ਸਰਕਾਰਾਂ ਨੇ ਸਿਹਤ ਸੇਵਾਵਾਂ ਨਿਘਾਰ ਵੱਲ ਲਿਆਂਦੀਆਂ : ਐਡਵੋਕੇਟ ਬਲਵਿੰਦਰ ਕੁਮਾਰ

एडवोकेट बलविंदर कुमार

(Samajweekly)

ਜਲੰਧਰ। ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਸਿਹਤ ਲੋਕਾਂ ਦੀ ਜ਼ਿੰਦਗੀ ਨਾਲ ਜੁੜਿਆ ਸਭ ਤੋਂ ਵੱਡਾ ਮਸਲਾ ਹੈ। ਗੰਭੀਰ ਤੌਰ ’ਤੇ ਬੀਮਾਰ ਹੋਣ ਦੀ ਸਥਿਤੀ ’ਚ ਲੋਕਾਂ ਨੂੰ ਤੁਰੰਤ ਇਲਾਜ ਦੀ ਜ਼ਰੂਰਤ ਹੁੰਦੀ ਹੈ, ਪਰ ਸੱਤਾ ’ਚ ਰਹੀਆਂ ਪਾਰਟੀਆਂ ਨੇ ਇਸਨੂੰ ਹੀ ਲੋਕਾਂ ਤੋਂ ਦੂਰ ਕਰ ਦਿੱਤਾ। ਸਰਕਾਰੀ ਹਸਪਤਾਲਾਂ ’ਚ ਦਿਲ, ਦਿਮਾਗ, ਕੈਂਸਰ, ਲੀਵਰ ਨਾਲ ਜੁੜੀਆਂ ਗੰਭੀਰ ਬੀਮਾਰੀਆਂ ਦਾ ਇਲਾਜ ਹੀ ਨਹੀਂ ਮਿਲ ਪਾਉਂਦਾ।
ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਵੋਟਾਂ ਵੇਲੇ ਚੋਣ ਮੈਨੀਫੈਸਟੋ ਜਾਰੀ ਕਰਦਿਆਂ ਕਾਂਗਰਸ, ਭਾਜਪਾ, ਆਪ ਵਰਗੀਆਂ ਪਾਰਟੀਆਂ ਲੋਕਾਂ ਨੂੰ ਚੰਗੀਆਂ ਸਿਹਤ ਸੁਵਿਧਾਵਾਂ ਦੇਣ ਦੇ ਵਾਅਦੇ ਕਰਦੀਆਂ ਰਹੀਆਂ। ਉਨ੍ਹਾਂ ਨੇ ਇਹ ਲਾਰੇ ਲਗਾ ਕੇ ਲੋਕਾਂ ਦੀਆਂ ਵੋਟਾਂ ਤਾਂ ਲੈ ਲਈਆਂ, ਪਰ ਉਨ੍ਹਾਂ ਨੂੰ ਸਰਕਾਰੀ ਹਸਪਤਾਲਾਂ ’ਚ ਚੰਗਾ ਇਲਾਜ ਦੇਣ ਦਾ ਪ੍ਰਬੰਧ ਨਹੀਂ ਕੀਤਾ। ਮੈਡੀਕਲ ਸਟਾਫ, ਮਸ਼ੀਨਰੀ ਤੇ ਇਨਫ੍ਰਾਸਟ੍ਰਕਚਰ ਦੀ ਭਾਰੀ ਕਮੀ ਦਾ ਹਸਪਤਾਲ ਸਾਹਮਣਾ ਕਰ ਰਹੇ ਹਨ। ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਜੇਕਰ ਉਹ ਜਲੰਧਰ ਲੋਕਸਭਾ ਸੀਟ ਜਿੱਤਦੇ ਹਨ ਤਾਂ ਉਹ ਲੋਕਾਂ ਲਈ ਚੰਗੇ ਇਲਾਜ ਦਾ ਪ੍ਰਬੰਧ ਕਰਨ ਵੱਲ ਵਿਸ਼ੇਸ਼ ਧਿਆਨ ਦੇਣਗੇ।

Previous articleकांग्रेस के सीनियर नेता बसपा में शामिल, एडवोकेट बलविंदर कुमार को समर्थन दिया
Next articleसरकारों ने स्वास्थ्य सुविधाएं लोगों की पहुंच से दूर कीं : एडवोकेट बलविंदर कुमार