ਨਵੀਂ ਦਿੱਲੀ— ਮੁੱਖ ਮੰਤਰੀ ਰੇਖਾ ਗੁਪਤਾ ਦੇ ਨਾਲ-ਨਾਲ 6 ਵਿਧਾਇਕਾਂ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਨ੍ਹਾਂ ਮੰਤਰੀਆਂ ਵਿੱਚ ਪਰਵੇਸ਼ ਵਰਮਾ, ਆਸ਼ੀਸ਼ ਸੂਦ, ਮਨਜਿੰਦਰ ਸਿੰਘ ਸਿਰਸਾ, ਰਵਿੰਦਰ ਇੰਦਰਾਜ ਸਿੰਘ, ਕਪਿਲ ਮਿਸ਼ਰਾ ਅਤੇ ਪੰਕਜ ਕੁਮਾਰ ਸਿੰਘ ਸ਼ਾਮਲ ਹਨ। ਇਸ ਦੇ ਨਾਲ ਹੀ ਭਾਜਪਾ ਸਰਕਾਰ ਦੇ ਸਹੁੰ ਚੁੱਕਦੇ ਹੀ ਆਪਣੇ ਵਾਅਦੇ ਪੂਰੇ ਕਰਨ ਲਈ ਪਹਿਲਾ ਕਦਮ ਚੁੱਕਣ ਜਾ ਰਹੀ ਹੈ। ਭਾਜਪਾ ਜਲਦ ਹੀ ਔਰਤਾਂ ਦੇ ਖਾਤਿਆਂ ‘ਚ ਹਰ ਮਹੀਨੇ 2500 ਰੁਪਏ ਜਮ੍ਹਾ ਕਰਵਾਉਣ ਜਾ ਰਹੀ ਹੈ।
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਔਰਤਾਂ ਨੂੰ 2500 ਰੁਪਏ ਦੇਣ ਲਈ ਹੋਲੀ ਤੋਂ ਪਹਿਲਾਂ ਦੀ ਤਰੀਕ ਦਾ ਐਲਾਨ ਕੀਤਾ ਹੈ। ਰੇਖਾ ਗੁਪਤਾ ਨੇ ਵੀਰਵਾਰ ਨੂੰ ਭਰੋਸਾ ਦਿੱਤਾ ਕਿ ਭਾਜਪਾ ਸਰਕਾਰ ਔਰਤਾਂ ਨੂੰ 2500 ਰੁਪਏ ਦੀ ਮਾਸਿਕ ਸਹਾਇਤਾ ਦੇਣ ਦਾ ਆਪਣਾ ਵਾਅਦਾ ਪੂਰਾ ਕਰੇਗੀ। ਉਨ੍ਹਾਂ ਨੇ ਇਹ ਐਲਾਨ ਸਹੁੰ ਚੁੱਕ ਸਮਾਗਮ ਲਈ ਰਾਮਲੀਲਾ ਮੈਦਾਨ ਲਈ ਰਵਾਨਾ ਹੋਣ ਤੋਂ ਪਹਿਲਾਂ ਆਪਣੀ ਰਿਹਾਇਸ਼ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰੇਖਾ ਗੁਪਤਾ ਨੇ ਕਿਹਾ, “ਮਾਸਿਕ ਸਹਾਇਤਾ ਦੀ ਪਹਿਲੀ ਕਿਸ਼ਤ 8 ਮਾਰਚ, ਭਾਵ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾ ਕਰ ਦਿੱਤੀ ਜਾਵੇਗੀ।”
ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੇਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ। ਤੁਹਾਨੂੰ ਦੱਸ ਦੇਈਏ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਵਜੋਂ ਮਨਾਇਆ ਜਾਂਦਾ ਹੈ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly