਵਿੱਚ ਵੱਡੀ ਸ਼ਮੂਲੀਅਤ ਕਰੇਗੀ। ਜੀਟੀਯੂ ਪੰਜਾਬ ਦੇ ਆਗੂਆਂ ਮਨਜਿੰਦਰ ਸਿੰਘ ਠੱਟਾ ਜਸਵਿੰਦਰ ਸਿੰਘ ਸਿਕਾਰਪੁਰ, ਅਵਤਾਰ ਸਿੰਘ ਹੈਬਤਪੁਰ, ਸੁਖਦੇਵ ਸਿੰਘ ਬੂਲਪੁਰ, ਅਸ਼ਵਨੀ ਕੁਮਾਰ, ਯਾਦਵਿੰਦਰ ਸਿੰਘ, ਸੁਖਵਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਜਥੇਬੰਦੀ ਵੱਲੋਂ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਜੀਟੀਯੂ ਪੰਜਾਬ ਵੱਲੋਂ ਇਹਨਾਂ ਸਾਰੇ ਪ੍ਰੋਗਰਾਮਾਂ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ ਅਧਿਆਪਕ ਆਗੂਆਂ ਨੇ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੂੰ ਸਮੁੱਚੇ ਅਧਿਆਪਕ ਵਰਗ ‘ਤੇ ਇਸ ਹਮਲੇ ਦੇ ਖ਼ਿਲਾਫ਼ ਸਾਂਝੇ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਸਰਕਾਰ ਨੂੰ ਮੂੰਹ ਤੋੜ ਜਵਾਬ ਦਿੱਤਾ ਜਾ ਸਕੇ। ਅਧਿਆਪਕ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾਂਦੀ,ਕੱਚੇ ਕਾਮੇ ਪੱਕੇ ਨਹੀਂ ਕੀਤੇ ਜਾਂਦੇ, ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀਂ ਕੀਤੀਆਂ ਜਾਂਦੀਆਂ ਅਤੇ ਬੰਦ ਕੀਤੇ ਭੱਤੇ ਬਹਾਲ ਨਹੀਂ ਕੀਤੇ ਜਾਂਦੇ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਸਮੇਂ ਸੁਖਵਿੰਦਰ ਸਿੰਘ ਠੱਟਾ, ਸੁਖਦੇਵ ਸਿੰਘ, ਸਿੰਦਰ ਸਿੰਘ, ਯਾਦਵਿੰਦਰ ਸਿੰਘ, ਅਮਨਦੀਪ ਸਿੰਘ ਖਿੰਡਾ, ਗੁਰਪ੍ਰੀਤ ਸਿੰਘ, ਜਗਮੋਹਨ ਸਿੰਘ, ਅਜੈ ਗੁਪਤਾ, ਜਗਜੀਤ ਸਿੰਘ ਬੂਲਪੁਰ, ਸੁਖਦੀਪ ਸਿੰਘ, ਕੰਵਲਪ੍ਰੀਤ ਸਿੰਘ,ਸੁਖਦੇਵ ਸਿੰਘ ਠੱਟਾ, ਪੰਕਜ ਮਰਵਾਹਾ, ਨਿਰਮਲ ਸਿੰਘ, ਤਰਮਿੰਦਰ ਸਿੰਘ ਮੱਲ੍ਹੀ, ਨਵਨੀਤ ਕੌਰ ਜੰਮੂ, ਰਜਿੰਦਰ ਕੌਰ, ਪ੍ਰਭਜੋਤ ਕੌਰ, ਜਸਵੀਰ ਸਿੰਘ ਚੀਮਾ, ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


