HOME ਸਰਕਾਰਾਂ ਨੇ ਹਮੇਸ਼ਾ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਲਾਰਿਆਂ ਵਿੱਚ ਰੱਖਿਆ, ਹੁਣ ਏਕੇ ਨਾਲ...

ਸਰਕਾਰਾਂ ਨੇ ਹਮੇਸ਼ਾ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਲਾਰਿਆਂ ਵਿੱਚ ਰੱਖਿਆ, ਹੁਣ ਏਕੇ ਨਾਲ ਮਿਲੇਗਾ ਹੱਕ: ਡਾ. ਧੰਨਾ ਮੱਲ ਗੋਇਲ

3
 ਨਵਾਂਸ਼ਹਿਰ /ਬਲਾਚੌਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ): ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿ. 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਾਸਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ ਕਸ਼ਮੀਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਲਿਬਾਸਾ ਹੋਸਪਿਟਲ ਚ ਸੰਪੰਨ ਹੋਈ। ਇਸ ਮੀਟਿੰਗ ਵਿੱਚ ਸੂਬਾ ਕਮੇਟੀ ਦੇ ਪ੍ਰਧਾਨ ਡਾ ਧੰਨਾ ਮੱਲ ਗੋਇਲ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਉਨ੍ਹਾਂ ਦੇ ਨਾਲ ਸੂਬਾ ਉਪ-ਪ੍ਰਧਾਨ ਦਿਲਦਾਰ ਸਿੰਘ ਚਾਹਲ ਅਤੇ ਸੂਬਾ ਕਮੇਟੀ ਮੈਂਬਰ ਡਾ ਧਰਮਪਾਲ ਵੀ ਮੌਜੂਦ ਸਨ।ਮੀਟਿੰਗ ਦੀ ਕਾਰਵਾਈ ਦੌਰਾਨ ਜਨਰਲ ਸਕੱਤਰ ਡਾ ਧਰਮਜੀਤ ਨੇ ਪਿਛਲੇ ਮਹੀਨੇ ਦੀਆਂ ਜਥੇਬੰਦਕ ਗਤੀਵਿਧੀਆਂ ਦੀ ਰਿਪੋਰਟ ਪੜ੍ਹ ਕੇ ਸੁਣਾਈ। ਇਸ ਮੌਕੇ ਸਮੂਹ ਮੈਂਬਰਾਂ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਨ ਕੇਕ ਕੱਟ ਕੇ ਬੜੀ ਸ਼ਰਧਾ ਨਾਲ ਮਨਾਇਆ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਡਾਕਟਰ ਧੰਨਾ ਮੱਲ ਗੋਇਲ ਨੇ ਕਿਹਾ ਕਿ. ਅੰਬੇਦਕਰ ਜੀ ਨੂੰ ‘ਭਾਰਤੀ ਸੰਵਿਧਾਨ ਦੇ ਪਿਤਾਮਾ’ ਕਿਹਾ ਜਾਂਦਾ ਹੈ। ਉਹ ਸੰਵਿਧਾਨ ਦੀ ਡਰਾਫਟ ਕਮੇਟੀ ਦੇ ਚੇਅਰਮੈਨ ਸਨ।ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਬਣੇ।ਉਨ੍ਹਾਂ ਨੇ ਆਪਣਾ ਪੂਰਾ ਜੀਵਨ ਜਾਤ-ਪਾਤ ਦੇ ਭੇਦਭਾਵ ਨੂੰ ਖਤਮ ਕਰਨ ਅਤੇ ਦਲਿਤਾਂ, ਪਿਛੜੇ ਵਰਗਾਂ ਤੇ ਔਰਤਾਂ ਦੇ ਅਧਿਕਾਰਾਂ ਲਈ ਲੜਨ ਵਿੱਚ ਲਗਾ ਦਿੱਤਾ। ਪੰਜਾਬ ਦੇ ਸਮੂਹ ਮੌਕੇ ਤੇ ਸੂਬਾ ਪ੍ਰਧਾਨ ਨੇ ਪ੍ਰੈਕਟਿਸਾਂ ਨੂੰ ਸੁਚੇਤ ਕੀਤਾ ਕਿ ਆਪਣੀਆਂ ਹੱਕੀ ਮੰਗਾਂ ਲਈ ਇੱਕਮੁੱਠ ਹੋਣਾ ਪਵੇਗਾ। ਉਨ੍ਹਾਂ ਸਰਕਾਰਾਂ ‘ਤੇ ਵਰ੍ਹਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਸਿਰਫ਼ ਲਾਰਿਆਂ ਨਾਲ ਕੰਮ ਸਾਰ ਰਹੀ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਵਾਅਦਾ ਕਰਦੀਆਂ ਹਨ, ਪਰ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਅਣਗੋਲਿਆ ਕਰ ਦਿੱਤਾ ਜਾਂਦਾ ਹੈ।ਡਾ. ਗੋਇਲ ਨੇ ਸਪੱਸ਼ਟ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ, ਤਾਂ ਆਉਣ ਵਾਲੇ ਸਮੇਂ ਵਿੱਚ ਹਲਕਾ ਵਿਧਾਇਕਾਂ ਅਤੇ ਪਾਰਲੀਮੈਂਟ ਮੈਂਬਰਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮੌਜੂਦਾ ਸਰਕਾਰ ਨੇ ਵੀ ਕੋਈ ਹੱਲ ਨਾ ਕੱਢਿਆ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਇਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ ਅਤੇ ਜਥੇਬੰਦੀ ਵੱਲੋਂ ਸਰਕਾਰ ਵਿਰੁੱਧ ਰੋਸ ਰੈਲੀਆਂ ਦਾ ਸਿਲਸਿਲਾ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਵੱਡੀ ਗਿਣਤੀ ਵਿੱਚ ਮੈਡੀਕਲ ਪ੍ਰੈਕਟੀਸ਼ਨਰ ਹਾਜ਼ਰ ਸਨ, ਜਿਨ੍ਹਾਂ ਨੇ ਜਥੇਬੰਦਕ ਏਕੇ ਨੂੰ ਮਜ਼ਬੂਤ ਕਰਨ ਦਾ ਅਹਿਦ ਲਿਆ। ਮੌਕੇ ਤੇ ਜਿਲਾ ਭਰ ਤੋਂ ਵੱਖ ਵੱਖ ਬਲਾਕ ਤੋਂ ਸ਼ਾਮਿਲ ਹੋਏ ਮੈਂਬਰ ਨਵਾਂਸ਼ਹਿਰ ਡਾ ਹਰਜਿੰਦਰ ਸਿੰਘ ਡਾ ਮਨਜੀਤ ਲੱਧੜ ਡਾ ਦਿਲਬਾਗ ਸਿੰਘ ਡਾ ਕੁਲਵੀਰ ਸਿੰਘ ਡਾ ਮਨਜੀਤ ਮੂਸਾਪੁਰ ਰਾਹੋਂ ਡਾ ਟੇਕ ਚੰਦ ਸੈਣੀ ਡਾ ਬਿਮਲ ਕੈਂਥ ਡਾ ਕੁਲਵਿੰਦਰ ਰਸਨ ਡਾ ਤਰਸੇਮ ਡਾ ਅਸ਼ੋਕ ਸ਼ਰਮਾ ਡਾ ਬਲਬੀਰ ਸਿੰਘ ਡਾ ਜਸਵੰਤ ਸਿੰਘ ਡਾ ਗੁਰਪ੍ਰੀਤ ਸਿੰਘ ਡਾ ਰਾਜੇਸ਼ ਕੁਮਾਰ ਡਾ ਦੇਸ ਰਾਜ ਡਾ, ਮਹਿੰਦਰ ਸਿੰਘ ਪਾਬਲਾ,ਬੰਗਾ ਡਾ ਕਸ਼ਮੀਰ ਸਿੰਘ ਡਾ ਨਾਮਦੇਵ,ਬਲਾਚੌਰ ਡਾ ਗਿਆਨ ਸਿੰਘ ਡਾ ਯਸ਼ਪਾਲ ਭੱਦੀ ਬਹਿਰਮ ਡਾ ਰਾਜੇਸ਼ ਸ਼ਰਮਾ ਡਾ ਕਰਨੈਲ ਬੀਕਾ ਡਾ ਸੱਤਪਾਲ ਸਿੰਘ ਮੁਕੰਦਪੁਰ ਡਾ ਪ੍ਰਸ਼ੋਤਮ ਲਾਲ ਡਾ ਰਾਜੇਸ਼ ਪਾਂਡੇ ਡਾ ਦੇਸ ਰਾਜ ਸੜੋਆ ਡਾ ਬਲਬੀਰ ਡਾ ਦਾਰਾ ਸਿੰਘ ਡਾ ਪ੍ਰਸ਼ੋਤਮ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪਿੰਡ ਬਕਾਪੁਰ ਵਿਖੇ ਨਸ਼ਾ ਮੁਕਤੀ ਅਤੇ ਪਿੰਡ ਦੀ ਸੁਰੱਖਿਆ ਨੂੰ ਲੈ ਕੇ ਐਸ ਐਚ ਓ ਸਦਰ ਬਲਾਚੌਰ ਵੱਲੋਂ ਵਿਸ਼ੇਸ਼ ਮੀਟਿੰਗ
Next article6 ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵੱਲੋਂ ਸਾਂਝੀ ਸਰਗਰਮੀ ਕਰਨ ਦਾ ਐਲਾਨ।