ਸਰਕਾਰੀ ਪ੍ਰਾਇਮਰੀ ਫੁਲੀ ਏ.ਸੀ. ਸਮਾਰਟ ਸਕੂਲ ਨਥਾਣਾ ਲੜਕੇ ਦੇ 5 ਵਿਦਿਆਰਥੀਆਂ ਨੂੰ ਹਰਭਜਨ ਸਿੰਘ ਲੋਕ ਨਿਰਮਾਣ ਅਤੇ ਊਰਜਾ ਮੰਤਰੀ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਸਨਮਾਨਿਤ

*ਕੌਮੀ ਪੱਧਰ ਤੱਕ ਚਮਕਿਆ ਸਰਕਾਰੀ ਪ੍ਰਾਇਮਰੀ ਫੁਲੀ ਏ.ਸੀ. ਸਮਾਰਟ ਸਕੂਲ ਨਥਾਣਾ ਲੜਕੇ- ਐਮ.ਐਲ.ਏ. ਜਗਸੀਰ ਸਿੰਘ*
ਬਠਿੰਡਾ, 29 ਜਨਵਰੀ (ਰਮੇਸ਼ਵਰ ਸਿੰਘ) ਬਠਿੰਡਾ ਦੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਬਠਿੰਡਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਹਰਭਜਨ ਸਿੰਘ ਲੋਕ ਨਿਰਮਾਣ ਅਤੇ ਊਰਜਾ ਮੰਤਰੀ ਪੰਜਾਬ ਸਰਕਾਰ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਜਿੱਥੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਵਿਲੱਖਣ ਪ੍ਰਾਪਤੀਆਂ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਉੱਥੇ ਹੀ ਸਰਕਾਰੀ ਪ੍ਰਾਇਮਰੀ ਫੁਲੀ ਏ.ਸੀ. ਸਮਾਰਟ ਸਕੂਲ ਨਥਾਣਾ ਲੜਕੇ ਦੇ 5 ਵਿਦਿਆਰਥੀਆਂ ਸਮੇਤ ਸੈਂਟਰ ਹੈੱਡ ਟੀਚਰ ਸਤਨਾਮ ਸਿੰਘ ਅਤੇ ਕੱਬ ਮਾਸਟਰ ਸੁਖਪਾਲ ਸਿੰਘ ਸਿੱਧੂ ਨੂੰ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿ ਇੰਨ੍ਹਾਂ ਵਿਦਿਆਰਥੀਆਂ ਨੇ ਕੱਬ ਮਾਸਟਰ ਸੁਖਪਾਲ ਸਿੰਘ ਸਿੱਧੂ ਦੀ ਅਗਵਾਈ ਵਿੱਚ ਨੈਸ਼ਨਲ ਕੱਬ ਬੁਲਬੁਲ ਕੰਪੂਰੀ ਕੋਲਕਾਤਾ ਵਿਖੇ ਪੰਜਾਬੀਆਂ ਦੀ ਸਫਲਤਾ ਦੇ ਝੰਡੇ ਗੱਡੇ ਅਤੇ ਪੰਜਾਬ ਦਾ ਨਾਂ ਕੌਮੀ ਪੱਧਰ ਤੇ ਰੌਸ਼ਨ ਕੀਤਾ। ਇਸ ਸਨਮਾਨ ਮੌਕੇ ਹਰਭਜਨ ਸਿੰਘ ਲੋਕ ਨਿਰਮਾਣ ਅਤੇ ਊਰਜਾ ਮੰਤਰੀ ਪੰਜਾਬ ਤੋਂ ਇਲਾਵਾ ਮਾਸਟਰ ਜਗਸੀਰ ਸਿੰਘ ਐਮ.ਐਲ.ਏ. ਭੁੱਚੋ ਮੰਡੀ, ਜਗਰੂਪ ਸਿੰਘ ਗਿੱਲ ਐਮ.ਐਲ.ਏ. ਬਠਿੰਡਾ ਸ਼ਹਿਰੀ, ਅਮਿਤ ਰਤਨ ਐਮ.ਐਲ.ਏ. ਬਠਿੰਡਾ ਦਿਹਾਤੀ, ਐਸ.ਪੀ.ਐਸ.ਪਰਮਾਰ ਏ.ਡੀ.ਜੀ.ਪੀ. ਬਠਿੰਡਾ ਰੇਂਜ, ਸ਼ੌਕਤ ਅਹਿਮਦ ਪਰੇ ਡਿਪਟੀ ਕਮਿਸ਼ਨਰ ਬਠਿੰਡਾ, ਹਰਮਨਬੀਰ ਸਿੰਘ ਗਿੱਲ ਐਸ.ਐਸ.ਪੀ. ਬਠਿੰਡਾ, ਸ਼ਿਵ ਪਾਲ ਗੋਇਲ ਜ਼ਿਲ੍ਹਾ ਸਿੱਖਿਆ ਅਫ਼ਸਰ, ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਸੁਹਿੰਦਰ ਕੌਰ ਸੁਪਤਨੀ ਹਰਭਜਨ ਸਿੰਘ ਲੋਕ ਨਿਰਮਾਣ ਅਤੇ ਊਰਜਾ ਮੰਤਰੀ ਪੰਜਾਬ ਵੱਲੋਂ ਬੱਚਿਆਂ ਨੂੰ ਆਸ਼ੀਰਵਾਦ ਦਿੰਦਿਆਂ ਹੌਂਸਲਾ ਅਫਜ਼ਾਈ ਕੀਤੀ ਗਈ। ਇਸ ਮਾਣਮੱਤੀ ਪ੍ਰਾਪਤੀ ਲਈ ਭਾਰਤ ਸਕਾਊਟਸ ਐਂਡ ਗਾਈਡਜ਼ ਪੰਜਾਬ ਦੇ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਉਂਕਾਰ ਸਿੰਘ, ਜ਼ਿਲ੍ਹਾ ਆਰਗੇਨਾਈਜ਼ਿੰਗ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਬਰਾੜ, ਸਹਾਇਕ ਕਮਿਸ਼ਨਰ ਰਣਜੀਤ ਸਿੰਘ ਬਰਾੜ, ਗੁਰਪ੍ਰੀਤ ਸਿੰਘ ਬਰਾੜ ਜਿਲ੍ਹਾ ਖੇਡ ਅਫਸਰ ਪ੍ਰਾਇਮਰੀ, ਨਿਰਭੈ ਸਿੰਘ ਭੁੱਲਰ ਸਹਾਇਕ ਸਮਾਰਟ ਕੋਆਰਡੀਨੇਟਰ ਅਤੇ ਜਤਿੰਦਰ ਸ਼ਰਮਾ ਸਹਾਇਕ ਸਮਾਰਟ ਕੋਆਰਡੀਨੇਟਰ ਨੇ ਖੁਸ਼ੀ ਜਾਹਰ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਨਮਾਨ ਨਾਲ ਹੋਰ ਸਿੱਦਤ ਨਾਲ ਮਿਹਨਤ ਕਰਨ ਅਤੇ ਹਰ ਖੇਤਰ ਵਿੱਚ ਮੱਲਾਂ ਮਾਰਨ ਦਾ ਜਜ਼ਬਾ ਅਤੇ ਹੌਂਸਲਾ ਪੈਦਾ ਹੁੰਦਾ ਹੈ। ਇਸ ਮੌਕੇ ਹਲਕਾ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਸਾਡੇ ਹਲਕਾ ਭੁੱਚੋ ਦੇ ਸਰਕਾਰੀ ਪ੍ਰਾਇਮਰੀ ਫੁਲੀ ਏ.ਸੀ. ਸਮਾਰਟ ਸਕੂਲ ਨਥਾਣਾ ਲੜਕੇ ਦਾ ਨਾਂ ਕੌਮੀ ਪੱਧਰ ਤੇ ਚਮਕਿਆ ਹੈ ਜਿਸ ਲਈ ਸਮੂਹ ਸਟਾਫ ਅਤੇ ਵਿਦਿਆਰਥੀ ਵਧਾਈ ਦੇ ਹੱਕਦਾਰ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleਸ਼ੁਭ ਸਵੇਰ ਦੋਸਤੋ,
Next article*ਸਮਝੋ ਸਮੇਂ ਦੀ ਨਜ਼ਾਕਤ*