HOME ਰਾਜਪਾਲ ਗੁਲਾਬ ਚੰਦ ਕਟਾਰੀਆ 8 ਜੂਨ ਨੂੰ ਹੁਸ਼ਿਆਰਪੁਰ ਦਾ ਕਰਨਗੇ ਦੌਰਾ

ਰਾਜਪਾਲ ਗੁਲਾਬ ਚੰਦ ਕਟਾਰੀਆ 8 ਜੂਨ ਨੂੰ ਹੁਸ਼ਿਆਰਪੁਰ ਦਾ ਕਰਨਗੇ ਦੌਰਾ

2

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 8 ਜੂਨ ਨੂੰ ਹੁਸ਼ਿਆਰਪੁਰ ਦੇ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਉਹ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਨਿਰੀਖਣ ਕਰਨਗੇ ਅਤੇ ਨਸ਼ਾ ਛੁਡਾਊ ਯਤਨਾਂ ਦਾ ਜਾਇਜ਼ਾ ਲੈਣਗੇ। ਇਸ ਤੋਂ ਬਾਅਦ ਉਹ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਵਿਖੇ ਆਯੋਜਿਤ ਇਕ ਵਿਸ਼ੇਸ਼ ਪ੍ਰੋਗਰਾਮ ਵਿਚ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਨਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਦੌਰੇ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜਪਾਲ ਦੇ ਆਉਣ ਲਈ ਸਾਰੀਆਂ ਜ਼ਰੂਰੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜਪਾਲ ਦੇ ਦੌਰੇ ਨੂੰ ਸਫਲ ਬਣਾਉਣ ਲਈ ਸੁਰੱਖਿਆ ਪ੍ਰਬੰਧਾਂ ਅਤੇ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਸਮਾਗਮ ਦੌਰਾਨ ਸੁਚਾਰੂ ਢੰਗ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਸਮਾਗਮ ਦੇ ਪ੍ਰਬੰਧਾਂ ਸਬੰਧੀ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਸਾਰੀਆਂ ਤਿਆਰੀਆਂ ਨੂੰ ਸਮੇਂ ਸਿਰ ਅੰਤਿਮ ਰੂਪ ਦੇਣ ਅਤੇ ਕੰਮ ਵਿਚ ਕੋਈ ਵੀ ਲਾਪਰਵਾਹੀ ਨਾ ਵਰਤਣ ਦੇ ਨਿਰਦੇਸ਼ ਵੀ ਦਿੱਤੇ।ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ, ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਆਰ.ਟੀ.ਓ ਸੰਜੀਵ ਕੁਮਾਰ ਸ਼ਰਮਾ, ਡੀ.ਐਸ.ਪੀ ਮਨਪ੍ਰੀਤ ਸ਼ੀਮਾਰ, ਸਿਵਲ ਸਰਜਨ ਡਾ. ਪਵਨ ਕੁਮਾਰ, ਸਕੱਤਰ ਰੈੱਡ ਕ੍ਰਾਸ ਸੁਸਾਇਟੀ ਮੰਗੇਸ਼ ਸੂਦ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬਹੁ ਰੰਗ ਕਲਾ ਮੰਚ ਵਲੋਂ “ਵਿਸ਼ਵ ਵਾਤਾਵਰਣ ਦਿਵਸ” ਤੇ ਪੌਦਿਆਂ ਦੀ ਵੰਡ ਤੇ ਵਾਤਾਵਰਨ ਸੰਬੰਧੀ ਸਮਾਗਮ ਕਰਵਾਇਆ
Next articleਮੈਗਸੀਪਾ ਨੇ ਲੀਡਰਸ਼ਿਪ ਅਤੇ ਕਪੈਸਟੀ ਬਿਲਡਿੰਗ ਸਬੰਧੀ ਕਰਵਾਇਆ ਟ੍ਰੇਨਿੰਗ ਪ੍ਰੋਗਰਾਮ