ਸਰਕਾਰ ਵਧੀਆ ਅਤੇ ਸਸਤੀਆਂ ਸਿਹਤ ਸੰਭਾਲ ਸੇਵਾਵਾਂ ਦੇਣ ਲਈ ਵਚਨਬੱਧ: ਮੋਦੀ

ਨਵੀਂ ਦਿੱਲੀ (ਸਮਾਜ ਵੀਕਲੀ):  ਵਿਸ਼ਵ ਸਿਹਤ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਸਰਕਾਰ ਦੇਸ਼ ਦੇ ਸਿਹਤ ਢਾਂਚੇ ਨੂੰ ਸੁਧਾਰਨ ਦੀਆਂ ਅਣਥੱਕ ਕੋਸ਼ਿਸ਼ਾਂ ’ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਪੂਰਾ ਧਿਆਨ ਲੋਕਾਂ ਨੂੰ ਵਧੀਆ ਅਤੇ ਸਸਤੀਆਂ ਸਿਹਤ ਸੰਭਾਲ ਸੇਵਾਵਾਂ ਦੇਣ ’ਤੇ ਕੇਂਦਰਤ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਯੋਜਨਾ ਆਯੁਸ਼ਮਾਨ ਭਾਰਤ ’ਚ ਚਲਾਈ ਜਾ ਰਹੀ ਹੈ। ‘ਮੈਂ ਜਦੋਂ ਜਨ ਔਸ਼ਧੀ ਵਰਗੀਆਂ ਯੋਜਨਾਵਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਾ ਹਾਂ ਤਾਂ ਮੈਨੂੰ ਖੁਸ਼ੀ ਮਹਿਸੂਸ ਹੁੰਦੀ ਹੈ। ਸਰਕਾਰ ਵੱਲੋਂ ਆਯੁਸ਼ ਨੈੱਟਵਰਕ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਅੱਠ ਸਾਲਾਂ ’ਚ ਕਈ ਨਵੇਂ ਮੈਡੀਕਲ ਕਾਲਜ ਖੋਲ੍ਹੇ ਗਏ ਹਨ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਧਰਨੇ ਦੌਰਾਨ ਆਪਸ ’ਚ ਭਿੜੇ ਕਾਂਗਰਸੀ ਆਗੂ
Next articleਪੰਜਾਬ ਨੇ ਕੇਂਦਰ ਕੋਲੋਂ ਨਵੇਂ ਕੌਮੀ ਮਾਰਗ ਪ੍ਰਾਜੈਕਟਾਂ ਲਈ ਪ੍ਰਵਾਨਗੀ ਮੰਗੀ