ਸਰਕਾਰ ਨੇ ਕਾਂਗਰਸੀ ਵਿਧਾਇਕਾਂ ਨੂੰ ਅੱਖਾਂ ਬੰਦ ਕਰ ਕੇ ਸਰਕਾਰੀ ਖ਼ਜ਼ਾਨਾ ਲੁਟਾਇਆ: ਚੀਮਾ

ਚੰਡੀਗੜ੍ਹ (ਸਮਾਜ ਵੀਕਲੀ):  ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੱਤਾਧਾਰੀ ਕਾਂਗਰਸ ’ਤੇ ਵਿਧਾਇਕਾਂ ਨੂੰ ਫ਼ੰਡ ਦੇਣ ਬਾਰੇ ਪੱਖਪਾਤ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੇ ਆਪਣੇ ਕਾਂਗਰਸੀ ਵਿਧਾਇਕਾਂ ਨੂੰ ਅੱਖਾਂ ਬੰਦ ਕਰ ਕੇ ਸਰਕਾਰੀ ਖ਼ਜ਼ਾਨਾ ਲੁਟਾਇਆ ਪਰ ਵਿਕਾਸ ਕਾਰਜ ਨਜ਼ਰ ਨਹੀਂ ਆ ਰਹੇ। ‘ਆਪ’ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਜਾਰੀ ਅਰਬਾਂ ਰੁਪਏ ਦੇ ਫ਼ੰਡਾਂ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਨਿਆਂਇਕ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਚੀਮਾ ਨੇ ਕਿਹਾ ਕਿ ‘ਆਪ’ ਵਿਧਾਇਕਾਂ ਨੂੰ ਕਾਂਗਰਸੀ ਵਿਧਾਇਕਾਂ ਨਾਲੋਂ ਅੱਧਾ ਫ਼ੰਡ ਵੀ ਮਿਲਿਆ ਹੁੰਦਾ ਤਾਂ ਉਨ੍ਹਾਂ ਆਪੋ-ਆਪਣੇ ਹਲਕਿਆਂ ਦੀ ਨੁਹਾਰ ਬਦਲ ਦਿੱਤੀ ਹੁੰਦੀ ਅਤੇ ਹਰ ਪਿੰਡ ਤੇ ਮੁਹੱਲਿਆਂ ’ਚ ਵਿਕਾਸ ਕਾਰਜਾਂ ’ਚ ਖ਼ਰਚ ਕੀਤੇ ਫ਼ੰਡਾਂ ਦਾ ਜਨਤਾ ਨੂੰ ਹਿਸਾਬ ਵੀ ਦਿੱਤਾ ਹੁੰਦਾ। ਉਨ੍ਹਾਂ ਕਾਂਗਰਸ ਦੀ ਨੀਅਤ ਤੇ ਨੀਤੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਕਾਂਗਰਸ ਨੂੰ ਬਾਦਲਾਂ ਵਾਂਗ ਲੋਕਾਂ ਦੇ ਫ਼ਤਵੇ ਦੀ ਕੋਈ ਪ੍ਰਵਾਹ ਨਹੀਂ। ਜੇ ਹੁੰਦੀ ਤਾਂ ਹਰ ਹਲਕੇ ਦੇ ਵਿਕਾਸ ਲਈ ਬਰਾਬਰ ਫ਼ੰਡ ਜਾਰੀ ਹੁੰਦੇ ਪਰ ਕਾਂਗਰਸ ਸਰਕਾਰ ਨੇ ਸਿਰਫ਼ ਕਾਂਗਰਸੀ ਵਿਧਾਇਕਾਂ ਨੂੰ ਹੀ ਵਿਕਾਸ ਫੰਡਾਂ ਦੇ ਨਾਂ ’ਤੇ ਸਰਕਾਰੀ ਖ਼ਜ਼ਾਨਾ ਲੁਟਾ ਦਿੱਤਾ। ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਨੂੰ ਹਲਕਿਆਂ ਦੇ ਵਿਕਾਸ ਲਈ ਇੱਕ ਪੈਸਾ ਵੀ ਜਾਰੀ ਨਹੀਂ ਕੀਤਾ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਸਪਾ ਦਾ ਹਾਥੀ ਕਾਂਗਰਸ ਦੇ ਪੰਜੇ ਨੂੰ ਕੁਚਲ ਰਿਹੈ: ਗੜ੍ਹੀ
Next articleCivil protests in Solomon Islands