ਮੋਗਾ (ਸਮਾਜ ਵੀਕਲੀ): ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਅੱਜ ਇਥੇ ਲੋਕ ਨਿਰਮਾਣ ਵਿਭਾਗ ਗੈਸਟ ਹਾਊਸ ਵਿੱਚ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਚਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਸਤਵੰਤ ਸਿੰਘ, ਜ਼ਿਲ੍ਹਾ ਵਿਕਾਸ ਫੈਲੋ ਰਵੀ ਤੇਜਾ ਤੋਂ ਇਲਾਵਾ ਪੁਲੀਸ ਅਧਿਕਾਰੀ ਅਤੇ ਹੋਰ ਸਰਕਾਰੀ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੂੰ ਜ਼ਿਲ੍ਹੇ ’ਚ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਵੀ ਦਿੱਤੀ। ਉਨ੍ਹਾਂ ਲੋਕਾਂ ਨੂੰ ਮਿਲ ਰਹੀਆਂ ਸਰਕਾਰੀ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਨੂੰ ਸਰਕਾਰ ਵੱਲੋਂ ਮਿਲ ਰਹੀਆਂ ਲੋਕ ਪੱਖੀ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly