ਚੰਡੀਗੜ੍ਹ (ਸਮਾਜ ਵੀਕਲੀ):ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਜੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਖ਼ਾਹਿਸ਼ਮੰਦ ਹੈ ਤਾਂ ਇਸ ਲਈ ਸ਼ਰਤਾਂ ਨਾ ਰੱਖੇ। ਟਿਕੈਤ ਨੇ ਰੋਹਤਕ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਅਸੀਂ ਪਹਿਲਾਂ ਵੀ ਕਿਹਾ ਸੀ ਕਿ ਜਦੋਂ ਸਰਕਾਰ ਚਾਹੇ, ਅਸੀਂ ਗੱਲਬਾਤ ਲਈ ਤਿਆਰ ਹਾਂ। ਪਰ ਇਹ ਸਮਝ ਨਹੀਂ ਆਉਂਦੀ ਕਿ ਉਹ ਖੇਤੀ ਕਾਨੂੰਨ ਵਾਪਸ ਨਾ ਲਏ ਜਾਣ ਦੀਆਂ ਸ਼ਰਤਾਂ ਕਿਉਂ ਰੱਖ ਰਹੀ ਹੈ।’’ ਟਿਕੈਤ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਕਥਿਤ ਕਾਰਪੋਰੇਟਾਂ ਦੇ ਦਬਾਅ ਅਧੀਨ ਕੰਮ ਕਰ ਰਹੀ ਹੈ। ਕਿਸਾਨ ਆਗੂ ਨੇ ਅੱਜ ਰੋਹਤਕ ਵਿੱਚ ਮਹਿਲਾ ਕਾਰਕੁਨਾਂ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਵਿੱਢੇ ‘ਗੁਲਾਬੀ ਧਰਨੇ’ ਨੂੰ ਵੀ ਸੰਬੋਧਨ ਕੀਤਾ। ਇਸ ਦੌਰਾਨ ਜੀਂਦ ਜ਼ਿਲ੍ਹੇ ਦੇ ਉਚਾਨਾ ਵਿੱਚ ਹੋਈ ਕਿਸਾਨ ਮਹਾਪੰਚਾਇਤ ਦੌਰਾਨ ਅਗਾਮੀ ਪੰਚਾਇਤ ਚੋਣਾਂ ਵਿੱਚ ਭਾਜਪਾ-ਜੇਜੇਪੀ ਦੀ ਹਮਾਇਤ ਵਾਲੇ ਉਮੀਦਵਾਰਾਂ ਦੇ ਬਾਈਕਾਟ ਸਮੇਤ ਨੌਂ ਮਤੇ ਪਾਸ ਕੀਤੇ ਗਏ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly