ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਹੂਰਾ ’ਚ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਪ੍ਰੋਗਰਾਮ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਹੂਰਾ, ਬਲਾਕ ਟਾਂਡਾ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਨ ਦੇ ਸਬੰਧ ਵਿਚ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਦੇ ਮਾਹਿਰਾਂ ਵਲੋਂ ਫਸ਼ਲਾਂ ਦੀ ਰਹਿੰਦ-ਖੂਹੰਦ ਦੇ ਪ੍ਰਬੰਧਨ ਦਾ ਮਹੱਤਵ ਸਮਝਾਇਆ ਗਿਆ ਅਤੇ ਇਸ ਵਿਸ਼ੇ ’ਤੇ ਵਿਦਿਆਰਥੀਆਂ ਦਰਮਿਆਨ ਪ੍ਰਤੀਯੋਗਤਾਵਾਂ ਦਾ ਆਯੋਜਨ ਵੀ ਕੀਤਾ ਗਿਆ।
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਦਿਵਿਆਰਥੀਆ ਨੂੰ ਸੰਬੋਧਨ ਕਰਦੇ ਹੋਏ ਪਰਾਲੀ ਪ੍ਰਬੰਧਨ ਦੀ ਜ਼ਰੂਰਤਾਂ ਅਤੇ ਇਸ ਦੀਆਂ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਪਰਾਲੀ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨ ਅਤੇ ਪਰਾਲੀ ਪਰਾਲੀ ਵਿਚ ਮੌਜੂਦ ਵੱਖ-ਵੱਖ ਤੱਤਾਂ ਦਾ ਮਹੱਤਵ ਵੀ ਦੱਸਿਆ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਮੁਹਿੰਮ ਵਿਚ ਸਾਰੀਆਂ ਸਬੰਧਤ ਧਿਰਾਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਇਸ ਦੀ ਸੁਚੱਜੀ ਵਰਤੋਂ ਰਾਹੀਂ ਬਾਇਓ ਗੈਸ ਪਲਾਂਟ ਊਰਜਾ, ਖਾਦ, ਮਸ਼ਰੂਮ ਪੈਦਾਵਾਰ, ਗੱਤਾ ਉਦਯੋਗ ਅਤੇ ਪਸ਼ੂਆਂ ਦੇ ਚਾਰੇ ਲਈ ਕੀਤੀ ਜਾ ਸਕੇ। ਇਸ ਮੌਕੇ ਕੇਂਦਰ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਲਈ ਲੇਖ, ਭਾਸ਼ਣ ਅਤੇ ਪੇਟਿੰਗ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ ਵਿਦਿਆਰਥੀਆ ਨੇ ਹਿੱਸਾ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਹ ਮੁਕਾਬਲੇ ਡਾ. ਅਜਾਇਬ ਸਿੰਘ ਅਤੇ ਸਕੂਲ ਦੇ ਸਟਾਫ਼ ਮੈਂਬਰਾਂ ਸੁਖਵਿੰਦਰ ਕੌਰ, ਹਰਪ੍ਰੀਤ ਸਿੰਘ, ਅਮ੍ਰਿਤਾ ਕੁਮਾਰੀ, ਅਨੂਪ੍ਰੀਤ ਆਦਿ ਦੀ ਦੇਖਰੇਖ ਵਿਚ ਕਰਵਾਏ ਗਏ। ਸਕੂਲ ਪ੍ਰਿੰਸੀਪਲ ਆਸ਼ਾ ਰਾਣੀ ਨੇ ਇਸ ਜਾਗਰੂਕਤਾ ਉਪਰਾਲੇ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਧੰਨਵਾਦ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਤਹਿਤ ਕਰਮਚਾਰੀਆਂ ਨੂੰ ਦਿੱਤੀ ਟਰੇਨਿੰਗ
Next articleਚੱਬੇਵਾਲ ਵਿਧਾਨ ਸਭਾ ਜ਼ਿਮਨੀ  ਚੋਣ