ਨਵੀਂ ਦਿੱਲੀ (ਸਮਾਜ ਵੀਕਲੀ):ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਵਿਵੇਕ ਨਾਰਾਇਣ ਸ਼ੇਜਵਲਕਰ ਨੇ ਅੱਜ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਹਾਈਵੇਅ ਰੋਕ ਕੇ ਆਮ ਲੋਕਾਂ ਲਈ ਪ੍ਰੇਸ਼ਾਨੀ ਪੈਦਾ ਕਰਨ ਵਾਲੇ ਅਖੌਤੀ ਕਿਸਾਨ ਆਗੂਆਂ ਖਿਲਾਫ਼ ਸਖਤੀ ਕੀਤੀ ਜਾਵੇ। ਉਨ੍ਹਾਂ ਲੋਕ ਸਭਾ ’ਚ ਮੁੱਦਾ ਚੁਕਦਿਆਂ ਇਹ ਵੀ ਕਿਹਾ ਕਿ ਜੰਤਰ-ਮੰਤਰ ’ਤੇ ਜੋ ਕਿਸਾਨਾਂ ਦਾ ਮੁਜ਼ਾਹਰਾ ਚੱਲ ਰਿਹਾ ਹੈ ਉਸ ’ਚ ਕੋਵਿਡ-19 ਸਬੰਧੀ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly